ਤੁਹਾਡੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣ ਵਿਅਕਤੀਆਂ ਦੀ ਜ਼ਿੰਦਗੀ ਰੌਸ਼ਨ ਕਰ ਸਕਦੀਆਂ ਹਨ – ਡਾ.ਅਨਿਲ ਕੁਮਾਰ
ਹਰ ਵਿਅਕਤੀ ਨੂੰ ਜੀਵਨ ਤੋਂ ਬਾਅਦ ਆਪਣੀਆਂ ਅੱਖਾਂ ਦਾਨ ਕਰਨ ਲਈ ਪਲੈਜ ਫਾਰਮ ਭਰਨਾ ਚਾਹੀਦਾ ਹੈ- ਸਿਵਲ ਸਰਜਨ
ਤੁਹਾਡੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣ ਵਿਅਕਤੀਆਂ ਦੀ ਜ਼ਿੰਦਗੀ ਰੌਸ਼ਨ ਕਰ ਸਕਦੀਆਂ ਹਨ – ਡਾ.ਅਨਿਲ ਕੁਮਾਰ
ਹਰ ਵਿਅਕਤੀ ਨੂੰ ਜੀਵਨ ਤੋਂ ਬਾਅਦ ਆਪਣੀਆਂ ਅੱਖਾਂ ਦਾਨ ਕਰਨ ਲਈ ਪਲੈਜ ਫਾਰਮ ਭਰਨਾ ਚਾਹੀਦਾ ਹੈ- ਸਿਵਲ ਸਰਜਨ
ਫਿਰੋਜ਼ਪੁਰ, 24 ਅਗਸਤ, 2022:
ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ. ਅਨਿਲ ਕੁਮਾਰ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਜਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਨੇਤਰ ਦਾਨ ਪੰਦਰਵਾੜੇ ਦੌਰਾਨ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਸ ਸਬੰਧੀ ਸਿਵਲ ਸਰਜਨ ਡਾ. ਅਨਿਲ ਕੁਮਾਰ ਦੁਆਰਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ 25 ਅਗਸਤ, 2022 ਤੋਂ 08 ਸਤੰਬਰ, 2022 ਤੱਕ ਨੇਤਰ ਦਾਨ ਦੀ ਮਹੱਤਤਾ ਅਤੇ ਨੇਤਰ ਦਾਨ ਪ੍ਰਤੀ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਤੁਹਾਡੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣ ਵਿਅਕਤੀਆਂ ਦੀ ਜ਼ਿੰਦਗੀ ਰੌਸ਼ਨ ਕਰ ਸਕਦੀਆਂ ਹਨ ਇਸ ਲਈ ਹਰ ਵਿਅਕਤੀ ਨੂੰ ਜੀਵਨ ਤੋਂ ਬਾਅਦ ਆਪਣੀਆਂ ਅੱਖਾਂ ਦਾਨ ਕਰਨ ਲਈ ਪਲੈਜ ਫਾਰਮ ਭਰਨਾ ਚਾਹੀਦਾ ਹੈ ਤਾਂ ਜੋ ਦੇਸ਼ ਅੰਦਰ ਨੇਤਰਹੀਣਤਾ ਨੂੰ ਖਤਮ ਕੀਤਾ ਜਾ ਸਕੇ। ਇਸ ਦੇ ਨਾਲ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਖਾਂ ਦਾਨ ਕੇਵਲ ਮੌਤ ਤੋਂ ਬਾਅਦ 4 ਤੋਂ 6 ਘੰਟੇ ਦੇ ਵਿੱਚ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਉਮਰ ਦਾ ਵਿਅਕਤੀ ਭਾਵੇਂ ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਅਪਰੇਸ਼ਨ ਹੋਇਆ ਹੋਵੇ ਜਾਂ ਲੈਨਜ਼ ਵੀ ਪਿਆ ਹੋਏ ਨੇਤਰ ਦਾਨ ਕਰ ਸਕਦਾ ਹੈ। ਅੱਖਾਂ ਦਾਨ ਕਰਨ ਲਈ ਮੌਤ ਤੋਂ ਬਾਅਦ ਤੁਰੰਤ ਹੀ ਅੱਖਾਂ ਦਾਨ ਕਰਨ ਲਈ ਅੱਖਾਂ ਬੈਂਕ ਦੀ ਟੀਮ ਅੱਖਾਂ ਦਾਨ ਕਰਨ ਵਾਲੇ ਵਿਅਕਤੀ ਦੇ ਘਰ ਜਾਂਦੀ ਹੈ ਅਤੇ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 10-15 ਮਿੰਟ ਵਿੱਚ ਮੁਕੰਮਲ ਕਰ ਲਈ ਜਾਂਦੀ ਹੈ।
ਪ੍ਰੋਗਰਾਮ ਦੇ ਨੋਡਲ ਅਫਸਰ ਅਤੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਦੁਆਰਾ ਦੱਸਿਆ ਗਿਆ ਕਿ ਅੱਖਾਂ ਦਾਨ ਕਰਨ ਲਈ ਪਲੈਜ ਫਾਰਮ ਭਰਨ ਵਾਸਤੇ ਨੇੜੇ ਦੀ ਸਿਹਤ ਸੰਸਥਾ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਨੇਤਰ ਦਾਨ ਵੇਲੇ 104 ਨੰਬਰ ਤੇ ਕਾਲ ਕਰਕੇ ਜਾਂ ਆਪਣੇ ਸਭ ਤੋਂ ਨੇੜੇ ਆਈ ਬੈਂਕ ਨਾਲ ਤਾਲਮੇਲ ਕਰਕੇ ਇਹ ਮਹਾਦਾਨ ਕਰ ਸਕਦੇ ਹੋ।
ਇਸ ਮੌਕੇ ਡੀ.ਐੱਮ.ਸੀ. ਡਾ.ਰਾਜਿੰਦਰ ਮਨਚੰਦਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਮੀਨਾਕਸ਼ੀ ਅਬਰੋਲ, ਜ਼ਿਲ੍ਹਾ ਸਿਹਤ ਅਫਸਰ ਡਾ .ਹਰਕੀਰਤ ਸਿੰਘ, ਡਾ.ਜੈਨੀ ਗੋਇਲ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।