Ferozepur News

ਥਰਮਲ ਪਲਾਂਟਾ ਨੂੰ ਬੰਦ ਨਾ ਕਰਨ ਦੀ ਬਿਜਲੀ ਕਾਮਿਆਂ ਨੇ ਕੀਤੀ ਮੰਗ

ਗੁਰੂਹਰਸਹਾਏ, 21 ਦਸੰਬਰ (ਪਰਮਪਾਲ ਗੁਲਾਟੀ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਜੋਆਇਟ ਫੋਰਮ ਪੰਜਾਬ ਦੇ ਸੱਦੇ 'ਤੇ ਸਮੂਹ ਬਿਜਲੀ ਕਾਮਿਆਂ ਨੇ ਸਥਾਨਕ ਦਫ਼ਤਰ ਵਿਖੇ ਰੋਸ ਰੈਲੀ ਕੀਤੀ। ਇਹ ਰੋਸ ਰੈਲੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਅਤੇ ਥਰਮਲ ਪਲਾਂਟ ਰੋਪੜ ਦੇ 2 ਯੂਨਿਟ ਪੱਕੇ ਤੌਰ 'ਤੇ ਬੰਦ ਕਰਨ ਵਿਰੁੱਧ ਕੀਤੀ ਗਈ ਰੋਸ ਰੈਲੀ ਨੂੰ ਸੰਬੋਧਨ ਕਰਦਿਆ ਜਥੇਬੰਦੀ ਦੇ ਆਗੂਆਂ ਨਰੇਸ਼ ਸੇਠੀ, ਸ਼ਿੰਗਾਰ ਚੰਦ, ਰਵਿੰਦਰ ਸਿੰਘ, ਸੁਰਜੀਤ ਸਿੰਘ, ਸੁਰਿੰਦਰ ਕੁਮਾਰ, ਪ੍ਰੀਤਮ ਸਿੰਘ, ਬਲਵੀਰ ਕੁਮਾਰ, ਜਗਤ ਸਿੰਘ, ਜੋਗਿੰਦਰ ਸਿੰਘ, ਧਰਮ ਦੇਵ, ਜਸਵੰਤ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਨਵਰੀ 2018 ਤੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਪੱਕੇ ਤੌਰ ਤੇ ਬੰਦ ਕਰਕੇ ਅਤੇ ਥਰਮਲ ਪਲਾਂਟ ਰੋਪੜ ਦੇ 2 ਯੂਨਿਟ ਪੱਕੇ ਤੌਰ 'ਤੇ ਬੰਦ ਕਰ ਦਿੱਤੇ ਹਨ। ਇਸ ਵਿਰੁੱਧ ਲੰਬੇ ਸਮੇਂ ਤੋਂ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਸਨ ਕਿ ਇਹਨਾਂ ਥਰਮਲ ਪਲਾਟਾਂ ਨੂੰ ਬੰਦ ਨਾ ਕੀਤਾ ਜਾਵੇ ਕਿਉਂਕਿ ਇਹ ਥਰਮਲ ਪਲਾਂਟ ਰਾਹੀਂ ਲੋਕਾਂ ਨੂੰ ਘੱਟ ਰੇਟ ਤੇ ਬਿਜਲੀ ਮਿਲ ਰਹੀ ਹੈ। ਪ੍ਰਾਈਵੇਟ ਥਰਮਲ ਤੋਂ ਬਿਜਲੀ ਮਹਿੰਗੀ ਲੈਣ ਲਈ ਲੋਕਾਂ ਨੂੰ ਮਜਬੂਰ ਹੋਣਾ ਪਵੇਗਾ, ਇਸ ਕਾਰਨ ਹਜਾਰਾਂ ਬਿਜਲੀ ਕਾਮੇ ਬੇ-ਰੁਜ਼ਗਾਰ ਹੋ ਜਾਣਗੇ ਅਤੇ ਕਿਸਾਨਾਂ ਨੂੰ ਮੁਫ਼ਤ ਦਿੱਤੀ ਜਾ ਰਹੀ ਬਿਜਲੀ ਵੀ ਬੰਦ ਹੋ ਸਕਦੀ ਹੈ। ਉਪਰੋਕਤ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪਾਵਰ ਕਾਰਪੋਰੇਸ਼ਨ ਮੈਨੇਜਮੈਂਟ ਤੋਂ ਜੋਰਦਾਰ ਮੰਗ ਕੀਤੀ ਕਿ ਇਹਨਾਂ ਥਰਮਲ ਪਲਾਂਟਾ ਨੂੰ ਬੰਦ ਨਾ ਕੀਤਾ ਜਾਵੇ ਅਤੇ ਇਸ ਲੋਕ ਵਿਰੋਧੀ ਫੈਸਲੇ ਨੂੰ ਵਾਪਿਸ ਲਿਆ ਜਾਵੇ।         

Related Articles

Back to top button