Ferozepur News

ਥਾਣਾ ਗੁਰੂਹਰਸਹਾਏ ਦੀ ਪੁਲਸ ਨੇ 5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਦੋ ਗ੍ਰਿਫਤਾਰ ਕੀਤੇ

jailਫਿਰੋਜ਼ਪੁਰ 22 ਮਾਰਚ (ਏ. ਸੀ. ਚਾਵਲਾ) : ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਕੋਲੋਂ 5 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਉਨ•ਾਂ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਹਰਨੇਕ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਪੰਜੇਕੇ ਉਤਾੜ ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕਰ ਰਹੀ ਸੀ। ਪੁਲਸ ਨੇ ਦੱਸਿਆ ਕਿ ਇਸ ਦੌਰਾਨ ਉਨ•ਾਂ ਨੇ ਸ਼ੱਕ ਦੇ ਆਧਾਰ ਤੇ ਇਕ ਮੋਟਰਸਾਈਕਲ ਡਿਸਕਵਰ ਨੰਬਰ ਪੀ. ਬੀ 05 ਵਾਈ 7965 ਤੇ ਸਵਾਰ ਵਿਅਕਤੀਆਂ ਨੂੰ ਰੋਕਿਆ, ਜਿੰਨ•ਾਂ ਦੀ ਤਲਾਸ਼ੀ ਲੈਣ ਤੇ ਦੋਵਾਂ ਵਿਅਕਤੀਆਂ ਕੋਲੋਂ 5 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਭੁੱਕੀ ਚੂਰਾ ਪੋਸਤ ਸਮੇਤ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਮੇਘਾ ਪੰਜ ਗਰਾਈਂ ਹਿਠਾੜ ਅਤੇ ਪਰਮਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਚੱਕ ਛਾਂਗਾ ਰਾਏ ਹਿਠਾੜ ਵਜੋਂ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button