Ferozepur News

ਥਾਣਾ ਗੁਰੂਹਰਸਹਾਏ ਪੁਲਸ ਨੇ ਜੂਏ ਦੀ ਰਾਸ਼ੀ ਸਮੇਤ 6 ਗ੍ਰਿਫਤਾਰ ਕੀਤੇ

gamblerਫ਼ਿਰੋਜ਼ਪੁਰ 27 ਮਾਰਚ (ਏ. ਸੀ. ਚਾਵਲਾ) ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਛਾਪੇਮਾਰੀ ਦੌਰਾਨ ਜੂਏ ਦੀ ਰਾਸ਼ੀ ਸਮੇਤ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ•ਾਂ ਖਿਲਾਫ ਜੂਆ ਐਕਟ ਤਹਿਤ ਥਾਣਾ ਗੁਰੂਹਰਸਹਾਏ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੈੱਡਕਾਂਸਟੇਬਲ ਬਲਦੇਵ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਫੁਹਾਰਾ ਚੋਂਕ ਮੰਡੀ ਗੁਰੂਹਰਸਹਾਏ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ•ਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਕੁਝ ਵਿਅਕਤੀ ਤਾਸ਼ ਦੇ ਪੱਤਿਆਂ ਤੇ ਪੈਸੇ ਲਾ ਕੇ ਜੂਆ ਖੇਡ ਰਹੇ ਹਨ। ਪੁਲਸ ਨੇ ਦੱਸਿਆ ਕਿ ਖਾਸ ਮੁਖਬਰ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ ਤੇ ਦੱਸੀ ਗਈ ਜਗ•ਾ ਤੇ ਛਾਪੇਮਾਰੀ ਕੀਤੀ ਗਈ ਤਾਂ ਉਥੋਂ ਸੁਰਜੀਤ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਮੋਹਣ ਕੇ ਉਤਾੜ, ਪਵਨ ਕੁਮਾਰ ਪੁੱਤਰ ਖਰੈਤੀ ਲਾਲ ਵਾਸੀ ਜੰਡ ਵਾਲੀ ਗਲੀ, ਜੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਛਾਂਗਾ ਰਾਏ ਉਤਾੜ, ਬਲਕਾਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਬੋਹੜੀਆ, ਰਜਿੰਦਰ ਕੁਮਾਰ ਪੁੱਤਰ ਰੋਸ਼ਨ ਲਾਲ ਵਾਸੀ ਗੁਰੂਹਰਸਹਾਏ ਅਤੇ ਕੁਲਦੀਪ ਕੁਮਾਰ ਪੁੱਤਰ ਜੁਆਰ ਲਾਲ ਵਾਸੀ ਮੰਡੀ ਗੁਰੂਹਰਸਹਾਏ ਵਜੋਂ ਕੀਤੀ ਗਈ ਹੈ। ਜਾਂਚਕਰਤਾ ਨੇ ਦੱਸਿਆ ਕਿ ਫੜੇ ਗਏ ਲੋਕਾਂ ਕੋਲੋਂ ਜੂਏ ਦੇ 1620 ਰੁਪਏ ਬਰਾਮਦ ਕੀਤੇ ਗਏ ਹਨ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Back to top button