Ferozepur News

ਥਾਣਾ ਮੱਖੂ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫਤਾਰ ਕੀਤਾ

jailਫਿਰੋਜ਼ਪੁਰ 3 ਅਪ੍ਰੈਲ (ਏ. ਸੀ. ਚਾਵਲਾ): ਥਾਣਾ ਮੱਖੂ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਹੈੱਡਕਾਂਸਟੇਬਲ ਮੇਜਰ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਮਾਹਲੇ ਵਾਲਾ ਵਿਖੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਸ ਪਾਰਟੀ ਨੇ ਇਕ ਸ਼ੱਕੀ ਵਿਅਕਤੀ ਨੂੰ ਆਉਂਦਾ ਵੇਖਿਆ ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਪਿਛੇ ਨੂੰ ਮੋੜਣ ਲੱਗਾ ਤਾਂ ਉਸ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ। ਪੁਲਸ ਨੇ ਦੱਸਿਆ ਕਿ ਜਿਸ ਦੀ ਤਲਾਸ਼ ਲੈਣ ਤੇ ਉਸ ਕੋਲੋਂ 8 ਬੋਤਲਾਂ, 180 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਫੜੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਂਅ ਵੀਰ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਪਿੰਡ ਮਾਹਲੇਵਾਲਾ ਕਾਦਾ ਦੱਸਿਆ ਹੈ। ਜਾਂਚਕਰਤਾ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button