Ferozepur News

ਥਾਣਾ ਮੱਲਾਂਵਾਲਾ ਦੀ ਪੁਲਸ ਨੇ ਨਸ਼ੀਲੇ ਪਾਊਡਰ ਅਤੇ ਲਾਹਨ ਸਮੇਤ 1 ਗ੍ਰਿਫ਼ਤਾਰ ਕੀਤਾ  

crime ਫਿਰੋਜ਼ਪੁਰ 23 ਅਪ੍ਰੈਲ (ਏ.ਸੀ.ਚਾਵਲਾ) ਥਾਣਾ ਮੱਲਾਂਵਾਲਾ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲੇ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੱਲਾਂਵਾਲਾ ਦੇ ਏ ਐਸ ਆਈ ਸੁਖਪਾਲ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕਰ ਰਹੀ ਸੀ ਤਾਂ ਪਿੰਡ ਮੱਲੂ ਵਾਲੀਏ ਵਿਖੇ ਕੁਲਵਿੰਦਰ ਸਿੰਘ ਉਰਫ ਛਿੰਦਾ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 50 ਗ੍ਰਾਮ ਨਸ਼ੀਲੇ ਪਾਊਡਰ ਬਰਾਮਦ ਕੀਤਾ ਹੈ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Back to top button