Ferozepur News

ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫਤਾਰ ਕੀਤਾ

policeਫਿਰੋਜ਼ਪੁਰ 15 ਅਪ੍ਰੈਲ (ਏ. ਸੀ. ਚਾਵਲਾ) ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਹੈੱਡਕਾਂਸਟੇਬਲ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਪੰਡੋਰੀ ਖੱਤਰੀਆਂ ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕਰ ਰਹੀ ਸੀ। ਪੁਲਸ ਨੇ ਦੱਸਿਆ ਕਿ ਇਸ ਦੌਰਾਨ ਉਨ•ਾਂ ਨੇ ਇਕ ਸ਼ੱਕੀ ਵਿਅਕਤੀਆਂ ਰੋਕਿਆ ਗਿਆ, ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 9 ਬੋਤਲਾਂ 180 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਜਾਂਚਕਰਤਾ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਂਅ ਸੁਖਵਿੰਦਰ ਸਿੰਘ ਉਰਫ ਸੁੱਖਾ ਭਾਊ ਪੁੰਤਰ ਬਲਕਾਰ ਸਿੰਘ ਵਾਸੀ ਪੰਡੋਰੀ ਖੱਤਰੀਆ ਦੱਸਿਆ ਹੈ। ਜਾਂਚਕਰਤਾ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Back to top button