Ferozepur News

ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਰੇਤਾ ਦੀ ਭਰੀ ਟਰੈਕਟਰ ਟਰਾਲੀ ਸਮੇਤ ਇਕ ਗ੍ਰਿਫਤਾਰ ਕੀਤਾ

trolleyਫਿਰੋਜ਼ਪੁਰ 12 ਅਪ੍ਰੈਲ (ਏ. ਸੀ. ਚਾਵਲਾ) ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿਖੇ ਜਨਰਲ ਮੈਨੇਜਰ ਕਮ ਮਾਈਨਿੰਗ ਅਫਸਰ ਜ਼ਿਲ•ਾ ਉਦਯੋਗ ਕੇਂਦਰ ਫਿਰੋਜ਼ਪੁਰ ਵਲੋਂ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਰੇਤਾ ਦੀ ਭਰੀ ਟਰੈਕਟਰ ਟਰਾਲੀ ਸਮੇਤ ਗ੍ਰਿਫਤਾਰ ਕੀਤਾ ਹੈ। ਨਾਜਾਇਜ਼ ਰੇਤਾ ਸਮੇਤ ਫੜੇ ਗਏ ਵਿਅਕਤੀ ਖਿਲਾਫ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ 379 ਆਈ. ਪੀ. ਸੀ 21 (3) ਮਾਈਨਿੰਗ ਐਂਡ ਮਿਨਰਲ ਐਕਟ 1957 ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਗੁਰਸ਼ਰਨ ਸਿੰਘ ਜਨਰਲ ਮੈਨੇਜਰ ਕਮ ਮਾਈਨਿੰਗ ਅਫਸਰ ਜ਼ਿਲ•ਾ ਉਦਯੋਗ ਕੇਂਦਰ ਫਿਰੋਜ਼ਪੁਰ ਨੇ ਦੱਸਿਆ ਕਿ ਉਨ•ਾਂ ਵਲੋਂ ਪਿੰਡ ਝਤਰਾ ਲਿੰਕ ਰੋਡ ਪੱਕੀ ਸੜਕ ਮੋਗਾ ਰੋਡ ਜ਼ੀਰਾ ਵਿਖੇ ਚੈਕਿੰਗ ਦੌਰਾਨ ਇਕ ਟਰੈਕਟਰ ਅਰਜਨ ਮਹਿੰਦਰ 555 ਡੀ. ਆਈ. ਬਿਨ•ਾ ਨੰਬਰੀ ਸਮੇਤ ਟਰਾਲੀ ਰੇਤਾ ਨਾਜਾਇਜ਼ ਭਰੀ ਹੋਈ ਬਰਾਮਦ ਕੀਤੀ। ਗੁਰਸ਼ਰਨ ਸਿੰਘ ਨੇ ਦੱਸਿਆ ਕਿ ਰੇਤਾ ਨਾਲ ਭਰੀ ਟਰੈਕਟਰ ਟਰਾਲੀ ਚਾਲਕ ਦੀ ਪਛਾਣ ਤਰਸੇਮ ਸਿੰਘ ਉਰਫ ਸੇਮਾ ਪੁੱਤਰ ਹਰਬੰਸ ਸਿੰਘ ਵਾਸੀ ਮਸਤੇਵਾਲਾ ਵਜੋਂ ਕੀਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਤਰਸੇਮ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Back to top button