Ferozepur News
ਦਫਤਰੀ ਕਾਮਿਆਂ ਨੇ ਸੂਬਾ ਸਰਕਾਰ ਖਿਲਾਫ ਸੰਘਰਸ਼ ਮੁੜ ਆਰੰਭਿਆ 28 ਦਸੰਬਰ ਤੱਕ ਕਲਮ ਛੋੜ ਹੜਤਾਲ ਦਾ ਐਲਾਨ
ਸੈਕੜੇ ਮੁਲਾਜ਼ਮਾਂ ਵੱਲੋਂ ਵਿਸ਼ਾਲ ਝੰਡਾ ਮਾਰਚ ਅੱਜ ਵੀ ਸਰਕਾਰੀ ਦਫਤਰਾਂ ਦਾ ਕੰਮ ਕਾਜ ਰਿਹਾ ਠੱਪ

ਫਿਰੋਜ਼ਪੁਰ 23 ਦਸੰਬਰ 2021 — ਸੂਬਾ ਸਰਕਾਰ ਵੱਲੋ ਅਪਨਾਏ ਗਏ ਮੁਲਾਜ਼ਮ ਵਿਰੋਧੀ ਅਤੇ ਅੜੀਅਲ ਵਤੀਰੇ ਦੇ ਖਿਲਾਫ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਦੇ ਦਿੱਤੇ ਸੱਦੇ ਤੇ ਮੁੜ ਸੰਘਰਸ਼ ਦਾ ਬਿਘਲ ਵਜਾਉਦੇ ਹੋਏ ਕਲਮ ਛੋੜ ਹੜਤਾਲ ਦੌਰਾਨ ਅੱਜ ਦੂਜੇ ਦਿਨ ਵੀ ਸਰਕਾਰੀ ਦਫਤਰਾਂ ਦਾ ਕੰਮ ਕਾਜ ਠੱਪ
ਰੱਖਿਆ ਗਿਆ । ਇਸ ਮੌਕੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਸੈਕੜੇ ਕਲੈਰੀਕਲ ਕਾਮਿਆਂ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਸਥਾਨਕ ਡੀ.ਏ.ਸੀ. ਕੰਪਲੈਕਸ ਵਿਖੇ ਵਿਸ਼ਾਲ ਝੰਡਾ ਮਾਰਚ ਕੀਤਾ ਗਿਆ, ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ । ਇਸ ਮੌਕੇ ਮੁਲਾਜ਼ਮਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਮਨੋਹਰ ਲਾਲ,
ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ, ਜਗਸੀਰ ਸਿੰਘ ਭਾਂਗਰ ਐਡੀਸ਼ਨਲ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਓਮ ਪ੍ਰਕਾਸ਼ ਰਾਣਾ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ ਸੀ.ਪੀ.ਐਫ, ਕਰਮਚਾਰੀ ਯੂਨੀਅਨ, ਵਰੁਣ ਕੁਮਾਰ ਪ੍ਰਧਾਨ ਮਨਿਸਟੀਰੀਅਲ ਸਟਾਫ ਸਿੱਖਿਆ ਵਿਭਾਗ, ਵਿਪਨ ਸ਼ਰਮਾ ਜਨਰਲ ਸਕੱਤਰ ਹੈਲਥ ਵਿਭਾਗ, ਗੋਵਿੰਦ ਮੁਟਨੇਜਾ, ਖੁਰਾਕ ਤੇ ਸਪਲਾਈ ਵਿਭਾਗ, ਅਮਨਦੀਪ ਸਿੰਘ ਪ੍ਰਧਾਨ ਖਜਾਨਾ ਵਿਭਾਗ, ਜਸਮੀਤ ਸਿੰਘ ਸੈਡੀ ਪ੍ਰਧਾਨ ਜਲ ਸਰੋਤ ਵਿਭਾਗ, ਗੁਰਪ੍ਰੀਤ ਸਿੰਘ ਸੋਢੀ ਪ੍ਰਧਾਨ ਐਕਸਾਈਜ਼ ਵਿਭਾਗ, ਸੁਖਚੈਨ ਸਿੰਘ
ਖੇਤੀਬਾੜੀ ਵਿਭਾਗ, ਗੁਰਲਾਭ ਸਿੰਘ ਪੋਲੀਟੈਕਨੀਕਲ, ਮਹਿਲਾ ਮੁਲਾਜ਼ਮ ਆਗੂ ਸ੍ਰੀਮਤੀ ਵੀਰਪਾਲ ਕੌਰ ਨੇ ਪੰਜਾਬ ਦੀ
ਕਾਂਗਰਸ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ । ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕਾਂਗਰਸ ਦੀ ਚੰਨੀ ਸਰਕਾਰ ਵੱਲੋ ਮੁਲਾਜ਼ਮਾਂ ਨੂੰ ਪਹਿਲਾਂ ਮਿਲਦੇ ਭੱਤੇ ਵੀ ਖੋਹੇ ਜਾ ਰਹੇ ਹਨ ਅਤੇ ਮੁਲਾਜ਼ਮਾਂ ਵੱਲੋ ਸੰਘਰਸ਼ਾਂ ਨਾਲ ਪ੍ਰਾਪਤ ਕੀਤੀ ਪ੍ਰੋਵੀਨਤਾ ਤਰੱਕੀ ਦੀ ਸਹੂਲਤ ਵੀ ਸਰਕਾਰ ਨੇ ਨਾਦਰਸ਼ਾਹੀ ਹੁਕਮਾਂ ਨਾਲ ਖੋਹ ਲਈ ਹੈ । ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਸਰਕਾਰ ਦੀ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਮੁਲਾਜ਼ਮ ਆਗੂ ਸ੍ਰੀ ਪਿੱਪਲ ਸਿੰਘ ਸਿੱਧੂ ਨੇ ਮੁਲਾਜ਼ਮਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਦੀ
ਕਾਂਗਰਸ ਸਰਕਾਰ ਨੇ ਤਨਖਾਹ ਕਮਿਸ਼ਨ ਵਿਚਲੀਆਂ ਤਰੁੱਟੀਆਂ ਦੂਰ ਕਰਨ ਤੋਂ ਟਾਲਾ ਵੱਟਿਆ ਹੋਇਆ ਹੈ ਅਤੇ ਜਥੇਬੰਦੀਆਂ ਨਾਲ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਕੋਈ ਮਸਲਾ ਹੱਲ ਨਹੀਂ ਕੀਤਾ, ਜਿਸ ਕਾਰਨ ਪੀ.ਐਸ.ਐਮ.ਐਸ.ਯੂ. ਨੇ ਫੈਸਲਾ ਕੀਤਾ ਹੈ ਕਿ 22 ਦਸੰਬਰ ਤੋਂ ਲੈ ਕੇ 28 ਦਸੰਬਰ ਤੱਕ ਪੰਜਾਬ ਦੇ ਸਮੁੱਚੇ ਦਫਤਰਾਂ ਵਿਚ ਸਰਕਾਰੀ ਕੰਮ ਕਾਜ ਠੱਪ ਕਰਕੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ । ਅੱਜ ਦੇ ਝੰਡਾ ਮਾਰਚ ਵਿਚ ਵੱਡੀ ਗਿਣਤੀ ਵਿਚ ਦਫਤਰੀ ਮੁਲਾਜ਼ਮਾਂ ਉਕਤ ਆਗੂਆਂ ਨੇ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਰਾਜ ਦੀ ਕਾਂਗਰਸ ਸਰਕਾਰ ਵਿਰੁੱਧ ਵਿੱਢੇ ਗਏ ਸੰਘਰਸ਼ ਵਿਚ ਵੱਧ ਚੜ੍ਹ ਕੇ ਹਿਸਾ ਲਿਆ ਜਾਵੇ ਤਾਂ ਸਰਕਾਰ ਤੋਂ ਮੁਲਾਜ਼ਮ ਮੰਗਾਂ ਮੰਨਵਾਈਆਂ ਜਾ ਸਕਣ ।