ਦਰਜਾਚਾਰ ਮਿੱਡ-ਡੇ-ਮੀਲ ਕੁੱਕ ਯੂਨੀਅਨ ਇੰਟਕ ਪੰਜਾਬ ਦੀ ਮੀਟਿੰਗ ਹੋਈ
ਫਿਰੋਜ਼ਪੁਰ 2 ਮਾਰਚ(ਏ.ਸੀ.ਚਾਵਲਾ): ਦਰਜਾਚਾਰ ਮਿੱਡ-ਡੇ-ਮੀਲ ਕੁੱਕ ਯੂਨੀਅਨ ਇੰਟਕ ਪੰਜਾਬ ਦੀ ਮੀਟਿੰਗ ਗੁਰਦੁਆਰਾ ਸਾਰਾਗੜ•ੀ ਸਾਹਿਬ ਵਿਖੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਹੋਈ। ਜਿਸ 'ਚ ਇੰਟਕ ਦੇ ਆਗੂ ਦਵਿੰਦਰ ਸਿੰਘ ਜੋੜਾ ਜਨਰਲ ਸਕੱਤਰ ਪੰਜਾਬ, ਸੁਰਜੀਤ ਸਿੰਘ ਜ਼ਿਲ•ਾ ਪ੍ਰਧਾਨ ਫ਼ਿਰੋਜ਼ਪੁਰ, ਬਲਵਿੰਦਰ ਪਾਲ ਸ਼ਰਮਾ ਸੈਕਟਰੀ ਜ਼ਿਲ•ਾ ਫ਼ਿਰੋਜ਼ਪੁਰ, ਬਲਵੀਰ ਸਿੰਘ ਸੰਧੂ ਜਨਰਲ ਸਕੱਤਰ ਪੰਜਾਬ ਇੰਟਕ, ਧਰਮਵੀਰ ਜੋੜਾ ਪ੍ਰਧਾਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆ ਚਿੰਡਾਲੀਆ ਨੇ ਦੱਸਿਆ ਕਿ ਮਿੱਡ-ਡੇ-ਮੀਲ ਕੁੱਕਾਂ ਦੀਆਂ 11 ਮੰਗਾਂ ਦਾ ਮੰਗ ਪੱਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਨੂੰ ਦਿੱਤਾ ਗਿਆ ਹੈ। ਮੀਟਿੰਗ 'ਚ ਪਰਮਜੀਤ ਕੌਰ, ਬੂਟਾ ਸਿੰਘ, ਸੁਨੀਤਾ ਰਾਣੀ, ਤਾਰੋ ਦੇਵੀ, ਮਨਜੀਤ ਕੌਰ, ਕੁਲਵਿੰਦਰ ਕੌਰ, ਆਸ਼ਾ ਰਾਣੀ, ਜਸਵੀਰ ਕੌਰ, ਸ਼ੀਲਾ ਦੇਵੀ, ਰਾਜਵਿੰਦਰ ਕੌਰ ਹਾਜ਼ਰ ਸਨ। ਮੀਟਿੰਗ 'ਚ ਚਿੰਡਾਲੀਆ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਫੈਸਲਾ ਹੋਈਆਂ ਰਿੱਟਾਂਂ ਅਨੁਸਾਰ ਟੋਟਲ ਪਾਰਟ ਟਾਈਮ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ। ਉਨ•ਾਂ ਦੱਸਿਆ ਕਿ 14 ਮਾਰਚ ਦੀ ਰੈਲੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।