Ferozepur News

ਦਰਦਨਾਕ ਸੜਕ ਹਾਦਸੇ 'ਚ ਦੋ ਭਰਾਵਾਂ ਦੀ ਮੌਤ

ਫਿਰੋਜ਼ਪੁਰ 20 ਮਾਰਚ (ਏ. ਸੀ. ਚਾਵਲਾ) : ਨਜ਼ਦੀਕੀ ਪਿੰਡ ਮਰਖਾਈ ਦੇ ਬੱਸੇ ਅੱਡੇ ਦੇ ਕੋਲ ਕਾਰ ਅਤੇ ਸਕੂਟਰ ਦੀ ਟੱਕਰ ਵਿਚ ਦੋ ਭਰਾਵਾਂ ਦੀ ਮੌਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਅਣਪਛਾਤੇ ਕਾਰ ਡਰਾਈਵਰ ਖਿਲਾਫ ਧਾਰਾ 304 ਏ ਆਈ ਪੀ ਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ ਐਸ ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਸਵਿੰਦਰ ਰਾਤ ਪੁੱਤਰ ਬਲਵੰਤ ਰਾਮ ਵਾਸੀ ਰੂਰਕ ਵਿੰਡ ਨੇ ਸ਼ਿਕਾਇਤ ਕੀਤੀ ਹੈ ਕਿ ਉਸ ਦੇ ਭਰੇ ਬਲਰਾਮ ਅਤੇ ਫਤਿਹਦੀਪ ਸਕੂਟਰ ਤੇ ਜਾ ਰਹੇ ਸਨ । ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਪਿੰਡ ਮਰਖਾਈ ਬੱਸ ਅੱਡੇ ਕੋਲ ਪਹੁੰਚੇ ਤਾਂ ਕੋਈ ਅਣਪਛਾਤਾ ਕਾਰ ਡਰਾਈਵਰ ਨੇ ਉਨ•ਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ । ਸ਼ਿਕਾਇਤਕਰਤਾ ਮੁਤਾਬਿਕ ਇਸ ਹਾਦਸੇ ਵਿਚ ਬਲਰਾਮ ਅਤੇ ਫਤਿਹਦੀਨ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Check Also
Close
Back to top button