Ferozepur News

ਦਾਸ ਐਂਡ ਬਰਾਊਨ ਸਕੂਲ ਦੇ ਵਿਦਿਆਰਥੀਆਂ ਅਤੇ ਬੀ ਐਸ ਐਫ ਦੇ ਜਵਾਨਾਂ ਨੇ ਨਗਰ ਕੌਂਸਲ ਫਿਰੋਜ਼ਪੁਰ ਦੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਤੇ ਕੀਤਾ ਦੌਰਾ

ਦਾਸ ਐਂਡ ਬਰਾਊਨ ਸਕੂਲ ਦੇ ਵਿਦਿਆਰਥੀਆਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਦੇ ਵੱਖ-ਵੱਖ ਪਹਿਲੂਆਂ ਸਬੰਧੀ ਦਿੱਤੀ ਜਾਣਕਾਰੀ

ਦਾਸ ਐਂਡ ਬਰਾਊਨ ਸਕੂਲ ਦੇ ਵਿਦਿਆਰਥੀਆਂ ਅਤੇ ਬੀ ਐਸ ਐਫ ਦੇ ਜਵਾਨਾਂ ਨੇ ਨਗਰ ਕੌਂਸਲ ਫਿਰੋਜ਼ਪੁਰ ਦੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਤੇ ਕੀਤਾ ਦੌਰਾ

ਦਾਸ ਐਂਡ ਬਰਾਊਨ ਸਕੂਲ ਦੇ ਵਿਦਿਆਰਥੀਆਂ ਅਤੇ ਬੀ ਐਸ ਐਫ ਦੇ ਜਵਾਨਾਂ ਨੇ ਨਗਰ ਕੌਂਸਲ ਫਿਰੋਜ਼ਪੁਰ ਦੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਤੇ ਕੀਤਾ ਦੌਰਾ

ਦਾਸ ਐਂਡ ਬਰਾਊਨ ਸਕੂਲ ਦੇ ਵਿਦਿਆਰਥੀਆਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਦੇ ਵੱਖ-ਵੱਖ ਪਹਿਲੂਆਂ ਸਬੰਧੀ ਦਿੱਤੀ ਜਾਣਕਾਰੀ।

ਫਿਰੋਜ਼ਪੁਰ, 6-6-2024: ਅੱਜ ਬੀ ਐਸ ਐਫ ਦੇ ਜਵਾਨਾ ਅਤੇ ਦਾਸ ਐਂਡ ਬਰਾਊਨ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੌਂਸਲ ਫਿਰੋਜ਼ਪੁਰ ਦੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਮਾਲ ਰੋਡ ਸਾਹਮਣੇ ਬੀਕਾਨੇਰ ਮਿਸ਼ਠਾਨ ਭੰਡਾਰ ਤੇ ਬਣੇ ਪਲਾਂਟ ਤੇ ਦੌਰਾ ਕੀਤਾ ਇਸ ਦੌਰੇ ਦੌਰਾਨ ਸੈਨਟਰੀ ਇੰਸਪੈਕਟਰ ਡਾ ਸੁਖਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਦੇ ਵੱਖ-ਵੱਖ ਪਹਿਲੂਆਂ ਸਬੰਧੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਕਿਸ ਪ੍ਰਕਾਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅੰਦਰ ਡੋਰ ਟੂ ਡੋਰ ਕੱਚਰੇ ਦੀ ਕੁਲੈਕਸ਼ਨ ਕੀਤੀ ਜਾਂਦੀ ਹੈ ਅਤੇ ਕੱਚਰੇ ਨੂੰ ਸੈਗਰੀਗੇਸ਼ਨ ਰੂਪ ਵਿੱਚ ਵੱਖ-ਵੱਖ ਪ੍ਰਕਾਰ ਇਕੱਠਾ ਕੀਤਾ ਜਾਂਦਾ ਹੈ। ਇਸ ਵੱਖ-ਵੱਖ ਕੱਚਰੇ ਨੂੰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਬਣਾਈਆਂ ਗਈਆਂ ਕੰਪੋਸਟ ਪਿੱਟਾਂ ਰਾਹੀਂ ਖਾਦ ਦੇ ਰੂਪ ਵਿੱਚ ਤਬਦੀਲ ਕੀਤਾ ਜਾਂਦਾ ਹੈ ਇਸ ਤੋਂ ਇਲਾਵਾ ਉਹਨਾਂ ਨੂੰ ਦੱਸਿਆ ਕਿ ਇਸ ਕੱਚਰੇ ਅੰਦਰ ਡਰਾਈ ਮਟੀਰੀਅਲ ਨੂੰ ਰੀਸਾਈਕਲ, ਰੀਸੇਲ ਅਤੇ ਰੀਯੂਜ ਕਰਨ ਲਈ 2 ਐਮ ਆਰ ਐਫ ਬਣਾਏ ਗਏ ਹਨ। ਜਿਨਾਂ ਵਿੱਚ ਸੁੱਕੇ ਕੱਚਰੇ ਨੂੰ ਵੱਖ-ਵੱਖ ਤਰੀਕਿਆਂ ਨਾਲ ਨਿਪਟਾਰਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਵਿਦਿਆਰਥੀਆਂ ਨੂੰ ਨਗਰ ਕੌਂਸਲ ਵੱਲੋਂ ਤਿਆਰ ਕੀਤੀ ਜੈਵਿਕ ਖਾਦ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਇਸ ਜੈਵਿਕ ਖਾਦ ਅੰਦਰ ਵੱਖ-ਵੱਖ ਪ੍ਰਕਾਰ ਦੇ ਤੱਤਾਂ ਬਾਰੇ ਵੀ ਵਿਸਥਾਰਪੂਰਕ ਦੱਸਿਆ ਗਿਆ। ਇਸ ਮੌਕੇ ਤੇ ਬੀ ਐਸ ਐਫ ਦੇ ਜਵਾਨਾਂ ਨੇ ਨਗਰ ਕੌਂਸਲ ਵੱਲੋਂ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਸੁਚੱਜੇ ਢੰਗ ਨਾਲ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਗਾ ਕੀਤੀ ਅਤੇ ਵਿਦਿਆਰਥੀਆਂ ਵੱਲੋਂ ਸੋਲਿਡ ਵੇਸਟ ਮੈਨੇਜਮੈਂਟ ਸੰਬੰਧੀ ਪੁੱਛੇ ਗਏ ਸਵਾਲਾਂ ਦੇ ਸਹੀ ਜਵਾਬ ਵੀ ਦਿੱਤੇ ਗਏ।

ਇਸ ਮੌਕੇ ਤੇ ਨਗਰ ਕੌਂਸਲ ਫਿਰੋਜ਼ਪੁਰ ਦੇ ਕਾਰਜ ਅਫਸਰ ਸ੍ਰੀ ਹੈਪੀ ਜਿੰਦਲ, ਮਿਉਂਸੀਪਲ ਇੰਜੀਨੀਅਰ ਸ੍ਰੀ ਚਰਨ ਪਾਲ ਸਿੰਘ, ਚੀਫ ਸੈਨਟਰੀ ਇੰਸਪੈਕਟਰ ਗੁਰਿੰਦਰ ਸਿੰਘ, ਸੈਨਟਰੀ ਇੰਸਪੈਕਟਰ ਡਾ ਸੁਖਪਾਲ ਸਿੰਘ, ਪ੍ਰੋਗਰਾਮ ਕੋਡੀਨੇਟਰ ਸਿਮਰਨਜੀਤ ਸਿੰਘ ਅਤੇ ਸਮੂਹ ਸਟਾਫ ਮੌਜੂਦ ਸੀ।

Related Articles

Leave a Reply

Your email address will not be published. Required fields are marked *

Back to top button