Ferozepur News

ਦਿਸ਼ਾ ਪਬਲਿਕ ਸਕੂਲ ਵਲੋਂ ਮਨਾਇਆ ਗਿਆ  ਗੁਰੂ ਨਾਨਕ ਦੇਵ ਜੀ ਦਾ 550 ਸਾਲ਼ਾ ਪ੍ਰਕਾਸ਼ ਪੁਰਬ

ਦਿਸ਼ਾ ਪਬਲਿਕ ਸਕੂਲ ਵਲੋਂ ਮਨਾਇਆ ਗਿਆ  ਗੁਰੂ ਨਾਨਕ ਦੇਵ ਜੀ ਦਾ 550 ਸਾਲ਼ਾ ਪ੍ਰਕਾਸ਼ ਪੁਰਬ

ਫ਼ਿਰੋਜ਼ਪੁਰ, 16 ਨਵੰਬਰ (     )- 550 ਸਾਲਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿਸ਼ਾ ਪਬਲਿਕ ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਮੁਹੱਈਆ ਕਰਵਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਡਾਇਰੈਕਟਰ ਸਤਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਗੁਰੂ ਸਾਹਿਬ ਵਲੋਂ ਦਿੱਤੇ ਉਪਦੇਸ਼ ਗਰੀਬ ਦਾ ਮੂੰਹ ਗੁਰੂ ਕੀ ਗੋਲਕ 'ਤੇ ਚਲਦਿਆਂ ਇਸ ਵਾਰ 13 ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇ ਕੇ ਸ਼ੁਰੂਆਤ ਕੀਤੀ ਹੈ ਅਤੇ ਅੱਗੇ ਤੋਂ ਹੋਰ ਵੀ ਲੋੜਵੰਦ ਪਰਿਵਾਰਾਂ ਨੂੰ ਹਰੇਕ ਮਹੀਨੇ ਲਗਾਤਾਰ ਰਾਸ਼ਨ ਦਿੱਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਸੰਤੋਖ ਸਿੰਘ ਨੇ ਸਕੂਲ ਪ੍ਰਬੰਧਕਾਂ ਵਲੋਂ ਕੀਤੇ ਉਪਰਾਲੇ ਦੀ ਸ਼ੰਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੀਆਂ ਸਿੱਖਿਆ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਪਿਮਰਦੀਪ ਕੌਰ ਸੰਧੂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਧਰਮ ਸਿੰਘ ਸਰਪੰਚ, ਜਸਬੀਰ ਸਿੰਘ ਜੀ.ਓ.ਜੀ, ਪ੍ਰਤਾਪ ਸਿੰਘ ਨੱਥੂਵਾਲਾ, ਬਲਵੀਰ ਸਿੰਘ ਸਰਪੰਚ, ਵਿਪਨ ਕੁਮਾਰ, ਪਰਮਜੀਤ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ  

Related Articles

Back to top button