ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਕੈਪਟਨ ਸਰਕਾਰ ਕਰੇ ਮੁਫਤ ਬਿਜਲੀ : – ਬੀਬੀ ਭੁਪਿੰਦਰ ਕੋਰ
ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਕੈਪਟਨ ਸਰਕਾਰ ਕਰੇ ਮੁਫਤ ਬਿਜਲੀ : – ਬੀਬੀ ਭੁਪਿੰਦਰ ਕੋਰ
# ਬਿਜਲੀ ਕੀਮਤਾਂ ਨੂੰ ਘੱਟ ਕਰੇ ਕੈਪਟਨ, ਨਹੀਂ ਤਾਂ ਆਮ ਆਮੀ ਪਾਰਟੀ 7 ਅਪ੍ਰੈਲ ਤੋਂ ਸ਼ੁਰੂ ਕਰੇਗੀ ਜਨ ਅੰਦੋਲਨ
# ਪੰਜਾਬ ਦੇ ਹਰ ਪਿੰਡ ਤੇ ਹਰ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਸਾੜੇਗੀ ਬਿੱਜਲੀ ਦੇ ਬਿੱਲ : ………
# ਪੰਜਾਬ ਵਿੱਚ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਯੂਨਿਟ ਉਤੇ ਟੈਕਸ ਲਗਾਇਆ ਜਾਂਦਾ ਹੈ ।
ਫਿਰੋਜ਼ਪੁਰ , 1 ਅਪ੍ਰੈਲ 2021
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਦਿਨੋਂ ਦਿਨ ਵਧ ਰਹੀਆਂ ਬਿਜਲੀ ਦੀਆਂ ਕੀਮਤਾਂ ਦੇ ਵਿਰੁੱਧ 7 ਅਪ੍ਰੈਲ ਤੋਂ ਵੱਡਾ ਜਨ ਅੰਦੋਲਨ ਸ਼ੁਰੂ ਕਰਕੇ ਕੈਪਟਨ ਸਰਕਾਰ ਨੂੰ ਮਜ਼ਬੂਰ ਕੀਤਾ ਜਾਵੇਗਾ ਕਿ ਉਹ ਦਿੱਲੀ ਦੀ ਤਰਜ ਉਤੇ ਪੰਜਾਬ ਦੇ ਲੋਕਾਂ ਨੂੰ ਵੀ ਮੁਫਤ ਬਿਜਲੀ ਦੇਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿਲ੍ਹਾ ਪ੍ਰਧਾਨ ਮੈਡਮ ਭੁਪਿੰਦਰ ਕੋਰ ਨੇ ਕਿਹਾ ਕਿ ਅੱਜ ਮਹਿੰਗਾਈ ਦੇ ਦੌਰ ਵਿੱਚ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਚਲਦਿਆਂ ਦਿਨੋਂ ਦਿਨ ਵਧਦੀਆਂ ਬਿਜਲੀ ਕੀਮਤਾਂ ਨੇ ਲੋਕਾਂ ਦਾ ਜਿਉਣਾ ਹੋਰ ਦੁਭਰ ਕਰ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਦੀਆਂ ਕੀਮਤਾਂ ਘਟਾਉਣ ਦੀ ਬਜਾਏ ਦਿਨੋਂ ਦਿਨ ਵਧਾ ਰਹੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਇਕ ਜਨ ਅੰਦੋਲਨ ਸ਼ੁਰੂ ਕਰੇਗੀ, ਜਿਸ ਰਾਹੀਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਬਿਜਲੀ ਕੀਮਤਾਂ ਘਟਾਉਣ ਲਈ ਮਜ਼ਬੂਰ ਕਰ ਦਿੱਤਾ ਜਾਵੇਗਾ। ਇਹ ਅੰਦੋਲਨ ਹਰ ਗਲੀ, ਹਰ ਪਿੰਡ, ਸ਼ਹਿਰ, ਕਸਬੇ ਤੱਕ ਪਹੁੰਚੇਗਾ। ਉਨਾਂ ਕਿਹਾ ਕਿ ਸਾਡੇ ਵਾਲੰਟੀਅਰ, ਵਰਕਰ ਘਰ-ਘਰ ਜਾ ਕੇ ਬਿਜਲੀ ਬਿੱਲਾਂ ਸਬੰਧੀ ਜਾਣਕਾਰੀ ਲੈਣ । ਉਨਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਦੀ ਸਰਕਾਰ ਅਤੇ ਹੁਣ ਕਾਂਗਰਸ ਨੇ ਆਪਣੇ ਨਿੱਜੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪ੍ਰਾਈਵੇਟ ਕੰਪਨੀਆਂ ਨਾਲ ਮਹਿੰਗੇ ਮਹਿੰਗੇ ਸਮਝੌਤੇ ਕੀਤੇ ਗਏ ਹਨ।
ਉਨਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਪੈਦਾ ਕੀਤੀ ਜਾ ਰਹੀ ਹੈ ਫਿਰ ਵੀ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ, ਜਦੋਂ ਕਿ ਦਿੱਲੀ ਵਿੱਚ ਆਪਣਾ ਕੋਈ ਥਰਮਲ ਨਹੀਂ ਬਾਹਰੋ ਬਿਜਲੀ ਖਰੀਦਕੇ ਵੀ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇ ਰਹੀ ਹੈ। ਉਨਾਂ ਕਿਹਾ ਕਿ ਦਿੱਲੀ ਦੇ ਵਾਂਗ ਮੁਫਤ ਬਿਜਲੀ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਲੁੱਟਕੇ ਨਿੱਜੀ ਕੰਪਨੀਆਂ ਨੂੰ ਸਰਕਾਰੀ ਖਜ਼ਾਨਾ ਲੁਟਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ 7 ਅਪ੍ਰੈਲ ਤੋਂ ਹਰ ਜ਼ਿਲੇ, ਹਰ ਪਿੰਡ, ਹਰ ਬਲਾਕ, ਹਰ ਸ਼ਹਿਰ, ਹਰ ਗਲੀ ਵਿੱਚ ਬਿੱਲ ਸਾੜੇਗੀ ਅਤੇ ਕੈਪਟਨ ਦੇ ਕੰਨਾਂ ਤੱਕ ਇਹ ਆਵਾਜ਼ ਪਹੁੰਚਾਏਗੀ, ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇ ਰਹੀ ਹੈ ਅਤੇ ਕੈਪਟਨ ਸਰਕਾਰ ਬਿਜਲੀ ਰਾਹੀਂ ਲੋਕਾਂ ਨੂੰ ਲੁਟ ਰਹੀ ਹੈ।
ਇਸ ਮੋਕੇ ਹੋਰਨਾਂ ਤੋਂ ਇਲਾਵਾ ਨਰੇਸ਼ ਕਟਾਰੀਆ ਸਾਬਕਾ ਐੱਮ ਐੱਲ ਏ ਜੀਰਾ, ਸਾਬਕਾ ਜਿਲ੍ਹਾ ਪ੍ਰਧਾਨ ਰਣਬੀਰ ਸਿੰਘ ਭੁੱਲਰ, ਸਾਬਕਾ ਇੰਚਾਰਜ ਹਲਕਾ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ , ਡਾ ਅਮ੍ਰਿਤਪਾਲ ਸੋਢੀ ਸਾਬਕਾ ਹਲਕਾ ਇੰਚਾਰਜ ਫਿਰੋਜ਼ਪੁਰ ਸ਼ਹਿਰੀ ,ਚੰਦ ਸਿੰਘ ਗਿਲ ਸਾਬਕਾ ਹਲਕਾ ਇੰਚਾਰਜ ਜੀਰਾ, ਸ਼ਮਿੰਦਰ ਖਿੰਡਾ,ਮਨਪ੍ਰੀਤ ਕੌਰ, ਸੁਸ਼ੀਲ ਬੱਟੀ ,ਬਲਰਾਜ ਸਿੰਘ ਕਟੋਰਾ , ਮੋਡ਼ਾ ਸਿੰਘ ਅਣਜਾਣ, ਮਨਜਿੰਦਰ ਸਿੰਘ ਭੁੱਲਰ, ਸੁਖਦੇਵ ਸਿੰਘ ਜੋਸਨ ਸਰਬਜੀਤ ਸਿੰਘ ਭਲੂਰੀਆ, ਗੁਰਪ੍ਰੀਤ ਸਿੰਘ ਗੋਰਾ ਸੁਖਰਾਜ ,ਗੁਰਨਾਮ ਸਿੰਘ, ਜਸਪਾਲ ਸਿੰਘ ਵਿਰਕ, ਬਲਵੰਤ ਸਿੰਘ ਢਿੱਲੋਂ, ਰੌਕੀ ਕਥੂਰੀਆ |