ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਜਲ ਸਪਲਾਈ ਸੈਨੀਟੇਸਨ ਵਿਭਾਗ ਫਿਰੋਜ਼ਪੁਰ ਦੀ ਹੋਈ ਮੀਟਿੰਗ
ਨਵੀਂ ਬਣੀ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਕੀਤੀ ਮੰਗ
ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਜਲ ਸਪਲਾਈ ਸੈਨੀਟੇਸਨ ਵਿਭਾਗ ਫਿਰੋਜ਼ਪੁਰ ਦੀ ਹੋਈ ਮੀਟਿੰਗ
19 ਮਾਰਚ ਨੂੰ ਫੈਡਰੇਸ਼ਨ ਯੂਨੀਅਨ ਦੀ ਚੋਣ ਦੀਆਂ ਤਿਆਰੀਆਂ ਸਬੰਧੀ ਕੀਤੀ ਵਿਚਾਰ ਚਰਚਾ
ਨਵੀਂ ਬਣੀ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਕੀਤੀ ਮੰਗ
ਫ਼ਿਰੋਜ਼ਪੁਰ 17 ਮਾਰਚ 2022 ( ) ਅੱਜ ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ ਯੂਨੀਅਨ ਜਲ ਸਪਲਾਈ ਸੈਨੀਟੇਸਨ ਵਿਭਾਗ ਫਿਰੋਜ਼ਪੁਰ ਦੀ ਮੀਟਿੰਦ ਉਨ੍ਹਾਂ ਦੇ ਦਫ਼ਤਰ ਵਿਖੇ ਸ੍ਰੀ ਰਾਜ ਕੁਮਾਰ ਪ੍ਰਧਾਨ ਦੀ ਹੇਠ ਹੋਈ। ਮੀਟਿੰਗ ਦਾ ਮੁੱਖ ਏਜੰਡਾ 19 ਮਾਰਚ 2022 ਨੂੰ ਹੋਣ ਵਾਲੀ ਪੰਜਾਬ ਸੁਬਾਰੀਨੇਟ ਸਰਵਿਸ ਫੈਡਰੇਸ਼ਨ ਯੂਨੀਅਨ ਦੀ ਚੋਣ ਸਬੰਧੀ ਵਿਚਾਰ ਚਰਚਾ ਅਤੇ ਤਿਆਰੀਆਂ ਕਰਨਾ ਸੀ। ਇਸ ਮੋਕੇ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਾਮਲ ਹੋਏ।
ਇਸ ਮੌਕੇ ਪ੍ਰਧਾਨ ਰਾਜ ਕੁਮਾਰ ਨੇ ਦਰਜਾ ਚਾਰ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਨਵੀ ਬਣੀ ਪੰਜਾਬ ਸਰਕਾਰ ਤੋਂ ਬਾਕੀ ਰਹਿੰਦੀਆਂ ਮੰਗਾਂ ਜਲਦੀ ਜਾਰੀ ਕਰਵਾਉਣ ਦੀ ਅਪੀਲ ਕੀਤੀ ਜਾਵੇਗੀ ਅਤੇ ਪਿਛਲੀ ਪੰਜਾਬ ਸਰਕਾਰ ਵੱਲੋਂ ਜਬਰੀ ਟੈਕਸ 200 ਰੁਪਏ ਬੰਦ ਕਰਵਾਉਣ ਦੀ ਵੀ ਮੰਗ ਕੀਤੀ ਜਾਵੇਗੀ। ਵਿਭਾਗ ਵਿਚ ਕੰਮ ਕਰਦੇ ਕੱਚੇ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਬੰਦ ਕੀਤੇ ਭੱਤੇ ਬਹਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 19 ਮਾਰਚ ਨੂੰ ਹੋਣ ਵਾਲੀ ਚੋਣ ਵਿਚ ਚੰਡੀਗੜ੍ਹ ਤੋਂ ਵੱਡੇ ਅਹੁੱਦੇਦਾਰ ਆ ਰਹੇ ਹਨ ਜੋ ਚੋਣ ਕਰਵਾਉਣਗੇ ਜਿਸ ਦੀਆਂ ਤਿਆਰੀਆ ਮੁਕੰਮਲ ਕਰ ਲਈਆ ਗਈਆ ਹਨ।
ਇਸ ਮੌਕੇ ਲਖਵਿੰਦਰ ਸਿੰਘ ਸਾਥੀ ਨੇ ਨਵੀਂ ਬਣੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 01-01-2004 ਤੋਂ ਬਾਅਦ ਬੰਦ ਕੀਤੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਸ ਮੀਟਿੰਗ ਵਿਚ ਵਿਕਰਮ ਕੁਮਾਰ ਸੈਕਟਰੀ ਪੀ.ਐਸ.ਐਮ.ਐਸ. ਯੂ, ਸਰਵਨ ਕੁਮਾਰ, ਵਿਨੋਦ ਕੁਮਾਰ, ਮਨਜੀਤ ਸਿੰਘ, ਕ੍ਰਿਸ਼ਨ ਕੁਮਾਰ, ਸ੍ਰੀਮਤੀ ਸੁਨੀਤਾ, ਰਾਣੀ ਕੁਮਾਰੀ ਆਦਿ ਹਾਜਰ ਸਨ।