Ferozepur News

ਦੂਜੇ ਦਿਨ ਵੀ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ-ਜ਼ਿਲ੍ਹਾ ਚੋਣ ਅਫ਼ਸਰ

ਫ਼ਿਰੋਜ਼ਪੁਰ 05 ਸਤੰਬਰ    Manish Bawa
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਲਏ ਜਾ ਰਹੇ ਨਾਮਜ਼ਦਗੀ ਪੱਤਰ ਦੇ ਦੂਜੇ ਦਿਨ ਵੀ ਕਿਸੇ ਵੀ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ। ਇਨ੍ਹਾਂ ਚੋਣਾਂ ਲਈ 7 ਸਤੰਬਰ 2018 ਤੱਕ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਭਰ ਸਕਦੇ ਹਨ।
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਵੋਟਾਂ 19 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।  10 ਸਤੰਬਰ ਨੂੰ ਕਾਗ਼ਜ਼ਾਂ ਦੀ ਪੜਤਾਲ ਅਤੇ 11 ਸਤੰਬਰ ਨੂੰ ਕਾਗ਼ਜ਼ਾਂ ਦੀ ਵਾਪਸੀ ਹੋਵੇਗੀ ਅਤੇ ਇਸੇ ਦਿਨ ਉਮੀਦਵਾਰਾਂ ਨੂੰ ਉਨ੍ਹਾਂ ਦੇ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।  ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ। 

Related Articles

Back to top button