ਦੂਰਦਰਸ਼ਨ ਦੇ ਡੀ ਡੀ ਪੰਜਾਬੀ ਚੈੱਨਲ ਤੇ ਸਭਿਆਚਾਰ ਪ੍ਰੋਗਰਾਮ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੂਤ ਬਲਾਕ ਫ਼ਿਰੋਜ਼ਪੁਰ -1 ਦੀਆਂ ਵਿਦਿਆਰਥਣਾਂ ਨੇ ਲੋਕ ਗੀਤ ਗਾ ਕੇ ਫਿਰੋਜ਼ਪੁਰ ਦਾ ਨਾਂ ਕੀਤਾ ਰੋਸ਼ਨ
ਫਿਰੋਜ਼ਪੁਰ 15 ਜੁਲਾਈ 2020 ਦੂਰਦਰਸ਼ਨ ਦੇ ਡੀ ਡੀ ਪੰਜਾਬੀ ਚੈੱਨਲ ਤੇ ਐਤਵਾਰ ਦੇ ਪ੍ਰੋਗਰਾਮ ਦੌਰਾਨ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲ੍ਹੋਂ ਸਿੱਖਿਆਦਾਇਕ ਅਤੇ ਸਭਿਆਚਾਰ ਪੇਸ਼ਕਾਰੀਆਂ ਨਾਲ ਖੂਬ ਰੰਗ ਬੰਨ੍ਹਿਆਂ ਜਾ ਰਿਹਾ ਹੈ, ਮਾਪੇ ਖੁਸ਼ ਹਨ, ਕਿ ਬੱਚੇ ਘਰ ਬੈਠੇ ਆਨਲਾਈਨ ਸਿੱਖਿਆ ਦੇ ਨਾਲ ਨਾਲ ਸਾਰਥਿਕ ਪ੍ਰੋਗਰਾਮਾਂ ਦੌਰਾਨ ਮਨੋਰੰਜਨ ਵੀ ਕਰ ਰਹੇ ਹਨ। ਮਹਿੰਦਰ ਸਿੰਘ ਸ਼ੈਲੀ ਜ਼ਿਲ੍ਹਾ ਕੁਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨੇ ਦੱਸਿਆ ਇਸ ਪ੍ਰੋਗਰਾਮ ਚ’ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੂਤ ਬਲਾਕ ਫ਼ਿਰੋਜ਼ਪੁਰ -1 ਦੀਆਂ ਵਿਦਿਆਰਥਣਾਂ ਨਵਜੋਤ ਕੌਰ ਬਾਠ , ਰਮਨਜੋਤ ਕੌਰ , ਅਨੁਰੀਤ ਕੌਰ , ਰਮਿੰਦਰ ਕੌਰ ਵੱਲੋਂ ਲੋਕ ਗੀਤ ਵੰਨਗੀ ਸੁਹਾਗ ਗਾ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਨਾਂ ਰੌਸ਼ਨ ਕੀਤਾ । ਇਸ ਪ੍ਰੋਗਰਾਮ ਦੀ ਤਿਆਰੀ ਰਾਜਿੰਦਰ ਕੌਰ ਸੀਐੱਚਟੀ, ਪੂਨਮ ਰਾਣੀ ਐੱਚ ਟੀ, ਦੀ ਅਗਵਾਈ ਵਿੱਚ ਚਰਨਜੀਤ ਸਿੰਘ ਚਹਿਲ ਅਤੇ ਸਤਿੰਦਰ ਸਿੰਘ ਵੱਲੋਂ ਕਰਵਾਈ ਗਈ ।
ਰਾਜੀਵ ਛਾਬੜਾ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਕਲਾਸ ਤੱਕ ਦੇ ਬੱਚਿਆਂ ਲਈ ਪੇਸ਼ ਕੀਤੇ ਜਾਂਦੇ ਐਤਵਾਰ ਦੇ ਇਸ ਨੰਨੇ ਉਸਤਾਦਾਂ ਦੇ ਪ੍ਰੋਗਰਾਮ ਵਿੱਚ ਬੱਚਿਆਂ ਅਤੇ ਮਾਪਿਆਂ ਦੀ ਦਿਲਚਸਪੀ ਲਗਾਤਾਰ ਵੱਧ ਰਹੀ ਹੈ। ਉਹ ਇਸ ਗੱਲੋਂ ਵੀ ਤਸੱਲੀ ਮਹਿਸੂਸ ਕਰਦੇ ਹਨ ਕਿ ਬੱਚੇ ਹੋਰਨਾਂ ਚੈੱਨਲਾਂ ਦੇ ਗੈਰ ਮਿਆਰੀ ਪ੍ਰੋਗਰਾਮ ਦੇਖਣ ਦੀ ਥਾਂ ਲਗਾਤਾਰ ਦੂਰਦਰਸ਼ਨ ਦੇ ਸਿੱਖਿਆਦਾਇਕ ਪ੍ਰੋਗਰਾਮਾਂ ਨਾਲ ਜੁੜ ਰਹੇ ਹਨ। ਸੁਮਨਦੀਪ ਕੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ -1 ਨੇ ਬੱਚਿਆਂ ਦੇ ਮਾਪਿਆਂ ਤੇ ਸਮੂਹ ਸਕੂਲ ਸਟਾਫ਼ ਨੂੰ ਵਧਾਈ ਦਿੱਤੀ ਕਿਹਾ ਉਹ ਆਨਲਾਈਨ ਸਿੱਖਿਆ ਦੇ ਨਾਲ ਨਾਲ ਬੱਚਿਆਂ ਦੇ ਮਨੋਰੰਜਨ ਪ੍ਰੋਗਰਾਮ ਬੱਚਿਆਂ ਦੀ ਰੁਚੀਆਂ ਨੂੰ ਉਤਸ਼ਾਹਤ ਕਰਦੇ ਹਨ, ਇਸ ਨਾਲ ਜਿਥੇਂ ਬੱਚਿਆਂ ਨੂੰ ਅਪਣੀ ਕਲਾਂ ਨੂੰ ਪ੍ਰਗਟਾਉਣ ਦਾ ਮੋਕਾ ਮਿਲਦਾ ਹੈ ਤੇ ਇਸ ਨਾਲ ਦੂਸਰੇ ਬੱਚੇ ਵੀ ਉਤਸ਼ਾਹਤ ਹੁੰਦੇ ਹਨ।