ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੀਆਂ ਬੀ-ਵਾਕ ਗਲੋਬਲ ਪ੍ਰੋਫੈਸ਼ਨਲ ਬਿਊਟੀ ਐਂਡ ਅਸਥੇਟਿਕਸ ਕੋਰਸ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵਿੱਚ ਸਫਲਤਾ ਦੇ ਅਸਮਾਨ ਨੂੰ ਛੂਹਿਆ
ਯੂਨੀਵਰਸਿਟੀ ਦੇ ਟਾਪਰਾਂ 'ਚ ਕਾਲਜ ਦੇ ਵਿਦਿਆਰਥੀਆਂ ਦਾ ਨਾਂ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੀਆਂ ਬੀ-ਵਾਕ ਗਲੋਬਲ ਪ੍ਰੋਫੈਸ਼ਨਲ ਬਿਊਟੀ ਐਂਡ ਅਸਥੇਟਿਕਸ ਕੋਰਸ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵਿੱਚ ਸਫਲਤਾ ਦੇ ਅਸਮਾਨ ਨੂੰ ਛੂਹਿਆ
– ਯੂਨੀਵਰਸਿਟੀ ਦੇ ਟਾਪਰਾਂ ‘ਚ ਕਾਲਜ ਦੇ ਵਿਦਿਆਰਥੀਆਂ ਦਾ ਨਾਂ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਪੀ ਜੀ ਕੋਰਸ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸਭ ਤੋਂ ਵਧੀਆ ਰਿਹਾ | ਕਾਲਜ ਦੇ ਕੋਸਮੋਟੋਲੋਜੀ ਐਂਡ ਹੇਲਥ ਕੇਅਰ ਵਿਭਾਗ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਲਈ ਗਈ ਬੀ-ਵਾਕ ਗਲੋਬਲ ਪ੍ਰੋਫੈਸ਼ਨਲ ਬਿਊਟੀ ਐਂਡ ਅਸਥੇਟਿਕਸ ਕੋਰਸ ਦੇ 5ਵੇਂ ਸਮੈਸਟਰ ਦੀ ਪ੍ਰੀਖਿਆ ਵਿੱਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਦੇ ਚੇਅਰਮੈਨ ਸ: ਨਿਰਮਲ ਸਿੰਘ ਜੀ ਢਿੱਲੋਂ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ. ਸੰਗੀਤਾ ਦੀ ਰਹਿਨੁਮਾਈ ਹੇਠ ਸੰਸਥਾ ਦਿਨ-ਰਾਤ ਤਰੱਕੀ ਕਰ ਰਹੀ ਹੈ | ਕਾਰਜਕਾਰੀ ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਸਖ਼ਤ ਮਿਹਨਤ ਦੇ ਬਲਬੂਤੇ ’ਤੇ ਹਾਸਲ ਕੀਤੀ ਸਫ਼ਲਤਾ ਸ਼ਲਾਘਾਯੋਗ ਹੈ। ਇਸ ਦੌਰਾਨ ਕੋਸਮੋਟੋਲੋਜੀ ਐਂਡ ਹੇਲਥ ਕੇਅਰ ਵਿਭਾਗ ਦੀ ਪ੍ਰਧਾਨ ਸ੍ਰੀਮਤੀ ਕਨਿਕਾ ਸਚਦੇਵਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦੇ ਟਾਪ-10 ਵਿੱਚ 5 ਲੜਕੀਆਂ ਇਸ ਕਾਲਜ ਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਪਵਨਪ੍ਰੀਤ ਕੌਰ ਨੇ 100 ਫੀਸਦੀ ਅੰਕ ਦੇ ਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਨਾਲ ਪੰਜਾਬ ਯੂਨੀਵਰਸਿਟੀ ਵਿੱਚੋਂ ਰਮਨੀਤ ਕੌਰ ਦੂਜੇ ਅਤੇ ਅਰੀਸ਼ ਗੁਪਤਾ ਤੀਜੇ ਸਥਾਨ ’ਤੇ ਰਹੀ। ਉਨ੍ਹਾਂ ਕਿਹਾ ਕਿ ਵਿਦਿਆਰਥਣ ਹਰਪਿੰਕ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਚੌਥਾ ਅਤੇ ਰਿਆ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਛੇਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਨੇ ਕੋਸਮੋਟੋਲੋਜੀ ਐਂਡ ਹੇਲਥ ਕੇਅਰ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ੍ਰੀਮਤੀ ਪਲਵਿੰਦਰ ਕੌਰ, ਸਿਮਰਪ੍ਰੀਤ, ਰਮੇਸ਼ ਕੁਮਾਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |