Ferozepur News

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਐਮ.ਐਸ.ਸੀ. ਬੋਟਨੀ (ਦੂਸਰੇ ਸਮੈਸਟਰ) ਦੀ ਪ੍ਰੀਖਿਆ ਵਿੱਚ ਰਿਹਾ ਸ਼ਾਨਦਾਰ ਪ੍ਰਦਰਸ਼ਨ

ਯੂਨੀਵਰਸਿਟੀ ਦੇ ਟਾਪਰਾਂ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਦਾ ਨਾਂ

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਐਮ.ਐਸ.ਸੀ. ਬੋਟਨੀ (ਦੂਸਰੇ ਸਮੈਸਟਰ) ਦੀ ਪ੍ਰੀਖਿਆ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਵਧੀਆ ਰਿਹਾ ਹੈ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਏ ਗਏ ਐਮ.ਐਸ.ਸੀ. ਬੋਟਨੀ ਦੂਸਰੇ ਸਮੈਸਟਰ ਦੀ ਵਿਦਿਆਰਥਣ ਸਿਮਰਨਜੀਤ ਕੌਰ ਅਤੇ ਪਰਮਪ੍ਰੀਤ ਜੋਸ਼ੀ ਨੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਕਾਲਜ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਹੈ |

ਕਾਲਜ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੀ ਰਹਿਨੁਮਾਈ ਅਤੇ ਡਾ. ਸੰਗੀਤਾ, ਕਾਰਜਕਾਰੀ ਪ੍ਰਿੰਸੀਪਲ ਦੇ ਉਚਿਤ ਦਿਸ਼ਾ ਨਿਰਦੇਸ਼ਨ ਹੇਠ ਸੰਸਥਾ ਦਿਨ-ਰਾਤ ਤਰੱਕੀ ਦੇ ਰਾਹ ‘ਤੇ ਚੱਲ ਰਹੀ ਹੈ | ਕਾਰਜਕਾਰੀ ਪ੍ਰਿੰਸੀਪਲ ਡਾ. ਸੰਗੀਤਾ ਨੇ ਇਸ ਮੌਕੇ ਬੋਲਦਿਆ ਕਿਹਾ ਕਿ ਵਿਦਿਆਰਥਣ ਸਿਮਰਨਜੀਤ ਕੌਰ ਅਤੇ ਪਰਮਪ੍ਰੀਤ ਜੋਸ਼ੀ ਵੱਲੋਂ ਸਖ਼ਤ ਮਿਹਨਤ ਦੇ ਬਲਬੂਤੇ ’ਤੇ ਹਾਸਲ ਕੀਤੀ ਸਫ਼ਲਤਾ ਸ਼ਲਾਘਾਯੋਗ ਹੈ। ਇਸ ਦੌਰਾਨ ਬੌਟਨੀ ਵਿਭਾਗ ਦੇ ਮੁਖੀ ਡਾ. ਮਨੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦੇ ਟਾਪਰਾਂ ਵਿੱਚ ਵਿਦਿਆਰਥਣ ਸਿਮਰਨਜੀਤ ਕੌਰ ਅਤੇ ਪਰਮਪ੍ਰੀਤ ਕੌਰ ਨੇ ਐਮ.ਐਸ.ਸੀ. ਬੋਟਨੀ ਦੂਸਰੇ ਸਮੈਸਟਰ ਵਿੱਚ ਟਾਪ-10 ਵਿੱਚ ਸਥਾਨ ਹਾਸਿਲ ਕਰਕੇ ਕਾਲਜ ਅਤੇ ਆਪਣਾ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ ।

ਇਸ ਖੁਸ਼ੀ ਦੇ ਮੌਕੇ ‘ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਸੰਗੀਤਾ ਨੇ ਬੋਟਨੀ ਵਿਭਾਗ ਦੇ ਮੁਖੀ ਡਾ. ਮਨੀਸ਼ ਕੁਮਾਰ ਅਤੇ ਅਸਿਸਟੈਂਟ ਪ੍ਰੋਫੈਸਰ ਡਾ. ਗਿਤਾਂਜਲੀ, ਡਾ. ਮਨਿੰਦਰ ਕੌਰ, ਮਿਸ ਸ਼ਾਇੰਨਾ ਅਤੇ ਮਿਸ ਡੋਲਫੀ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਨੇ ਵੀ ਵਿਦਿਆਰਥਣਾਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।

Related Articles

Leave a Reply

Your email address will not be published. Required fields are marked *

Back to top button