ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਐਮ.ਐਸ.ਸੀ. (ਮੈਥੇਮੈਟਿਕਸ) ਦੂਸਰੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਐਮ.ਐਸ.ਸੀ. (ਮੈਥੇਮੈਟਿਕਸ) ਦੂਸਰੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ
ਫਿਰੋਜ਼ਪੁਰ, ਜੁਲਾਈ 30, 2024: ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਐਮ.ਐਸ. ਸੀ. (ਮੈਥੇਮੈਟਿਕਸ) ਦੂਸਰੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਈ ਪ੍ਰੀਖਿਆ ਵਿੱਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੀ ਛਤਰ-ਛਾਇਆ ਅਤੇ ਡਾ. ਸੰਗੀਤਾ, ਪ੍ਰਿੰਸੀਪਲ ਦੇ ਉਚਿਤ ਮਾਰਗ ਦਰਸ਼ਨ ਹੇਠ ਸੰਸਥਾ ਦਿਨ-ਰਾਤ ਤਰੱਕੀ ਦੇ ਰਾਹ ‘ਤੇ ਚੱਲ ਰਹੀ ਹੈ | ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਸਖ਼ਤ ਮਿਹਨਤ ਦੇ ਬਲਬੂਤੇ ’ਤੇ ਹਾਸਲ ਕੀਤੀ ਸਫ਼ਲਤਾ ਸ਼ਲਾਘਾਯੋਗ ਹੈ। ਡਾ. ਨਿਸ਼ਾਂਤ ਜੁਨੇਜਾ, ਮੁਖੀ, ਮੈਥੇਮੇਟਿਕਸ ਵਿਭਾਗ ਨੇ ਦੱਸਿਆ ਕਿ ਵਿਦਿਆਰਥਣ ਰੀਆਂ ਕੰਬੋਜ ਨੇ ਪੰਜਾਬ ਯੂਨੀਵਰਿਸਟੀ ਚੰਡੀਗੜ੍ਹ ਦੀ ਟਾਪ-10 ਦੀ ਲਿਸਟ ਵਿੱਚੋਂ ਪਹਿਲਾ ਸਥਾਨ, ਰਿਧੀ ਖੁਰਾਨਾ, ਰੀਆਂ ਨੇ ਪੰਜਵਾ ਸਥਾਨ ਹਾਸਲ ਕੀਤਾ ਹੈ।
ਇਸ ਖੁਸ਼ੀ ਦੇ ਮੌਕੇ ‘ਤੇ ਕਾਲਜ ਦੇ ਪ੍ਰਿੰਸੀਪਲ ਨੇ ਮੈਥੇਮੈਟਿਕਸ ਵਿਭਾਗ ਦੇ ਮੁਖੀ ਡਾ. ਨਿਸ਼ਾਂਤ ਜੁਨੇਜਾ, ਸ਼੍ਰੀ ਸੰਜੇ ਗੁਪਤਾ, ਅਸਿਸਟੈਂਟ ਪ੍ਰੋਫੈਸਰ ਅਤੇ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਇਸ ਖੁਸ਼ੀ ਦੇ ਮੌਕੇ ਤੇ ਵਧਾਈ ਦਿੱਤੀ । ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਨੇ ਵਿਦਿਆਰਥਣਾਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆ ।