ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ ਦੇ ਕਾਮਰਸ ਡਿਪਾਰਟਮੈਂਟ ਦੁਆਰਾ ਆਨਲਾਇਨ ਵਰਕਸ਼ਾਪ ਦਾ ਆਯੋਜਨ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ ਦੇ ਕਾਮਰਸ ਡਿਪਾਰਟਮੈਂਟ ਦੁਆਰਾ ਆਨਲਾਇਨ ਵਰਕਸ਼ਾਪ ਦਾ ਆਯੋਜਨ
ਫਿਰੋਜ਼ਪੁਰ, 12.3.2021: ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ ਪ੍ਰਿੰਸੀਪਲ ਡਾ. ਰਮਨੀਤਾ ਸ਼ਾਰਦਾ ਦੀ ਕੁਸ਼ਲ ਅਗਵਾਈ ਵਿੱਚ ਵਿਭਿੰਨ ਸਮਾਜਿਕ ਅਤੇ ਅਕਾਦਮਿਕ ਗਤੀਵਿਧੀਆਂ ਵਿੱਚ ਨਿਰੰਤਰ ਗਤੀਸ਼ੀਲ ਹੈ। ਇਸੇ ਕੜੀ ਤਹਿਤ ਪਿਛਲੇ ਦਿਨ ਕਮਰਸ ਵਿਭਾਗ ਵੱਲੋਂ ਇੱਕ ਰੋਜ਼ਾ ਆਨਲਾਇਨ ਵਰਕਸ਼ਾਪ ਕਰਵਾਈ ਗਈ। ਜਿਸ ਦਾ ਵਿਸ਼ਾ ‘ਇੰਨਵੈਸਟਰ ਅਵੇਅਰਨੈਸ ਪ੍ਰੋਗਰਾਮ ਸੀ।
ਇਸ ਵਰਕਸ਼ਾਪ ਦੇ ਮੁੱਖ ਵਕਤਾ ਸ਼੍ਰੀ ਸਮੇਸ਼ਰ ਸਿੰਘ, ਫਾਇਨੈਂਸ਼ਲ ਪਲਾਨਰ, ਐਸ.ਬੀ.ਵੈਲਥ ਪਾਰਟਨਰਸ, ਨਵੀ ਦਿੱਲੀ ਰਹੇ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵਿੱਤ ਜਾਗਰੂਕਤਾ ਪੈਦਾ ਕਰਨਾ ਸੀ। ਸ਼੍ਰੀ ਸ਼ਮਸ਼ੇਰ ਸਿੰਘ ਨੇ ਮਨੀ ਇੰਨਵੈਸਟਮੈਂਟ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਭਵਿੱਖ ਵਿੱਚ ਇਸ ਤੋਂ ਪ੍ਰਾਪਤ ਹੋਣ ਵਾਲੇ ਲਾਭ ਤੋਂ ਵੀ ਜਾਣੂ ਕਰਵਾਇਆ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਮਨੀਤਾ ਸ਼ਾਰਦਾ ਨੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਲੀਨਾ ਕੱਕੜ ਅਤੇ ਵਿਭਾਗ ਦੇ ਸਾਰੇ ਅਧਿਆਪਕਾਂ ਨੂੰ ਇਸ ਆਨਲਾਇਨ ਵਰਕਸ਼ਾਪ ਦੇ ਸਫ਼ਲ ਆਯੋਜਨ ਤੇ ਵਧਾਈਆ ਦਿੱਤੀਆ। ਸ਼੍ਰੀ ਨਿਰਮਲ ਸਿੰਘ ਢਿੱਲੋਂ, ਚੇਅਰਮੈਨ, ਦੇਵ ਸਮਾਜ ਕਾਲਜ ਫ਼ਾਰ ਵੂਮੈਨ ਨੇ ਇਸ ਮੌਕੇ ਤੇ ਸ਼ੁੱਭ ਕਾਮਨਾਵਾਂ ਭੇਂਟ ਕੀਤੀਆ।