ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਦੇ ਕੈਂਪਸ ਵਿੱਚ ਮੌਨਸੂਨ ਸੀਜ਼ਨ ਤਹਿਤ ਪੌਦੇ ਲਗਾਏ ਗਏ
ਐਨਸੀਸੀ ਕੈਡਿਟਾਂ ਨੇ ਰੁੱਖ ਲਗਾ ਕੇ ਵਾਤਾਵਰਨ ਪ੍ਰੇਮ ਦਾ ਸੁਨੇਹਾ ਦਿੱਤਾ
ਐਨਸੀਸੀ ਕੈਡਿਟਾਂ ਨੇ ਰੁੱਖ ਲਗਾ ਕੇ ਵਾਤਾਵਰਨ ਪ੍ਰੇਮ ਦਾ ਸੁਨੇਹਾ ਦਿੱਤਾ
– ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਦੇ ਕੈਂਪਸ ਵਿੱਚ ਮੌਨਸੂਨ ਸੀਜ਼ਨ ਤਹਿਤ ਪੌਦੇ ਲਗਾਏ ਗਏ
ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਸ਼ਹਿਰ ਦੀਆਂ ਐਨ ਸੀ ਸੀ ਕੈਡਿਟਾਂ ਨੇ ਕੈਂਪਸ ਵਿੱਚ ਰੁੱਖ ਲਗਾ ਕੇ ਵਾਤਾਵਰਨ ਪ੍ਰੇਮ ਦਾ ਸੁਨੇਹਾ ਦਿੱਤਾ। ਮੈਗਾ ਟ੍ਰੀ ਪਲਾਂਟੇਸ਼ਨ ਡਰਾਈਵ ਤਹਿਤ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪੰਜ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਮੋਗਾ ਦੇ ਕੈਡਿਟਾਂ ਨੇ ਕਾਲਜ ਕੈਂਪਸ ਵਿੱਚ ਦੋ ਦਰਜਨ ਤੋਂ ਵੱਧ ਬੂਟੇ ਲਗਾਏ।
ਇਹ ਪ੍ਰੋਗਰਾਮ ਕਾਲਜ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੀ ਰਹਿਨੁਮਾਈ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ: ਸੰਗੀਤਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ । ਇਸ ਰਾਹੀਂ ਐਨ.ਸੀ.ਸੀ ਕੈਡਿਟਾਂ ਨੇ ਸੰਦੇਸ਼ ਦਿੱਤਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਇਸ ਨੂੰ ਬਿਹਤਰ ਰੱਖਣ ਲਈ ਕੁਦਰਤ ਨਾਲ ਪਿਆਰ ਕਰਨਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਕਾਲਜ ਦੀ ਐਨ.ਸੀ.ਸੀ ਯੂਨਿਟ ਦੇ ਅਧਿਕਾਰੀ ਲੈਫਟੀਨੈਂਟ ਡਾ: ਪਰਮਵੀਰ ਕੌਰ ਨੇ ਦੱਸਿਆ ਕਿ ਸਮਾਜ ਨੂੰ ਸਾਫ਼-ਸੁਥਰੇ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਐਨ.ਸੀ.ਸੀ. ਕੈਡਿਟਾਂ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ । ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕਮਾਂਡਿੰਗ ਅਫ਼ਸਰ ਕਰਨਲ ਰਾਜਵੀਰ ਅਤੇ ਜ਼ਿਲ੍ਹਾ ਜੰਗਲਾਤ ਵਿਭਾਗ ਨੇ ਪੂਰਾ ਸਹਿਯੋਗ ਦਿੱਤਾ।