ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿੱਚ ਵਰਲਡ ਏਡਜ ਦਿਵਸ ਦੇ ਮੌਕੇ ਤੇ ਪੋਸਟਰ ਮੇਕਿੰਗ ਪ੍ਰੋਗਰਾਮ ਦਾ ਆਯੋਜਨ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿੱਚ ਵਰਲਡ ਏਡਜ ਦਿਵਸ ਦੇ ਮੌਕੇ ਤੇ ਪੋਸਟਰ ਮੇਕਿੰਗ ਪ੍ਰੋਗਰਾਮ ਦਾ ਆਯੋਜਨ
ਫ਼ਿਰੋਜ਼ਪੁਰ, 1.12.2022: ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਅਤੇ ਡਾ. ਸੰਗੀਤਾ, ਕਾਰਜਕਾਰੀ ਪ੍ਰਿੰਸੀਪਲ ਡਾ. ਸੰਗੀਤਾ ਦੀ ਰਹਿਨੁਮਾਈ ਹੇਠ ਕਾਲਜ ਲਗਾਤਾਰ ਤਰੱਕੀ ਦੇ ਰਾਹ ‘ਤੇ ਚੱਲ ਰਿਹਾ ਹੈ | 1934 ਤੋਂ ਸਰਹੱਦੀ ਖੇਤਰ ਵਿੱਚ ਸਥਿਤ ਇਹ ਕਾਲਜ ਲੜਕੀਆਂ ਦੀ ਸਿੱਖਿਆ ਅਤੇ ਸਸ਼ਕਤੀਕਰਨ ਲਈ ਲਗਾਤਾਰ ਯਤਨਸ਼ੀਲ ਹੈ। ਦੇਵ ਸਮਾਜ ਕਾਲਜ ਆਧੁਨਿਕਤਾ ਅਤੇ ਪਰੰਪਰਾ ਦਾ ਇੱਕ ਸ਼ਾਨਦਾਰ ਸੁਮੇਲ ਹੈ ਅਤੇ ਇੱਕ ਅਮੀਰ ਇਤਿਹਾਸ ਦੇ ਨਾਲ ਉੱਤਰੀ ਭਾਰਤ ਦੀ ਇੱਕ ਪ੍ਰਮੁੱਖ ਵਿਦਿਅਕ ਸੰਸਥਾ ਹੈ।
ਇਸ ਲੜੀ ਵਿੱਚ ਕਾਲਜ ਦੇ ਪੋਸਟ ਗ੍ਰੈਜੂਏਟ ਅਰਥ-ਸਾਸ਼ਤਰ ਵਿਭਾਗ ਅਤੇ ਰੈਡ ਰਿਬਨ ਕਲੱਬ ਵੱਲੋਂ ਵਰਲਡ ਏਡਜ ਦਿਵਸ ਦੇ ਮੌਕੇ ਤੇ ਪੋਸਟਰ ਮੇਕਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਿਦਿਆਰਥਣਾਂ ਨੇ ਏਡਸ ਜਾਗਰੂਕਤਾ ਲਈ ਵੱਖ-ਵੱਖ ਤਰ੍ਹਾਂ ਸਲੋਗਨਾਂ ਨਾਲ ਪੋਸਟਰ ਤਿਆਰ ਕੀਤੇ । ਇਸ ਪ੍ਰੌਗਰਾਮ ਦਾ ਮੁੱਖ ਉਦੇਸ਼ ਏਡਜ ਨਾਲ ਸਬੰਧਿਤ ਸਮਾਜਿਕ ਭੇਦ-ਭਾਵ ਅਤੇ ਏਡਜ ਨਾਲ ਸੰਬੰਧਿਤ ਜਾਗਰੂਕਤਾ ਪੈਦਾ ਕਰਨਾ ਹੈ। ਇਸ ਨਾਲ ਵਿਦਿਆਰਥਣਾਂ ਨੂੰ ਵੀ ਆਪਣੇ ਜਾਣ-ਪਛਾਣ ਵਾਲਿਆ ਵਿੱਚ ਵੀ ਏਡਜ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਗਿਆ ।
ਇਸ ਮੌਕੇ ਸਮਾਗਮ ਵਿੱਚ ਵਿਦਿਆਰਥਣਾਂ ਨੇ ਇਸ ਪ੍ਰੌਗਰਾਮ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਏਡਜ ਦੀ ਜਾਗਰੂਕਤਾ ਲਈ ਪੋਸਟਰ ਤਿਆਰ ਕੀਤੇ । ਇਸ ਮੌਕੇ ਡਾ. ਸੰਗੀਤਾ ਨੇ ਵਰਲਡ ਏਡਜ ਦਿਵਸ ਦੇ ਮੌਕੇ ਤੇ ਅਰਥਸ਼ਾਸਤਰ ਵਿਭਾਗ ਦੇ ਮੁਖੀ ਡਾ. ਸੰਗੀਤਾ ਅਤੇ ਰੈਡ ਰਿਬਨ ਕਲੱਬ ਦੇ ਨੋਡਲ ਅਫਸਰ ਮੈਡਮ ਸਾਨੀਆ ਗਿੱਲ ਦੀ ਇਸ ਪ੍ਰੋਗਰਾਮ ਵਿੱਚ ਸ਼ਲਾਘਾ ਕਰਦਿਆ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਇਸ ਤਰ੍ਹਾਂ ਦੇ ਪ੍ਰੌਗਰਾਮਾਂ ਵਿੱਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਕਾਲਜ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋ ਜੀ ਨੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆ ।