Ferozepur News

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜਪੁਰ ਦੇ ਪੋਸਟ ਗ੍ਰੇਜੂਏਟ ਕੰਪਿਉਟਰ ਸਾਇੰਸ ਵਿਭਾਗ ਦੀ ਵਿਦਿਆਰਥਣ ਸ਼ਿਵਾਂਗੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪ੍ਰਾਪਤ ਕੀਤਾ ਚੌਥਾ ਸਥਾਨ

ਫਿਰੋਜਪੁਰ, 22-8-2024: ਪੰਜਾਬ ਯੂਨੀਵਰਸਿਟੀ ਦਾ A+ ਗ੍ਰੇਡ ਪ੍ਰਾਪਤ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੀ ਛਤਰ-ਛਾਇਆ ਅਤੇ ਪ੍ਰਿੰਸੀਪਲ ਡਾ. ਸੰਗੀਤਾ ਦੀ ਅਗਵਾਈ ਹੇਠ ਅਕਾਦਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਨਿਰੰਤਰ ਅੱਗੇ ਵੱਧ ਰਿਹਾ ਹੈ । ਇਹ ਕਾਲਜ 1934 ਤੋਂ ਨਾਰੀ ਸਸ਼ਕਤੀਕਰਨ ਲਈ ਆਪਣੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਸੇ ਲੜੀ ਤਹਿਤ ਪੋਸਟ ਗ੍ਰੇਜੂਏਟ ਕੰਪਿਊਟਰ ਸਾਇੰਸ ਵਿਭਾਗ ਦੀ ਵਿਦਿਆਰਥਣ ਸ਼ਿਵਾਂਗੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਕਰਵਾਈ ਗਈ ਬੀ.ਸੀ.ਏ. ਦੂਸਰੇ ਸਮੈਸਟਰ ਦੀ ਪ੍ਰੀਖਿਆ ਵਿੱਚ ਆਪਣੀ ਅਣਥੱਕ ਮਿਹਨਤ ਅਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਉੱਚ ਸਥਾਨ ਹਾਸਿਲ ਕੀਤਾ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟਾਪਰ ਲਿਸਟ ਵਿੱਚ ਚੌਥਾ ਸਥਾਨ ਹਾਸਿਲ ਕਰਕੇ ਆਪਣੇ ਮਾਪਿਆ ਅਤੇ ਕਾਲਜ ਦਾ ਨਾਮ ਵੀ ਰੋਸ਼ਨ ਕੀਤਾ ।

ਕਾਲਜ ਪ੍ਰਿੰਸੀਪਲ ਡਾ: ਸੰਗੀਤਾ ਨੇ ਵਿਦਿਆਰਥਣ ਸ਼ਿਵਾਂਗੀ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਪੋਸਟ ਗ੍ਰੇਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਸ਼੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਵਿਦਿਆਰਥਣ ਸ਼ਿਵਾਂਗੀ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟਾਪਰ ਲਿਸਟ ਵਿੱਚ ਆਪਣਾ ਸਥਾਨ ਪ੍ਰਾਪਤ ਕਰਨਾ ਕਾਲਜ ਲਈ ਬੜੀ ਮਾਣ ਵਾਲੀ ਗੱਲ ਹੈ।  ਇਸ ਖੁਸ਼ੀ ਦੇ ਮੌਕੇ ‘ਤੇ ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਨੇ ਪੋਸਟ ਗ੍ਰੇਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ। ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਨੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆ।

Related Articles

Leave a Reply

Your email address will not be published. Required fields are marked *

Back to top button