ਦੇਵ ਸਮਾਜ ਕਾਲਜ ਫਾਰ ਵੂਮੈਨ ਅਤੇ ਜਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ
ਟਰੈਫਿਕ ਦੇ ਨਿਯਮਾਂ ਦੀ ਪਾਲਣਾ ਸੰਬੰਧੀ ਇੱਕ ਸੈਮੀਨਾਰ ਦਾ ਆਯੋਜਨ
ਦੇਵ ਸਮਾਜ ਕਾਲਜ ਫਾਰ ਵੂਮੈਨ ਅਤੇ ਜਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ
ਟਰੈਫਿਕ ਦੇ ਨਿਯਮਾਂ ਦੀ ਪਾਲਣਾ ਸੰਬੰਧੀ ਇੱਕ ਸੈਮੀਨਾਰ ਦਾ ਆਯੋਜਨ
ਫਿਰੋਜ਼ਪੁਰ, 4.10.2022: ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਕਾਲਜ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੀ ਰਹਿਨੁਮਾਈ ਅਤੇ ਡਾ. ਸੰਗੀਤਾ, ਕਾਰਜਕਾਰੀ ਪ੍ਰਿੰਸੀਪਲ ਦੇ ਉਚਿਤ ਮਾਰਗਦਰਸ਼ਨ ਹੇਠ ਤਰੱਕੀ ਦੀ ਰਾਹ ਤੇ ਅਗਰਸਰ ਹੈ। ਇਸੇ ਲੜੀ ਵਿੱਚ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਸ਼ਹਿਰ ਵਿਚ ਕਾਰਜਕਾਰੀ ਪ੍ਰਿੰਸੀਪਲ ਡਾ. ਸੰਗੀਤਾ ਦੀ ਕੁਸ਼ਲ ਅਗਵਾਹੀ ਹੇਠ ਜਿਲ੍ਹਾਂ ਪ੍ਰਸ਼ਾਸਨ ਫਿਰੋਜਪੁਰ ਦੇ ਸਹਿਯੋਗ ਨਾਲ ਟਰੈਫਿਕ ਦੇ ਨਿਯਮਾਂ ਦੀ ਪਾਲਣਾ ਸੰਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।
ਇਸ ਪ੍ਰੋਗਰਾਮ ਦੌਰਾਨ ਸਬ ਇੰਸਪੈਕਟਰ ਸ਼੍ਰੀਮਤੀ ਰਜਨੀ ਬਾਲਾ, ਏ.ਐਸ.ਆਈ ਸ. ਲਖਵੀਰ ਸਿੰਘ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਕਾਲਜ ਵਿੱਚ ਵਿਦਿਆਰਥੀਆਂ ਨੂੰ ਟਰੈਫਿਕ ਦੇ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਇਸ ਗਤੀਵਿਧੀ ਵਿਚ ਆਪਣੀ ਵਿਸ਼ੇਸ਼ ਤੌਰ ਤੇ ਭਾਗੀਦਾਰੀ ਦਿੱਤੀ ।
ਇਸ ਮੌਕੇ ਡਾ. ਸੰਗੀਤਾ, ਕਾਰਜਕਾਰੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸਾਨੂੰ ਸੜਕ ਸੁਰੱਖਿਆ ਜੀਵਨ ਰੱਖਿਆ ਦੇ ਅਧੀਨ ਵਾਹਨ ਚਲਾਉਂਦੇ ਸਮੇਂ ਹੈਲਮਟ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਅਤੇ ਸਾਨੂੰ ਟਰੈਫਿਕ ਨਿਯਮਾਂ ਨੂੰ ਕਦੇ ਵੀ ਭੰਗ ਨਹੀ ਕਰਨਾ ਚਾਹੀਦਾ ਹੈ। ਇਸ ਦੇ ਨਾਲ ਇਸ ਪ੍ਰੌਗਰਾਮ ਦੇ ਸਫਲ ਆਯੋਜਨ ਤੇ ਐਨ.ਐਸ.ਐਸ. ਵਿੰਗ ਦੇ ਪ੍ਰੋਗਰਾਮ ਅਫ਼ਸਰ, ਅਸਿਸਟੈਂਟ ਪ੍ਰੋਫ਼ੈਸਰ ਮੈਡਮ ਰਾਬੀਆ, ਮੈਡਮ ਰੁਪਿੰਦਰ ਕੌਰ ਨੂੰ ਵਧਾਈ ਦਿੱਤੀ । ਇਸ ਮੌਕੇ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ, ਚੇਅਰਮੈਨ, ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਨੇ ਇਸ ਮੌਕੇ ਦੌਰਾਨ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।