ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਦੀ ਵਿਦਿਆਰਥਣ ਯੁਗਾਸ਼ਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬੀ ਵਾਕ ਐਚ.ਟੀ.ਐਮ ਛੇਵੇ ਸਮੈਸਟਰ ਦੀ ਪ੍ਰੀਖਿਆ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਵਿਦਿਆਰਥਣ ਯੁਗਾਸ਼ਾ ਦੀ ਚੋਣ ਲੁਧਿਆਣਾ ਦੀ ਮਸ਼ਹੂਰ ਹੋਲੀਡੇ ਡੈਸਕ ਟਰੈਵਲ ਕੰਪਨੀ ਵਿੱਚ ਹੋਈ
ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਦੀ ਵਿਦਿਆਰਥਣ ਯੁਗਾਸ਼ਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬੀ ਵਾਕ ਐਚ.ਟੀ.ਐਮ ਛੇਵੇ ਸਮੈਸਟਰ ਦੀ ਪ੍ਰੀਖਿਆ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
– ਵਿਦਿਆਰਥਣ ਯੁਗਾਸ਼ਾ ਦੀ ਚੋਣ ਲੁਧਿਆਣਾ ਦੀ ਮਸ਼ਹੂਰ ਹੋਲੀਡੇ ਡੈਸਕ ਟਰੈਵਲ ਕੰਪਨੀ ਵਿੱਚ ਹੋਈ
ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੀ ਰਹਿਨੁਮਾਈ ਹੇਠ ਅਤੇ ਡਾ. ਸੰਗੀਤਾ, ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਨਿਰੰਤਰ ਸਫਲਤਾ ਦੇ ਰਸਤੇ ਤੇ ਅਗਰਸਰ ਹੈ। ਸਫਲਤਾ ਦੀ ਇਸੇ ਲੜੀ ਤਹਿਤ, ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਈ ਗਈ ਬੀ-ਵਾਕ ਐਚ.ਟੀ.ਐਮ ਛੇਵੇ ਸਮੈਸਟਰ ਦੀ ਪ੍ਰੀਖਿਆ ਵਿੱਚ ਕਾਲਜ ਦੀ ਵਿਦਿਆਰਥਣ ਯੁਗਾਸ਼ਾ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਵਿਭਾਗ ਦੇ ਮੁਖੀ ਸ. ਰਣਜੀਤ ਸਿੰਘ ਨੇ ਦੱਸਿਆ ਕਿ ਯੁਗਾਸ਼ਾ ਨੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਵੀ ਨਾਮ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਵਿਦਿਆਰਥਣ ਯੁਗਾਸ਼ਾ ਦੀ ਲੁਧਿਆਣਾ ਦੀ ਮਸ਼ਹੂਰ ਹੋਲੀਡੇ ਡੈਸਕ ਟਰੈਲਵ ਕੰਪਨੀ ਵਿੱਚ ਵੀ ਚੋਣ ਹੋਈ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥਣ ਯੁਗਾਸ਼ਾ ਨੂੰ ਇਹਨਾ ਦੋਵਾਂ ਸ਼ਾਨਦਾਰ ਉਪਲਬਧੀਆਂ ਤੇ ਮੁਬਾਰਕਬਾਦ ਦਿੱਤੀ ਅਤੇ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਇਸ ਮੌਕੇ ਉਹਨਾ ਕਿਹਾ ਕਿ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਦਾ ਆਪਣਾ ਇੱਕ ਸ਼ਾਨਦਾਰ ਇਤਿਹਾਸ ਹੈ । ਇੱਥੋਂ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿਚ ਹਮੇਸ਼ਾ ਸਫਲਤਾ ਦੇ ਝੰਡੇ ਗੱਡੇ ਹਨ ।
ਇਸ ਦੇ ਨਾਲ ਹੀ ਉਹਨਾ ਹੋਸਪਿਟਲੇਟੀ ਐਂਡ ਟੂਰੀਜਮ ਮੈਨੇਜਮੈਂਟ ਵਿਭਾਗ ਦੇ ਮੁਖੀ ਸ. ਰਣਜੀਤ ਸਿੰਘ ਨੂੰ ਮਿਹਨਤ ਅਤੇ ਲਗਨ ਨਾਲ ਵਿਦਿਆਰਥਣ ਨੂੰ ਕਾਬਿਲ ਬਣਾਉਣ ਤੇ ਵਧਾਈ ਦਿੱਤੀ। ਕਾਲਜ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਨੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ।