ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਵਿਖੇ ਪੋਸਟ ਗ੍ਰੇਜੂਏਟ ਪੰਜਾਬੀ ਵਿਭਾਗ ਵੱਲੋਂ ਸਿੰਗਲ ਯੂਜ ਪਲਾਸਟਿਕ ਅਤੇ ਡਿਸਪੋਜ਼ਲ ਫ੍ਰੀ ਮੁਹਿੰਮ ਦਾ ਕੀਤਾ ਗਿਆ ਆਯੋਜਨ
ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਵਿਖੇ ਪੋਸਟ ਗ੍ਰੇਜੂਏਟ ਪੰਜਾਬੀ ਵਿਭਾਗ ਵੱਲੋਂ ਸਿੰਗਲ ਯੂਜ ਪਲਾਸਟਿਕ ਅਤੇ ਡਿਸਪੋਜ਼ਲ ਫ੍ਰੀ ਮੁਹਿੰਮ ਦਾ ਕੀਤਾ ਗਿਆ ਆਯੋਜਨ
ਫ਼ਿਰੋਜ਼ਪੁਰ, 5-2-2024: ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫ਼ਿਰੋਜ਼ਪੁਰ ਅਕਾਦਮਿਕ, ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦਾ ਇੱਕ ਏ+ ਗ੍ਰੇਡ ਪ੍ਰਾਪਤ ਕਾਲਜ ਹੈ। ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਦੀ ਛਤਰ-ਛਾਇਆ ਅਤੇ ਡਾ. ਸੰਗੀਤਾ, ਪ੍ਰਿੰਸੀਪਲ ਦੇ ਉਚਿਤ ਮਾਰਗ-ਦਰਸ਼ਨ ਹੇਠ ਲਗਾਤਾਰ ਤਰੱਕੀ ਦੀ ਰਾਹ ‘ਤੇ ਅੱਗੇ ਵਧ ਰਿਹਾ ਹੈ |
ਇਸੇ ਲੜੀ ਤਹਿਤ ਪੋਸਟ ਗ੍ਰੇਜੂਏਟ ਪੰਜਾਬੀ ਵਿਭਾਗ ਦੁਆਰਾ ਮਿਊਂਸੀਪਲ ਕਾਉਂਸਲ ਫਿਰੋਜਪੁਰ ਦੇ ਸਹਿਯੋਗ ਨਾਲ ਸਿੰਗਲ ਯੂਜ ਪਲਾਸਟਿਕ ਅਤੇ ਡਿਸਪੋਜ਼ਲ ਫ੍ਰੀ ਮੁਹਿੰਮ ਦੇ ਅੰਤਰਗਤ ਗਤੀਵਿਧੀ ਕਰਵਾਈ ਗਈ । ਇਸ ਵਿੱਚ ਕਾਲਜ ਦੀਆਂ ਪੋਸਟ ਗ੍ਰੇਜੂਏਟ ਪੰਜਾਬੀ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਕਾਲਜ ਦੇ ਆਸ-ਪਾਸ ਪਲਾਸਟਿਕ ਦੀ ਸਮੱਗਰੀ ਨੂੰ ਇਕੱਠਾ ਕਰਕੇ ਲੋਕਾਂ ਨੂੰ ਇਹ ਸੁਨੇਹਾ ਦਿੱਤਾ ਕਿ ਪਲਾਸਟਿਕ ਦਾ ਪ੍ਰਯੋਗ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦਾ ਹੈ ਜੋ ਕਿ ਸਾਡੇ ਸਭ ਦੀ ਸਿਹਤ ਲਈ ਹਾਨੀਕਾਰਕ ਹੈ। ਅਤੇ ਵਾਤਾਵਰਣ ਵਿੱਚ ਆ ਰਹੇ ਬਦਲਾਵ ਦੇ ਮੁੱਖ ਕਾਰਨਾਂ ਵਿੱਚੋਂ ਵੀ ਇੱਕ ਹੈ।
ਜਦੋਂ ਇਸ ਪਲਾਸਟਿਕ ਨੂੰ ਜਲਾਇਆ ਜਾਂਦਾ ਹੈ ਤਾਂ ਇਸ ਵਿੱਚੋਂ ਨਿਕਲਣ ਵਾਲੀ ਗੈਸ ਦੇ ਜ਼ਹਿਰੀਲੇ ਤੱਤ ਹਵਾਂ ਵਿੱਚ ਸ਼ਾਮਿਲ ਹੋ ਕੇ ਸਾਨੂੰ ਸਾਂਹ ਸੰਬੰਧੀ ਬਿਮਾਰੀਆਂ ਨਾਲ ਵੀ ਗ੍ਰਸਤ ਕਰਦੇ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਸੰਗੀਤਾ ਨੇ ਬੋਲਦਿਆ ਕਿਹਾ ਕਿ ਅੱਜ ਦੇ ਇਸ ਗਲੋਬਲ ਵਾਰਮਿੰਗ ਦੇ ਦੌਰ ਵਿੱਚ ਜਿੱਥੇ ਭਾਰਤ ਸਰਕਾਰ ਦੁਆਰਾ ਵਾਤਾਵਰਨ ਨੂੰ ਸੁਰੱਖਿਅਤ ਕਰਨ ਲਈ ਵੱਖੋ-ਵੱਖਰੇ ਅਭਿਆਨ ਚਲਾਏ ਜਾਂਦੇ ਹਨ ਉੱਥੇ ਸਾਡਾ ਫਰਜ ਬਣਦਾ ਹੈ ਕਿ ਅਸੀ ਆਪਣੇ – ਆਪਣੇ ਘਰਾਂ ਤੋਂ ਅਤੇ ਕੰਮ-ਕਾਜੀ ਸਥਾਨਾਂ ਤੋਂ ਇਸ ਗਲੋਬਲ ਵਾਰਮਿੰਗ ਸੰਬੰਧੀ ਚਲਾਏ ਜਾਂਦੇ ਇਹਨਾਂ ਜਾਗਰੂਕ ਪ੍ਰੌਗਰਾਮਾਂ ਦਾ ਹਿੱਸਾ ਬਣ ਕੇ ਯੋਗਦਾਨ ਦੇਣ ਦਾ ਪ੍ਰਣ ਕਰੀਏ ।
ਇਸ ਦੇ ਨਾਲ ਪ੍ਰਿੰਸੀਪਲ ਡਾ. ਸੰਗੀਤਾ ਨੇ ਅੱਜ ਦੇ ਇਸ ਪ੍ਰੋਗਰਾਮ ਦੇ ਸਫਲ ਆਯੋਜਨ ਤੇ ਮਿਉਂਸੀਪਲ ਕਾਉਂਸਲ ਤੋਂ ਸ਼੍ਰੀ ਸੁਖਪਾਲ ਸਿੰਘ, ਸੈਨੇਟਰੀ ਇੰਸਪੈਕਟਰ, ਸ਼੍ਰੀ ਗੁਰਦੇਵ ਸਿੰਘ ਅਤੇ ਉਹਨਾਂ ਦੀ ਸਮੁੱਚੀ ਟੀਮ ਅਤੇ ਕਾਲਜ ਵੱਲੋਂ ਪ੍ਰੋਗਰਾਮ ਕੋਆਰਡੀਨੇਟਰ ਮੈਡਮ ਨਵਦੀਪ ਕੌਰ, ਡਾ. ਪਰਮਵੀਰ ਕੌਰ ਅਤੇ ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕਾਂ ਦੀ ਇਸ ਸ਼ਲਾਘਾਯੋਗ ਕੰਮ ਲਈ ਵਧਾਈ ਦਿੱਤੀ । ਇਸ ਮੌਕੇ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਨੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ।