Ferozepur News

ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੇ ਫਾਇਨ ਆਰਟਸ ਵਿਭਾਗ ਵੱਲੋਂ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ

ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੇ ਫਾਇਨ ਆਰਟਸ ਵਿਭਾਗ ਵੱਲੋਂ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ

ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੇ ਫਾਇਨ ਆਰਟਸ ਵਿਭਾਗ ਵੱਲੋਂ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ

ਫ਼ਿਰੋਜ਼ਪੁਰ , 3.4.2024: ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਜੀ ਦੀ ਛਤਰ ਛਾਇਆ ਅਤੇ ਡਾ. ਸੰਗੀਤਾ, ਕਾਰਜਕਾਰੀ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਕਾਲਜ ਲਗਾਤਾਰ ਤਰੱਕੀ ਦੀਆਂ ਲੀਹਾਂ ‘ਤੇ ਅੱਗੇ ਵੱਧ ਰਿਹਾ ਹੈ | 1934 ਤੋਂ ਕਾਲਜ ਨਾਰੀ ਦੇ ਸਸ਼ਕਤੀਕਰਨ ਲਈ ਲਗਾਤਾਰ ਯਤਨ ਕਰਦਾ ਆ ਰਿਹਾ ਹੈ। ਦੇਵ ਸਮਾਜ ਕਾਲਜ ਆਧੁਨਿਕਤਾ ਅਤੇ ਪਰੰਪਰਾ ਦਾ ਇੱਕ ਸ਼ਾਨਦਾਰ ਸੁਮੇਲ ਹੈ ਅਤੇ ਇੱਕ ਅਮੀਰ ਇਤਿਹਾਸ ਦੇ ਨਾਲ ਉੱਤਰੀ ਭਾਰਤ ਦੀ ਇੱਕ ਪ੍ਰਮੁੱਖ ਵਿਦਿਅਕ ਸੰਸਥਾ ਹੈ।

ਇਸੇ ਲੜੀ ਤਹਿਤ ਕਾਲਜ ਵਿੱਚ ਫਾਇਨ ਆਰਟਸ ਵਿਭਾਗ ਵੱਲੋੰ 3 ਦਿਨਾਂ ਦੀ ਓਇਲ ਪੇਟਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਇਸ ਵਰਕਸ਼ਾਪ ਵਿੱਚ ਸਾਬਕਾ ਵਿਦਿਆਰਥਣ ਸ਼ੀਨਮ ਬਾਲਾ, ਆਰਟਿਸਟ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਵਿਦਿਆਰਥਣਾਂ ਨਾਲ ਆਪਣੇ ਪੇਟਿੰਗ ਨਾਲ ਸੰਬੰਧਿਤ ਤਜਰਬਿਆਂ ਨੂੰ ਸਾਂਝਾ ਕੀਤਾ । ਵਿਭਾਗ ਦੇ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਵਰਕਸ਼ਾਪ ਦੇ 3 ਦਿਨਾਂ ਵਿੱਚ ਵਿਦਿਆਰਥਣਾਂ ਨੂੰ ਕਲਰ ਦੀ ਉਚੇਰੇ ਢੰਗ ਨਾਲ ਵਰਤੋਂ ਕਰਕੇ ਪੋਟਰੇਟ, ਲੇਡਸਕੇਪ, ਮਾਡਰਨ ਆਰਟ, ਐਪਸਰੇਕਟ ਪੇਟਿੰਗ, ਫਲਾਵਰ ਪੇਟਿੰਗ ਆਦਿ  ਕਲਾ ਦੇ ਪ੍ਰਦਰਸ਼ਨ ਵਿੱਚ ਸਹਾਇਕ ਜਾਣਕਾਰੀ ਮੁਹੱਈਆ ਕਰਵਾਈ ਗਈ । ਇਸ ਵਰਕਸ਼ਾਪ ਵਿੱਚ ਵਿਦਿਆਰਥਣਾਂ ਨੇ ਬੜੇ ਹੀ ਉਤਸ਼ਾਹ ਪੂਰਵਕ ਭਾਗ ਲੈ ਕੇ

ਇਸ ਵਰਕਸ਼ਾਪ ਦਾ ਪੂਰਾ ਲਾਭ ਲਿਆ ਅਤੇ ਵਿਦਿਆਰਥਣਾਂ ਨੇ ਆਪਣੀਆਂ ਭਾਵਨਾਵਾਂ ਨੂੰ ਰੰਗਾ ਦੁਆਰਾ ਕੇਨਵਸ ਉਤੇ ਉਤਾਰਿਆ ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਮੈਡਮ ਡਾ. ਸੰਗੀਤਾ ਨੇ ਸ਼ਿਰਕਤ ਕਰਦੇ ਹੋਏ ਵਿਦਿਆਰਥਣਾਂ ਦੀਆ ਹੱਥੀ ਬਣਾਈਆ ਪੇਟਿੰਗ, ਲੇਡਸਕੇਪ, ਮਾਡਰਨ, ਐਪਸਰਕੇਟ, ਫਲਾਵਰ ਪੇਟਿੰਗ ਆਦਿ ਕੀਤੇ ਕੰਮਾਂ ਦੀ ਸਰਾਹਨਾ ਕੀਤੀ ਉਹਨਾਂ ਨੂੰ ਵੱਧ ਤੋਂ ਵੱਧ ਹੱਥੀ ਗੁਣ ਪ੍ਰਾਪਤ ਕਰਨ ਲਈ ਪ੍ਰੇਰਿਤ ਵੀ ਕੀਤਾ । ਇਸ ਦੇ ਨਾਲ ਹੀ ਉਹਨਾਂ ਦੀ ਉਚੇਰੇ ਭਵਿੱਖ ਦੀ ਕਾਮਨਾ ਵੀ ਕੀਤੀ ।  ਡਾ. ਸੰਗੀਤਾ ਪ੍ਰਿੰਸੀਪਲ ਨੇ ਵਿਭਾਗ ਦੇ ਮੁਖੀ ਸੰਦੀਪ ਸਿੰਘ ਨੂੰ ਇਸ 3 ਦਿਨਾਂ ਦੀ ਵਰਕਸ਼ਾਪ ਦੇ ਸਫਲ ਆਯੋਜਨ ਤੇ ਵਧਾਈ ਦਿੱਤੀ ।  ਇਸ ਮੌਕੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਨੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।

Related Articles

Leave a Reply

Your email address will not be published. Required fields are marked *

Back to top button