ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਦੀ ਵਿਦਿਆਰਥਣ ਮਾਨਿਆ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟਾਪਰ ਲਿਸਟ ਵਿੱਚ ਪ੍ਰਾਪਤ ਕੀਤਾ ਚੋਥਾ ਸਥਾਨ
ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਦੀ ਵਿਦਿਆਰਥਣ ਮਾਨਿਆ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟਾਪਰ ਲਿਸਟ ਵਿੱਚ ਪ੍ਰਾਪਤ ਕੀਤਾ ਚੋਥਾ ਸਥਾਨ
ਫਿਰੋਜਪੁਰ, 27-08-2024: ਪੰਜਾਬ ਯੂਨੀਵਰਸਿਟੀ ਦਾ A+ ਗ੍ਰੇਡ ਪ੍ਰਾਪਤ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੀ ਛਤਰ-ਛਾਇਆ ਅਤੇ ਪ੍ਰਿੰਸੀਪਲ ਡਾ. ਸੰਗੀਤਾ ਦੀ ਅਗਵਾਈ ਹੇਠ ਅਕਾਦਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਨਿਰੰਤਰ ਅੱਗੇ ਵੱਧ ਰਿਹਾ ਹੈ । ਇਹ ਕਾਲਜ 1934 ਤੋਂ ਨਾਰੀ ਸਸ਼ਕਤੀਕਰਨ ਲਈ ਆਪਣੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਸੇ ਲੜੀ ਤਹਿਤ ਕਾਲਜ ਵਿਦਿਆਰਥਣ ਮਾਨਿਆ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਕਰਵਾਈ ਗਈ ਬੀ.ਐਸ.ਸੀ. ਨਾਨ ਮੈਡੀਕਲ ਦੇ ਦੂਸਰੇ ਸਮੈਸਟਰ ਦੀ ਪ੍ਰੀਖਿਆ ਵਿੱਚ ਆਪਣੀ ਅਣਥੱਕ ਮਿਹਨਤ ਅਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਉੱਚ ਸਥਾਨ ਹਾਸਿਲ ਕੀਤਾ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟਾਪਰ ਲਿਸਟ ਵਿੱਚ ਚੋਥਾ ਸਥਾਨ ਹਾਸਿਲ ਕਰਕੇ ਆਪਣੇ ਮਾਪਿਆ ਅਤੇ ਕਾਲਜ ਦਾ ਨਾਮ ਵੀ ਰੋਸ਼ਨ ਕੀਤਾ ।
ਕਾਲਜ ਪ੍ਰਿੰਸੀਪਲ ਡਾ: ਸੰਗੀਤਾ ਨੇ ਵਿਦਿਆਰਥਣ ਮਾਨਿਆ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਸਾਇੰਸ ਵਿਭਾਗ ਦੇ ਅਧਿਆਪਕਾਂ ਨੇ ਦੱਸਿਆ ਕਿ ਵਿਦਿਆਰਥਣ ਮਾਨਿਆ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟਾਪਰ ਲਿਸਟ ਵਿੱਚ ਆਪਣਾ ਉੱਚ ਦਰਜੇ ਤੇ ਸਥਾਨ ਪ੍ਰਾਪਤ ਕਰਨਾ ਕਾਲਜ ਲਈ ਬੜੀ ਮਾਣ ਵਾਲੀ ਗੱਲ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਨੇ ਬੀ.ਐਸ.ਸੀ. ਨਾਨ ਮੈਡੀਕਲ ਦੇ ਅਧਿਆਪਕਾਂ ‘ਚ ਸ਼੍ਰੀ ਐਸ.ਐਸ. ਗਿੱਲ, ਡਾ. ਨਿਸ਼ਾਤ ਜੁਨੇਜਾ, ਡਾ. ਨੇਹਾ ਗੁਪਤਾ ਅਤੇ ਇਸ ਵਿਸ਼ੇ ਨਾਲ ਸੰਬੰਧਿਤ ਅਧਿਆਪਕਾਂ ਨੂੰ ਵਧਾਈ ਦਿੱਤੀ। ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਨੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆ।