ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਸ਼ਹਿਰ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ
ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਸ਼ਹਿਰ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ
ਫਿਰੋਜ਼ਪੁਰ, 5-9-2024: ਅਕਾਦਮਿਕ, ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਪੰਜਾਬ ਯੂਨੀਵਰਸਿਟੀ ਦਾ ਏ+ ਗ੍ਰੇਡ ਪ੍ਰਾਪਤ ਦੇਵ ਸਮਾਜ ਕਾਲਜ ਕਾਲਜ ਫਿਰੋਜ਼ਪੁਰ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਅਤੇ ਪ੍ਰਿੰਸੀਪਲ ਡਾ. ਸੰਗੀਤਾ ਪ੍ਰਿੰਸੀਪਲ ਦੀ ਅਗਵਾਈ ਵਿੱਚ ਨਿਰੰਤਰ ਅਗਰਸਰ ਹੈ। ਇਸੇ ਲੜੀ ਤਹਿਤ ਕਾਲਜ ਦੇ ਸੈਂਟਰਲ ਐਸੋਸੀਏਸ਼ਨ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ । ਅਧਿਆਪਕਾਂ ਪ੍ਰਤੀ ਸਤਿਕਾਰ ਵਿਅਕਤ ਕਰਨ ਲਈ ਵਿਦਿਆਰਥਣਾਂ ਵੱਲੋਂ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਵਿਦਿਆਰਥਣਾਂ ਨੇ ਪ੍ਰਿੰਸੀਪਲ ਡਾ. ਸੰਗੀਤਾ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਇੱਕ ਪਿਆਰ ਭਰੀ ਭੇਂਟ ਦੇ ਕੇ ਉਹਨਾਂ ਦਾ ਸਵਾਗਤ ਕੀਤਾ । ਇਸ ਮੌਕੇ ਪ੍ਰਿੰਸੀਪਲ ਡਾ. ਸੰਗੀਤਾ ਨੇ ਬੋਲਦਿਆਂ ਕਿਹਾ ਕਿ ਅੱਜ ਦਾ ਦਿਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸਮਰਪਿਤ ਹੈ ਜੋ ਇੱਕ ਪ੍ਰਸਿੱਧ ਦਾਰਸ਼ਨਿਕ ਅਧਿਆਪਕ ਅਤੇ ਭਾਰਤ ਦੇ ਦੂਸਰੇ ਰਾਸ਼ਟਰਪਤੀ ਸਨ । ਇਹ ਦਿਨ ਵਿਦਿਆਰਥੀਆਂ ਦੇ ਜੀਵਨ ਅਤੇ ਭਵਿੱਖ ਨੂੰ ਬਣਾਉਣ ਵਾਲੇ ਅਧਿਆਪਕਾ ਦੇ ਵਿਸ਼ੇਸ਼ ਯੋਗਦਾਨ ਲਈ ਧੰਨਵਾਦ, ਸਤਿਕਾਰ ਅਤੇ ਪ੍ਰਸ਼ੰਸਾ ਲਈ ਗੂੰਜ਼ਦਾ ਹੈ। ਅਧਿਆਪਕ ਵਿਦਿਆਰਥੀਆਂ ਲਈ ਪ੍ਰੇਰਨਾ ਸ੍ਰੋਤ ਹਨ । ਜੋ ਜ਼ਿੰਦਗੀ ਦੇ ਬਿਖੜੇ ਪੈਡਿਆਂ ਤੇ ਸਾਬਿਤ ਕਦਮੀ ਅੱਗੇ ਵਧਣ ਅਤੇ ਖੁੱਲੀਆਂ ਅੱਖਾਂ ਨਾਲ ਦੇਖੇ ਸੁਪਨਿਆਂ ਨੂੰ ਪੂਰਿਆ ਕਰਨ ਦਾ ਹੌਂਸਲਾ ਦਿੰਦੇ ਹਨ । ਇਕ ਵਧੀਆ ਅਧਿਆਪਕ ਲਗਾਤਾਰ ਆਪਣੇ ਵਿਦਿਆਰਥੀਆਂ ਦੇ ਉਤਸ਼ਾਹ ਨੂੰ ਕਾਇਮ ਰੱਖਦਾ ਹੈ ਅਤੇ ਉਹਨਾਂ ਦੀ ਯੋਗਤਾ ਨੂੰ ਸਮਝਦਿਆਂ ਉਹਨਾਂ ਦਾ ਦਿਸ਼ਾ-ਨਿਰਦੇਸ਼ ਕਰਦਾ ਹੈ। ਸੈਂਟਰਲ ਐਸੋਸਿਏਸ਼ਨ ਦੀਆਂ ਵਿਦਿਆਰਥਣਾਂ ਨੇ ਅਧਿਆਪਕਾਂ ਦੀ ਸ਼ਖਸ਼ੀਅਤ ਅਨੁਸਾਰ ਟੈਗ ਦੇ ਕੇ ਪਾਵਰ-ਪੁਆਇੰਟ ਦੀ ਪੇਸ਼ਕਾਰੀ ਕੀਤੀ । ਇਸ ਸਮਾਗਮ ਵਿੱਚ ਗੀਤ, ਸੰਗੀਤ, ਨ੍ਰਿਤ ਅਤੇ ਸਕਿੱਟ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ ਗਿਆ । ਵਿਦਿਆਰਥੀਆਂ ਦੁਆਰਾ ਅਧਿਆਪਕਾਂ ਪ੍ਰਤੀ ਸਤਿਕਾਰ ਵਿਅਕਤ ਕਰਦਿਆਂ ਉਹਨਾਂ ਨੂੰ ਚਾਨਣ ਮੁਨਾਰਾ ਕਹਿ ਕੇ ਵਡਿਆਇਆ ਅਤੇ ਉਹਨਾਂ ਦੇ ਸੇਵਾਵਾਂ ਨੂੰ ਵਿਲੱਖਣ ਅਤੇ ਸਰਵਉੱਚ ਦਰਸਾਇਆ। ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਦੁਆਰਾ ਕੇਕ ਕਟਾ ਕੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ । ਪ੍ਰਿੰਸੀਪਲ ਮੈਡਮ ਵੱਲੋਂ ਸੈਂਟਰਲ ਐਸੋਸੀਏਸ਼ਨ ਦੇ ਇੰਚਾਰਜ ਮੈਡਮ ਸਿਮਰਪ੍ਰੀਤ ਕੌਰ ਅਤੇ ਉਹਨਾਂ ਦੀ ਸਮੂਹ ਟੀਮ ਨੂੰ ਪ੍ਰੌਗਰਾਮ ਦੇ ਸਫਲ ਆਯੋਜਨ ਤੇ ਵਧਾਈ ਦਿੱਤੀ । ਇਸ ਮੌਕੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਨੇ ਅਧਿਆਪਕ ਦਿਵਸ ਦੀਆਂ ਸ਼ੁੱਭ ਕਾਮਨਾਵਾ ਦਿੱਤੀਆ।