ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ ਦੇ ਐਮ.ਐਸ.ਸੀ. ਆਈ.ਟੀ. ਵਿਭਾਗ ਦੀਆ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਉੱਚ ਸਥਾਨ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ ਦੇ ਐਮ.ਐਸ.ਸੀ. ਆਈ.ਟੀ. ਵਿਭਾਗ ਦੀਆ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਉੱਚ ਸਥਾਨ
ਫਿਰੋਜ਼ਪੁਰ, 16.7.2021: ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ, ਪ੍ਰਿੰਸੀਪਲ ਡਾ. ਰਮਨੀਤਾ ਸ਼ਾਰਦਾ ਦੀ ਯੋਗ ਅਗਵਾਈ ਹੇਠ ਨਿਰੰਤਰ ਹਰ ਖੇਤਰ ਵਿੱਚ ਅਗਰਸਰ ਹੈ। ਕਾਲਜ ਅਕਾਦਮਿਕ ਖੇਤਰ ਵਿਚ ਸਫਲਤਾ ਦੇ ਨਵੇਂ ਪਹਿਲੂ ਸਥਾਪਤ ਕਰ ਰਿਹਾ ਹੈ। ਇਸ ਸਫਲਤਾ ਨੂੰ ਜਾਰੀ ਰੱਖਦਿਆਂ, ਕਾਲਜ ਦੇ ਐਮ ਐਸ ਸੀ ਆਈ ਟੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਕਰਵਾਈ ਗਈ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿਚੋਂ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ।
ਇਸ ਪ੍ਰੀਖਿਆ ਵਿੱਚ ਵਿਦਿਆਰਥਣ ਸੋਨਮ ਨੇ 95.50 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ। ਵਿਦਿਆਰਥਣ ਜਸਕੀਰਤ ਕੌਰ ਨੇ 95.33 ਪ੍ਰਤੀਸ਼ਤ ਅੰਕ ਲੈ ਕੇ ਯੂਨੀਵਰਸਿਟੀ ਅਤੇ ਕਾਲਜ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ। ਕੀਰਤੀ ਸ਼ਰਮਾ ਨੇ ਇਸ ਕੋਰਸ ਵਿਚੋਂ 92.83 ਪ੍ਰਤੀਸ਼ਤ ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਬਾਰ੍ਹਵਾਂ ਸਥਾਨ ਪ੍ਰਾਪਤ ਕੀਤਾ ਅਤੇ ਕਾਲਜ ਵਿੱਚੋਂ ਤੀਜੇ ਸਥਾਨ ਤੇ ਰਹਿ ਕਿ ਕਾਲਜ ਦਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਇਸ ਖੁਸ਼ੀ ਦੇ ਮੌਕੇ ‘ਤੇ ਕਾਲਜ ਪ੍ਰਿੰਸੀਪਲ ਡਾ: ਰਮਨੀਤਾ ਸ਼ਾਰਦਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਕਾਮਨਾ ਕੀਤੀ। ਇਸਦੇ ਨਾਲ ਹੀ ਉਨ੍ਹਾਂ ਆਈ ਟੀ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।
ਦੇਵ ਸਮਾਜ ਕਾਲਜ ਫਾਰ ਵੂਮੈਨ ਦੇ ਚੇਅਰਮੈਨ ਸ੍ਰੀ ਨਿਰਮਲ ਸਿੰਘ ਢਿੱਲੋਂ ਨੇ ਇਸ ਮੌਕੇ ਵਿਭਾਗ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।