ਦੇਵ ਸਮਾਜ ਦੇ ਸੰਸਥਾਪਕ, ਪਰਮ ਪੂਜਨੀਕ ਭਗਵਾਨ ਦੇਵ ਆਤਮਾ ਜੀ ਦੇ 172ਵੇਂ ਜਨਮ ਦਿਹਾੜੇ ਦੇ ਮੌਕੇ ‘ਤੇ ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਸ਼ਹਿਰ ਵੱਲੋਂ ਇੱਕ ਰੈਲੀ ਕੱਢੀ ਗਈ
ਦੇਵ ਸਮਾਜ ਦੇ ਸੰਸਥਾਪਕ, ਪਰਮ ਪੂਜਨੀਕ ਭਗਵਾਨ ਦੇਵ ਆਤਮਾ ਜੀ ਦੇ 172ਵੇਂ ਜਨਮ ਦਿਹਾੜੇ ਦੇ ਮੌਕੇ ‘ਤੇ ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਸ਼ਹਿਰ ਵੱਲੋਂ ਇੱਕ ਰੈਲੀ ਕੱਢੀ ਗਈ
ਫ਼ਿਰੋਜ਼ਪੁਰ, 5.12.2022: ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਦੀ ਰਹਿਨੁਮਾਈ ਅਤੇ ਡਾ. ਸੰਗੀਤਾ, ਪ੍ਰਿੰਸੀਪਲ ਦੇ ਉਚਿਤ ਮਾਰਗਦਰਸ਼ਨ ਹੇਠ ਕਾਲਜ ਲਗਾਤਾਰ ਤਰੱਕੀ ਦੇ ਰਾਹ ‘ਤੇ ਚੱਲ ਰਿਹਾ ਹੈ | 1934 ਤੋਂ ਸਰਹੱਦੀ ਖੇਤਰ ਵਿੱਚ ਸਥਿਤ ਇਹ ਕਾਲਜ ਲੜਕੀਆਂ ਦੀ ਸਿੱਖਿਆ ਅਤੇ ਸਸ਼ਕਤੀਕਰਨ ਲਈ ਲਗਾਤਾਰ ਯਤਨਸ਼ੀਲ ਹੈ। ਦੇਵ ਸਮਾਜ ਕਾਲਜ ਆਧੁਨਿਕਤਾ ਅਤੇ ਪਰੰਪਰਾ ਦਾ ਇੱਕ ਸ਼ਾਨਦਾਰ ਸੁਮੇਲ ਹੈ ਅਤੇ ਇੱਕ ਅਮੀਰ ਇਤਿਹਾਸ ਦੇ ਨਾਲ ਉੱਤਰੀ ਭਾਰਤ ਦੀ ਇੱਕ ਪ੍ਰਮੁੱਖ ਵਿਦਿਅਕ ਸੰਸਥਾ ਹੈ।
ਦੇਵ ਸਮਾਜ ਦੇ ਸੰਸਥਾਪਕ, ਪਰਮ ਪੂਜਨੀਕ ਭਗਵਾਨ ਦੇਵ ਆਤਮਾ ਜੀ ਦੇ 172ਵੇਂ ਜਨਮ ਦਿਹਾੜੇ ਦੇ ਮੌਕੇ ‘ਤੇ ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਸ਼ਹਿਰ ਵੱਲੋਂ ਇੱਕ ਰੈਲੀ ਕੱਢੀ ਗਈ। ਸਾਰਾ ਮਾਹੌਲ ਦੇਵ ਸਮਾਜ ਦੇ ਭਜਨਾਂ ਨਾਲ ਉਸ ਸਮੇਂ ਗੂੰਜ ਉੱਠਿਆ ਜਦੋਂ ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਸਮੇਤ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਹਿਰ ਵਿੱਚ ਮਾਰਚ ਕੀਤਾ। ਵਿਦਿਆਰਥੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਦੇਵ ਸਮਾਜ ਦੇ ਭਜਨ ਗਾਂਉਦੇ ਹੋਏ ਰੈਲੀ ਵਿੱਚ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਡਾ. ਸੰਗੀਤਾ ਨੇ ਵਿਦਿਆਰਥਣਾਂ ਨਾਲ ਦੇਵ ਸਮਾਜ ਦੇ ਸੰਸਥਾਪਕ ਪਰਮ ਪੂਜਨੀਕ ਭਗਵਾਨ ਦੇਵ ਆਤਮਾ ਜੀ ਦੇ ਜੀਵਣ ਅਤੇ ਉਹਨਾਂ ਦੇ ਲੋਕ ਭਲਾਈ ਲਈ ਨਿਰਸਵਾਰਥ ਸੇਵਾ ਬਾਰੇ ਵਿਦਿਆਰਥਣਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਇਸ ਭਗਵਾਨ ਦੇਵ ਆਤਮਾ ਦੇ ਜਨਮ ਦਿਹਾੜੇ ‘ਤੇ ਸਾਰਿਆਂ ਨੂੰ ਵਧਾਈ ਦਿੱਤੀ।