Ferozepur News

ਦੇਸ਼ 'ਚ ਫੈਲ ਰਹੀਆਂ ਸਾਰੀਆਂ ਬੁਰਾਈਆਂ ਦੀ ਜੜ• ਅਨਪੜ•ਤਾ- ਰਾਜੇਸ਼ ਬਾਘਾ

bookਫਿਰੋਜ਼ਪੁਰ 20 ਅਪ੍ਰੈਲ (ਏ. ਸੀ. ਚਾਵਲਾ) ਸਮਾਜ ਵਿੱਚ ਪਨਪ ਰਹੀਆਂ ਸਾਰੀਆਂ ਹੀ ਬੁਰਾਈਆਂ ਦੀ ਜੜ• ਅਨਪੜ•ਤਾ ਹੈ ਅਤੇ ਇਸ ਲਈ ਦੇਸ਼ ਨੂੰ ਹਰ ਤਰ•ਾਂ ਦੀਆਂ ਬੁਰਾਈਆਂ ਤੋਂ ਮੁਕਤ ਕਰਵਾਉਣ ਲਈ ਅਨਪੜ•ਤਾ ਦੂਰ ਕਰਨ ਦੇ ਨਾਲ-ਨਾਲ ਗਿਆਨ ਦੇ ਚਾਨਣ ਦਾ ਪਸਾਰਾ ਜਰੂਰੀ ਕਰਨਾ ਹੋਵੇਗਾ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਅਨੁਸੂਚਿਤ ਜਾਤੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਸਥਾਨਕ ਟਾਊਨ ਹਾਲ ਵਿਖੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਵੱਲੋਂ ਕਰਵਾਏ ਗਏ ਸੈਮੀਨਾਰ ਦੌਰਾਨ ਕੀਤਾ।  ਸ੍ਰੀ ਬਾਘਾ ਨੇ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਇਸ ਲਈ ਵਚਨਬੱਧ ਹੈ ਕਿ ਰਾਜ &#39ਚ ਅਨੁਸੂਚਿਤ ਜਾਤਾਂ ਦੇ ਬੱਚਿਆਂ ਨੂੰ ਵਿੱਦਿਆ ਪੱਖੋਂ ਮੋਹਰੀ ਬਣਾਇਆ ਜਾਵੇ, ਢਾਈ ਲੱਖ ਰੁਪਏ ਸਾਲਾਨਾ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੇ ਬੱਚਿਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਮੁਕੰਮਲ ਤੌਰ &#39ਤੇ ਲਾਗੂ ਕਰਵਾਈ ਜਾਵੇ ਅਤੇ ਸਰਕਾਰ ਦੀਆਂ ਹੋਰ ਅਨੇਕਾਂ ਸਕੀਮਾਂ ਦਾ ਲਾਭ ਇਨ•ਾਂ ਲੋੜਵੰਦ ਬੱਚਿਆਂ ਨੂੰ ਦਿਵਾਇਆ ਜਾਵੇ। ਉਨ•ਾਂ ਇਹ ਵੀ ਦੱਸਿਆ ਕਿ ਕਮਿਸ਼ਨ ਵੱਲੋਂ  ਭਾਰਤ ਸਰਕਾਰ ਨੂੰ ਇਹ  ਸਿਫ਼ਾਰਸ਼ ਵੀ ਕੀਤੀ ਹੈ ਕਿ ਇਸ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਆਮਦਨ ਹੱਦ ਵਧਾ ਕੇ 10 ਲੱਖ ਰੁਪਏ ਕੀਤੀ ਜਾਵੇ, ਕਿਉਂਕਿ ਅਨੁਸੂਚਿਤ ਜਾਤਾਂ ਦੇ ਬਹੁਤੇ ਵਿਦਿਆਰਥੀ ਅਜੇ ਵੀ ਢਾਈ ਲੱਖ ਰੁਪਏ ਦੀ ਆਮਦਨ ਸ਼ਰਤ ਕਾਰਨ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ।  ਉਨ•ਾਂ ਦੱਸਿਆ ਕਿ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਅਨੇਕਾਂ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ ਪੰ੍ਰਤੂ ਇਸ ਸਬੰਧੀ ਵੀ ਜਾਗਰੂਕਤਾ ਦੀ ਘਾਟ ਕਾਰਨ ਇਨ•ਾਂ ਦਾ ਪੂਰਾ ਲਾਭ ਲਾਭਪਾਤਰੀਆਂ ਤੱਕ ਨਹੀਂ ਪੁੱਜਦਾ। ਉਨ•ਾਂ ਕਿਹਾ ਕਿ ਸਿੱਖਿਆ ਸਬੰਧੀ ਜਾਗਰੂਕਤਾ ਦੀ ਘਾਟ ਕਾਰਨ ਅਨੁਸੂਚਿਤ ਜਾਤੀਆਂ ਦੇ ਬੱਚੇ ਪੱਛੜੇ ਨਹੀਂ ਰਹਿਣੇ ਚਾਹੀਦੇ ਕਿਉਂਕਿ ਸਿੱਖਿਆ ਹੀ ਗ਼ਰੀਬਾਂ ਨੂੰ ਅੱਗੇ ਲਿਜਾ ਸਕਦੀ ਹੈ ਅਤੇ ਇਸ ਸਬੰਧੀ ਜਾਗਰੂਕਤਾ ਪੈਦਾ ਕਰਨ &#39ਚ ਗੈਰ ਸਰਕਾਰੀ ਸਮਾਜ ਸੇਵੀ ਸੰਸਥਾਵਾਂ ਵੀ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਸ੍ਰੀ ਬਾਘਾ ਨੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਵਿਚੋਂ ਅਨਪੜ•ਤਾ ਅਤੇ ਹੋਰ ਸਮਾਜਿਕ ਬੁਰਾਈਆਂ ਦੂਰ ਕਰਨ ਲਈ ਉਨ•ਾਂ ਦੇ ਸੰਦੇਸ਼ ਸੰਦੇਸ਼ ਪੜ•ੋ, ਜੁੜੋ ਅਤੇ ਸੰਘਰਸ਼ ਕਰੋ ਨੂੰ ਲਾਗੂ ਕਰਨ ਲਈ ਸਾਨੂੰ ਸਭ ਨੂੰ ਰਲ-ਮਿਲਕੇ ਹੰਭਲਾ ਮਾਰਨਾ ਪਵੇਗਾ। ਉਨ•ਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਸਬੰਧੀ ਫੈਕਸ 0172-2741342 &#39ਤੇ ਫੈਕਸ ਕੀਤੀ ਜਾ ਸਕਦੀ ਹੈ ਅਤੇ ਕਮਿਸ਼ਨ ਨਾਲ ਸਿੱਧੇ ਤੌਰ &#39ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ•ਾਂ ਡਾ. ਭੀਮ ਰਾਓ ਅੰਬੇਦਕਰ ਬਾਰੇ ਮੈਗਜ਼ੀਨ ਪੰਚ ਜਣੀਆਂ ਵੀ ਰੀਲੀਜ਼ ਕੀਤੀ ਗਈ। ਇਸ ਮੌਕੇ ਸ਼੍ਰੀ ਸੂਰਜ ਭਾਰਦਵਾਜ, ਸ਼੍ਰੀ ਪ੍ਰੇਮ ਰਾਜਨ ਜੋਸ਼ੀ, ਸ਼੍ਰੀ ਰਵੀ ਚੌਹਾਨ, ਸ਼੍ਰੀ ਵਿਕਰਮ ਔਲਖ, ਜ਼ਿਲ•ਾ ਭਲਾਈ ਅਫ਼ਸਰ ਤੋਂ ਇਲਾਵਾ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਆਗੂ ਤੇ ਵਰਕਰ ਵੀ ਹਾਜ਼ਰ ਸਨ।

Related Articles

Back to top button