ਦੇਸ਼ ਦੇ ਉੱਜਵਲ ਭਵਿੱਖ ਲਈ ਬੱਚਿਆਂ ਲਈ ਗੁਣਾਤਮਕ ਸਿੱਖਿਆ ਬੇਹੱਦ ਜ਼ਰੂਰੀ : ਡਾ. ਸੋਨਕਰ
ਗੱਟੀ ਰਾਜੋ ਕੇ ਸਕੂਲ'ਚ ਨਿਵੇਕਲੇ ਢੰਗ ਨਾਲ ਮਨਾਇਆ ਰਾਸ਼ਟਰੀ ਬਾਲ ਦਿਵਸ, 15 ਵਿਸ਼ੇਸ਼ ਜ਼ਰੂਰਤਾਂ ਵਾਲੇ ਤੇ 2 ਬਹਾਦਰ ਲੜਕੀਆਂ ਕੀਤੀਆਂ ਸਨਮਾਨਿਤ
ਦੇਸ਼ ਦੇ ਉੱਜਵਲ ਭਵਿੱਖ ਲਈ ਬੱਚਿਆਂ ਲਈ ਗੁਣਾਤਮਕ ਸਿੱਖਿਆ ਬੇਹੱਦ ਜ਼ਰੂਰੀ : ਡਾ. ਸੋਨਕਰ ।
15 ਵਿਸ਼ੇਸ਼ ਜ਼ਰੂਰਤਾਂ ਵਾਲੇ ਤੇ 02 ਬਹਾਦਰ ਲੜਕੀਆਂ ਕੀਤੀਆਂ ਸਨਮਾਨਿਤ ।
ਗੱਟੀ ਰਾਜੋ ਕੇ ਸਕੂਲ’ਚ ਨਿਵੇਕਲੇ ਢੰਗ ਨਾਲ ਮਨਾਇਆ ਰਾਸ਼ਟਰੀ ਬਾਲ ਦਿਵਸ।
ਫਿਰੋਜ਼ਪੁਰ, 15.11.2022: ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋਕੇ ਵਿਚ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਬਾਲ ਦਿਵਸ 15 ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਅਤੇ ਬੇੜੀ ਰਾਹੀਂ ਸਤਲੁਜ ਦਰਿਆ ਪਾਰ ਕਰਕੇ ਸਕੂਲ ਪਹੁੰਚਣ ਵਾਲੀਆਂ 02 ਬਹਾਦਰ ਲੜਕੀਆਂ ਨੂੰ ਸਟਾਫ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਕੇ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਦੀ ਅਗਵਾਈ ਵਿਚ ਸ਼ਾਨੋ ਸ਼ੋਕਤ ਨਾਲ ਮਨਾਇਆ ਗਿਆ। ਇਸ ਮੌਕੇ ਸੀਮਾ ਸੁਰੱਖਿਆ ਬਲ (ਬੀ ਐਸ ਐਫ) ਦੀ ਬਟਾਲੀਅਨ 136 ਦੇ ਸੀ ਈ ਓ ਬਤੌਰ ਮੁੱਖ ਮਹਿਮਾਨ ਪਹੁੰਚੇ । ਉਨ੍ਹਾਂ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਸਕੂਲ ਵੱਲੋਂ ਕੀਤੇ ਉਪਰਾਲੇ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਸਰਹੱਦੀ ਖੇਤਰ ਦੇ ਪਿਛਡ਼ੇ ਇਲਾਕੇ ਵਿੱਚ ਸਰਕਾਰੀ ਸਕੂਲ ਵਿੱਚ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।
ਉਨ੍ਹਾਂ ਨੇ ਰਾਸ਼ਟਰੀ ਬਾਲ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਦੇ ਉਜਵਲ ਭਵਿੱਖ ਲਈ ਮੌਜੂਦਾ ਦੌਰ ਵਿੱਚ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਸਕੂਲ ਦੇ ਵਿਕਾਸ ਲਈ ਬੀ ਐੱਸ ਐੱਫ ਵੱਲੋਂ ਹਰ ਸੰਭਵ ਮਦਦ ਕਰਨ ਦਾ ਵਿਸ਼ਵਾਸ਼ ਵੀ ਦਿੱਤਾ । ਇਸ ਤੋਂ ਇਲਾਵਾ ਧਰਮਪਾਲ ਬਾਂਸਲ ਚੇਅਰਮੈਨ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਅਤੇ ਕੰਪਨੀ ਕਮਾਂਡੈਂਟ ਰਾਮ ਚੰਦਰਨ ਬਤੌਰ ਵਿਸ਼ੇਸ਼ ਮਹਿਮਾਨ ਪਹੁੰਚੇ ।
ਸਕੂਲ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਬਾਲ ਦਿਵਸ ਦੀ ਮਹੱਤਤਾ ਦਾ ਵਿਸ਼ੇਸ਼ ਜ਼ਿਕਰ ਕੀਤਾ । ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਵੀ ਦਿੱਤੀ । ਪ੍ਰੋਗਰਾਮ ਇੰਚਾਰਜ ਮੈਡਮ ਨੈਨਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ, ਕੈਲੀਗ੍ਰਾਫੀ, ਪੇਂਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਤੋ ਇਲਾਵਾ ਬੱਚਿਆਂ ਦੀ ਸਿੱਖਿਆ, ਸਾਫ਼ ਸਫ਼ਾਈ ,ਸਰੀਰਕ ਅਤੇ ਮਾਨਸਿਕ ਵਿਕਾਸ ਦੀ ਮਹੱਤਤਾ ਨੂੰ ਦਰਸਾਉਂਦਾ ਪ੍ਰਭਾਵਸ਼ਾਲੀ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।
ਸਮਾਗਮ ਦੇ ਅੰਤ ਵਿੱਚ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ ਅਤੇ ਆਏ ਮਹਿਮਾਨਾਂ ਨੂੰ ਸਕੂਲ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸ਼੍ਰੀਮਤੀ ਕੰਚਨ ਬਾਲਾ ਅਤੇ ਮਿਸ ਨੈਨਸੀ ਵੱਲੋਂ ਬਾਖੂਬੀ ਨਿਭਾਈ ਗਈ । ਸਮਾਗਮ ਵਿੱਚ ਪਿੰਡ ਨਿਵਾਸੀਆਂ ਤੋਂ ਇਲਾਵਾ ਸਕੂਲ ਸਟਾਫ ਸ੍ਰੀਮਤੀ ਗੁਰਪ੍ਰੀਤ ਕੌਰ, ਪ੍ਰਿਯੰਕਾ ਜੋਸ਼ੀ , ਬਲਵਿੰਦਰ ਕੌਰ ਲੈਕਚਰਾਰ ,ਗੀਤਾ,ਮਹਿਮਾ ਕਸ਼ਅਪ, ਵਿਜੈ ਭਾਰਤੀ’ ਪ੍ਰਿਤਪਾਲ ਸਿੰਘ ,ਸੰਦੀਪ ਕੁਮਾਰ ਮਨਦੀਪ ਸਿੰਘ ,ਵਿਸ਼ਾਲ ਗੁਪਤਾ, ਅਰੁਣ ਕੁਮਾਰ ,ਅਮਰਜੀਤ ਕੌਰ, ਦਵਿੰਦਰ ਕੁਮਾਰ ,ਪ੍ਰਵੀਨ ਬਾਲਾ, ਸਰੂਚੀ ਮਹਿਤਾ ,ਸੂਚੀ ਜੈਨ, ਸ਼ਵੇਤਾ ਅਰੋਡ਼ਾ, ਬਲਜੀਤ ਕੌਰ,ਮਿਸ ਨੈਨਸੀ ਸ੍ਰੀਮਤੀ ਕੰਚਨ ਬਾਲਾ ਮਿਸ ਨੇਹਾ ਕਾਮਰਾ ਆਂਚਲ ਮਨਚੰਦਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।