ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ।
ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
ਫਰੀਦਕੋਟ 15.8=2023:ਅੱਜ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਵਿਖੇ ਪ੍ਰਿੰਸੀਪਲ ਜਗਦੀਪ ਸਿੰਘ ਦੀ ਰਹਿਨੁਮਾਈ ਹੇਠ ਸੁਤੰਤਰਤਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਵਿਖੇ ਮੁੱਖ ਮਹਿਮਾਨ ਸ਼੍ਰੀ ਅਨਿਲ ਕੁਮਾਰ ਗੁਪਤਾ (ਸੰਗੀਤ ਵਿਭਾਗ, ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ) ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਇਨ ਦੀ ਰਸਮ ਅਦਾ ਕੀਤੀ ਗਈ । ਇਸ ਮੌਕੇ ਮੁੱਖ ਮਹਿਮਾਨ ਅਤੇ ਪ੍ਰਿੰਸੀਪਲ ਨੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀਂ ਉਸ ਅਜ਼ਾਦ ਭਾਰਤ ਵਿੱਚ ਰਹਿ ਰਹੇ ਹਾਂ, ਜਿਸ ਲਈ ਦੇਸ਼ ਭਗਤਾਂ ਅਤੇ ਸ਼ਹੀਦਾਂ ਨੇ ਸੁਪਨੇ ਵੇਖੇ ਸਨ। ਇਸ ਲਈ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਭਾਰਤ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਬਣਦਾ ਯੋਗਦਾਨ ਪਾਈਏ। ਮੰਚ ਸੰਚਾਲਣ ਪ੍ਰੋ. ਰਣਜੀਤ ਸਿੰਘ ਬਾਜਵਾ ਨੇ ਕੀਤਾ। ਇਸ ਮੌਕੇ ਕਾਲਜ ਸਟਾਫ਼ ਵਿੱਚੋਂ ਡਾ. ਕੰਵਲਦੀਪ ਸਿੰਘ, ਪ੍ਰੋ. ਮੰਜੂ ਕਪੂਰ, ਪ੍ਰੋ. ਸੰਦੀਪ ਸਿੰਘ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ.ਬੀਰਇੰਦਰਜੀਤ ਸਿੰਘ, ਪ੍ਰੋ. ਜਸਬੀਰ ਕੌਰ, ਪ੍ਰੋ. ਸੁਖਪਾਲ ਕੌਰ, ਸ਼੍ਰੀਮਤੀ ਅਮਨਦੀਪ ਕੌਰ, ਸ. ਰਾਜਪਾਲ ਸਿੰਘ, ਸ਼੍ਰੀਮਤੀ ਕਰਮਜੀਤ ਕੌਰ, ਸ਼੍ਰੀ ਕੋਮਲ ਪ੍ਰਸ਼ਾਦ, ਸ. ਸੁਖਵੀਰ ਸਿੰਘ, ਸ਼੍ਰੀ ਰਾਮ ਸੇਵਕ, ਸ. ਜਗਤਾਰ ਸਿੰਘ, ਸ਼੍ਰੀਮਤੀ ਹਰਦੇਵ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।