Ferozepur News
ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਖੋਇਆ ਔਰਤ ਦਾ ਪਰਸ
ਫਿਰੋਜ਼ਪੁਰ 12 ਫਰਵਰੀ (ਏ.ਸੀ.ਚਾਵਲਾ) : ਡੀ.ਆਰ.ਐਮ. ਦਫਤਰ ਦੇ ਕੋਲ ਬੀਤੀ ਰਾਤ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਕੋਲੋਂ ਪਰਸ ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੇ ਏ ਐਸ ਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਰਮਿੰਦਰ ਕੌਰ ਪਤਨੀ ਪਰਵਿੰਦਰ ਸਿੰਘ ਵਾਸੀ ਬਸਤੀ ਟੈਂਕਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਹ ਰਾਤ ਕਰੀਬ 8 ਵਜੇ ਆਪਣੇ ਰਿਸ਼ਤੇਦਾਰਾਂ ਦੇ ਨਾਲ ਸਕੂਟਰੀ ਤੇ ਜਾ ਰਹੀ ਸੀ। ਸ਼ਿਕਾਇਤਕਰਤਾ ਮੁਤਾਬਿਕ ਜਦੋਂ ਉਹ ਡੀ ਆਰ ਐਮ ਦਫਤਰ ਫਿਰੋਜ਼ਪੁਰ ਛਾਉਣੀ ਦੇ ਕੋਲ ਪਹੁੰਚੀ ਤਾਂ 2 ਮੋਟਰਸਾਈਕਲ ਸਵਾਰ ਲੁਟੇਰੇ ਆਏ ਅਤੇ ਜੋਰ ਦੀ ਹੱਥ ਵਿਚ ਫੜਿਆਂ ਪਰਸ ਖੋਹ ਕੇ ਲੈ ਗਏ। ਏ ਐਸ ਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਅਨੁਸਾਰ ਪਰਸ ਦੇ ਵਿਚ ਕਰੀਬ 15 ਹਜ਼ਾਰ ਰੁਪਏ ਨਗਦ, 2 ਮੋਬਾਇਲ ਫੋਨ ਅਤੇ ਇਕ ਸੋਨੇ ਦਾ ਹਾਰ ਸੀ। ਪੁਲਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।