Ferozepur News

ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਸਬੰਧੀ 05 ਜਨਵਰੀ 2021 ਨੂੰ ਜਾਰੀ ਹੋਵੇਗੀਅੰਤਿਮ ਵੋਟਰ ਸੂਚੀ, ਸੁਧਾਈ ਦਾ ਕੰਮ ਸ਼ੁਰੂ

ਫਿਰੋਜ਼ਪੁਰ 7 ਦਸੰਬਰ 2020 ( ) ਆਗਾਮੀ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਸ਼ੁਰੂ ਹੋ ਗਿਆ ਹੈ ਜਿਸ ਦੇ ਤਹਿਤ 10 ਦਸੰਬਰ 2020 ਨੂੰ ਮੌਜੂਦਾ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1.1.2021 ਮੁਤਾਬਿਕ ਇਨ੍ਹਾਂ ਵੋਟਰ ਸੂਚੀਆਂ ਵਿੱਚ ਸੁਧਾਈ ਦਾ ਕੰਮ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ 16 ਦਸਬੰਰ ਤੱਕ ਇਨ੍ਹਾਂ ਵੋਟਰ ਸੂਚੀਆਂ ਉੱਤੇ ਕੋਈ ਵੀ ਵੋਟਰ ਜਾਂ ਕਿਸੇ ਵੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਇਤਰਾਜ਼ ਅਤੇ ਦਾਅਵੇ ਦਾਇਰ ਕਰ ਸਕਦਾ ਹੈ, ਜਿਨ੍ਹਾਂ ਦਾ ਨਿਪਟਾਰਾ 23 ਦਸੰਬਰ ਨੂੰ ਸਬੰਧਿਤ ਅਫ਼ਸਰਾਂ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰਿਆਂ ਤੋਂ ਬਾਅਦ ਫਾਈਨਲ ਵੋਟਰ ਸੂਚੀ 05 ਜਨਵਰੀ 2021 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੁਧਾਈ ਦਾ ਕੰਮ ਜ਼ਿਲ੍ਹੇ ਵਿੱਚ ਆਗਾਮੀ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਕੀਤਾ ਜਾ ਰਿਹਾ ਹੈ।

Attachments area

Related Articles

Leave a Reply

Your email address will not be published. Required fields are marked *

Back to top button