Ferozepur News

ਨਗਰ ਕੌਂਸਲ ਤਲਵੰਡੀ ਭਾਈ ਵੱਲੋਂ ਇਲਾਕੇ ਦੀਆਂ ਸਮੂਹ ਵਾਰਡਾਂ ਵਿੱਚ ਡੋਰ ਟੂ-ਡੋਰ ਕੁਲੈਕਸ਼ਨ ਤੇ ਸਾਫ਼ ਸਫ਼ਾਈ ਕਰਵਾਈ ਜਾ ਰਹੀ ਹੈ-ਕਾਰਜ ਸਾਧਕ ਅਫ਼ਸਰ

ਗਿੱਲੇ ਕੂੜੇ ਤੋ ਜੈਵਿਕ ਖਾਦ ਤਿਆਰ ਕਰਨ ਲਈ ਵੱਖ-ਵੱਖ ਥਾਵਾਂ ਤੇ ਕੰਪੋਸਟ ਪਿੱਟ ਬਣਾਏ ਗਏ ਹਨ

ਨਗਰ ਕੌਂਸਲ ਤਲਵੰਡੀ ਭਾਈ ਵੱਲੋਂ ਇਲਾਕੇ ਦੀਆਂ ਸਮੂਹ ਵਾਰਡਾਂ ਵਿੱਚ ਡੋਰ ਟੂ-ਡੋਰ ਕੁਲੈਕਸ਼ਨ ਤੇ ਸਾਫ਼ ਸਫ਼ਾਈ ਕਰਵਾਈ ਜਾ ਰਹੀ ਹੈ-ਕਾਰਜ ਸਾਧਕ ਅਫ਼ਸਰ

ਫਿਰੋਜ਼ਪੁਰ 25 ਅਗਸਤ 2020       ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਨਗਰ ਕੌਂਸਲ ਤਲਵੰਡੀ ਭਾਈ ਵੱਲੋਂ ਰੋਜ਼ਾਨਾ ਤਲਵੰਡੀ ਦੀਆਂ 13 ਵਾਰਡਾਂ ਕਮਰਸ਼ੀਅਲ ਅਤੇ ਰਿਹਾਇਸ਼ੀ ਏਰੀਏ ਵਿੱਚ ਡੋਰ ਟੂ-ਡੋਰ ਕੁਲੈਕਸ਼ਨ ਤੇ ਸਾਫ਼ ਸਫ਼ਾਈ ਕਰਵਾਈ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਗਰ ਕੋਂਸਲ ਵੱਲੋਂ ਗਿੱਲੇ ਕੂੜੇ ਤੋ ਜੈਵਿਕ ਖਾਦ ਤਿਆਰ ਕੀਤੀ ਜਾਂਦੀ ਹੈ।

            ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫ਼ਸਰ ਤਲਵੰਡੀ ਭਾਈ ਅਮਰਇੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਨਗਰ ਕੌਂਸਲ ਤਲਵੰਡੀ ਭਾਈ ਵੱਲੋਂ ਗਿੱਲੇ ਕੂੜੇ ਤੋ 600 ਕਿੱਲੋ  ਜੈਵਿਕ ਖਾਦ ਤਿਆਰ ਕੀਤੀ ਜਾ ਚੁੱਕੀ ਹੈ ਜੋ ਕਿ ਘਰ ਦੀਆਂ ਬਚੀਆਂ ਹੋਈਆ ਸਬਜ਼ੀਆਂ, ਫਲਾਂ ਦੇ ਛਿਲਕੇ, ਚਾਹ ਪੱਤੀ ਆਦਿ ਤੋਂ ਤਿਆਰ ਕੀਤੀ ਜਾਂਦੀ ਹੈ। ਇਸ ਖਾਦ ਲਈ ਲਈ ਵੱਖ-ਵੱਖ ਥਾਵਾਂ ਤੇ  ਕੰਪੋਸਟ ਪਿੱਟ ਬਣਾਏ ਗਏ ਹਨ। ਸਵੱਛ ਭਾਰਤ ਟੀਮ ਵੱਲੋਂ ਘਰ-ਘਰ ਜਾ ਕੇ ਲੋਕਾ ਨੂੰ ਇਹ ਜਾਗਰੂਕ ਕੀਤਾ ਜਾਂਦਾ ਹੈ ਕਿ ਉਹ ਆਪਣੇ ਘਰ ਦਾ ਕੂੜਾ ਘਰ ਤੋਂ ਹੀ ਅਲੱਗ-ਅਲੱਗ ਕਰਕੇ ਦੇਣ। ਇਸ ਤੋਂ ਇਲਾਵਾ ਨਗਰ ਕੌਂਸਲ  ਵੱਲੋਂ ਲੋਕਾਂ ਨੂੰ ਪਲਾਸਿਟਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ ਜਾਂਦਾ ਹੈ। ਨਗਰ ਕੌਂਸਲ ਦੀ ਟੀਮ ਵੱਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਰੋਕਣ ਲਈ ਰੈਲੀ ਵੀ ਕੱਢੀ ਗਈ ਹੈ, ਜਿਸ ਵਿੱਚ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਛੱਡ ਕੇ ਕੱਪੜੇ ਦੇ ਬਣੇ ਥੈਲੇ ਜਾਂ ਜੂਟ ਦੇ ਬਣੇ ਥੈਲੇ ਵਰਤਣ ਲਈ ਜਾਗਰੂਕ ਕੀਤਾ ਗਿਆ। ਨਗਰ ਕੌਂਸਲ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਡਰਾਇੰਗ ਸਲੋਗਨ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬੱਚਿਆਂ ਵੱਲੋਂ ਸਵੱਛਤਾ ਦੇ ਆਧਾਰ ਤੇ ਡਰਾਇੰਗ ਕੀਤੀ ਗਈ ਤੇ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ।

            ਇਸ ਤੋਂ ਇਲਾਵਾ ਜਿੱਥੇ ਨਗਰ ਕੌਂਸਲ ਤਲਵੰਡੀ ਭਾਈ ਵੱਲੋਂ ਆਪਣੇ ਇਲਾਕੇ ਨੂੰ ਸਾਫ਼ ਸੁਥਰਾ ਰੱਖਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ, ਉੱਥੇ ਹੀ ਕਰੋਨਾ ਮਹਾਂਮਾਰੀ ਦੇ ਇਸ ਭਿਆਨਕ ਦੌਰ ਵਿੱਚ ਆਪਣੇ ਇਲਾਕੇ ਦੇ ਲੋਕਾਂ ਨੂੰ ਕਰੋਨਾ ਸਬੰਧੀ ਜਾਗਰੂਕ ਕੀਤਾ ਗਿਆ ਹੈ। ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਅਤੇ ਭੀੜ ਵਾਲੇ ਸਥਾਨਾਂ ਤੇ 2 ਮੀਟਰ ਦੀ ਦੂਰੀ ਬਣਾ ਕੇ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੋਵਿਡ-19 (ਕਰੋਨਾ) ਦੇ ਚੱਲਦੇ ਹੋਏ ਸਾਰੇ ਸ਼ਹਿਰ ਨੂੰ ਲਗਾਤਾਰ ਸੈਨੇਟਾਈਜ਼ ਕਰਵਾਇਆ ਜਾ ਰਿਹਾ ਹੈ ਅਤੇ ਫੋਗਿੰਗ ਵੀ ਕਰਵਾਈ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button