Ferozepur News

ਨਗਰ ਕੌਂਸਲ ਦੀਆਂ ਚੋਣਾਂ ਵਿਚ ਹੋਏ ਝਗੜੇ ਦੀ ਰੰਜ਼ਿਸ਼ ਨੂੰ ਲੈ ਕੇ ਵਿਅਕਤੀ ਦੀ ਕੁੱਟਮਾਰ

quarrelਫਿਰੋਜ਼ਪੁਰ 26 ਮਾਰਚ (ਏ. ਸੀ. ਚਾਵਲਾ): ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿਖੇ ਨਗਰ ਕੌਂਸਲ ਦੀਆਂ ਚੋਣਾਂ ਵਿਚ ਝਗੜੇ ਦੀ ਰੰਜ਼ਿਸ਼ ਨੂੰ ਲੈ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖਮੀਂ ਕਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ 4 ਵਿਅਕਤੀਆਂ ਖਿਲਾਫ 324, 323, 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਭਗਵਾਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਕਸ਼ਮੀਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਵਾਰਡ ਨੰਬਰ 14 ਬਸਤੀ ਭੱਟੀਆ ਸ਼ਿਵ ਕਾਲੋਨੀ ਜ਼ੀਰਾ ਸ਼ਹਿਰ ਨੇ ਦੱਸਿਆ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿਚ ਉਸ ਦਾ ਕੁਝ ਵਿਅਕਤੀਆਂ ਨਾਲ ਝਗੜਾ ਹੋ ਗਿਆ ਸੀ। ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਝਗੜੇ ਨੂੰ ਲੈ ਕੇ 24 ਮਾਰਚ ਰਾਤ ਸਾਢੇ 8 ਵਜੇ ਜਗਦੀਸ਼ ਮਸੀਹ ਪੁੱਤਰ ਨਵਾਬ ਮਸੀਹ, ਕੁਲਦੀਪ ਸਿੰਘ ਪੁੱਤਰ ਸੁਖਦੇਵ ਸਿੰਘ, ਬਸੰਤੀ ਪੁੱਤਰ ਜ਼ੋਰਾ ਸਿੰਘ ਅਤੇ ਕਾਕਾ ਸਿੰਘ ਪੁੱਤਰ ਮਹਿਲ ਸਿੰਘ ਨੇ ਹਮਸਲਾਹ ਹੋ ਕੇ ਉਸ ਦੀ ਕੁੱਟਮਾਰ ਕਰਕੇ ਜ਼ਖਮੀਂ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਭਗਵਾਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Back to top button