Ferozepur News

ਨਗਰ ਕੌਂਸਲ ਫਿਰੋਜ਼ਪੁਰ ਦੇ ਸੈਨੀਟੇਸ਼ਨ ਵਰਕਰਾਂ ਲਈ ਇਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ

ਕੈਪਾਸਿਟੀ ਬਿਲਡਿੰਗ ਪ੍ਰੋਗਰਾਮ ਤਹਿਤ ਨਗਰ ਕੌਂਸਲ ਦੇ ਸਮੂਹ ਸੈਨੀਟੇਸ਼ਨ ਵਰਕਰਾਂ ਨੂੰ ਦਿੱਤੀ ਸਿਖਲਾਈ

 

ਸਮੂਨਗਰ ਕੌਂਸਲ ਫਿਰੋਜ਼ਪੁਰ ਦੇ ਸੈਨੀਟੇਸ਼ਨ ਵਰਕਰਾਂ ਲਈ ਇਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ

ਹ ਸੈਨੀਟੇਸ਼ਨ ਵਰਕਰਾਂ ਲਈ ਇਕ ਦਿਨਾ ਸਿਖਲਾਈ ਕੈਂਪ ਲਗਾਇਆ ਗਿਆ

ਕੈਪਾਸਿਟੀ ਬਿਲਡਿੰਗ ਪ੍ਰੋਗਰਾਮ ਤਹਿਤ ਨਗਰ ਕੌਂਸਲ ਦੇ ਸਮੂਹ ਸੈਨੀਟੇਸ਼ਨ ਵਰਕਰਾਂ ਨੂੰ ਦਿੱਤੀ ਸਿਖਲਾਈ।

ਨਗਰ ਕੌਂਸਲ ਫਿਰੋਜ਼ਪੁਰ ਦੇ ਸੈਨੀਟੇਸ਼ਨ ਵਰਕਰਾਂ ਲਈ ਇਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ।

ਫਿਰੋਜ਼ਪੁਰ, 14.12.2023: ਅੱਜ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਪੀ ਐਮ ਆਈ ਡੀ ਸੀ ਚੰਡੀਗੜ੍ਹ ਵੱਲੋਂ ਬਣਾਈ ਗਏ ਸ਼ਡਿਊਲ ਅਨੁਸਾਰ ਇੱਕ ਰੋਜ਼ਾ ਕਪੈਸਿਟੀ ਬਿਲਡਿੰਗ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਤਹਿਤ ਲਗਭਗ 298 ਸੈਨੀਟੇਸ਼ਨ ਵਰਕਰਾਂ ਨੂੰ ਸੋਲਿਡ ਵੇਸਟ ਅਤੇ ਸਵੱਛ ਭਾਰਤ ਮਿਸ਼ਨ ਦੇ ਵੱਖ ਵੱਖ ਪਹਿਲੂਆਂ ਤੇ ਟ੍ਰੇਨਿੰਗ ਦਿੱਤੀ ਗਈ । ਕਾਰਜ ਸਾਧਕ ਅਫਸਰ ਸ਼੍ਰੀ ਜਗਜੀਤ ਸਿੰਘ ਦੀ ਅਗਵਾਈ ਹੇਠ ਅੱਜ ਪੰਚਵਟੀ ਰਿਸੋਰਸ ਵਿਖੇ ਨਗਰ ਕੌਂਸਲ ਫਿਰੋਜ਼ਪੁਰ ਦੇ ਸਮੂਹ ਸਫਾਈ ਕਰਮਚਾਰੀਆਂ, ਵੇਸਟ ਕਲੈਕਟਰ, ਇਨਫੋਰਮਲ ਵੇਸਟ ਪਿਕਰ ਅਤੇ ਸੀਵਰਮੈਨ ਆਦਿ ਕਰਮਚਾਰੀਆਂ ਨੂੰ ਸਵੱਛਤਾ ਅਤੇ ਸੋਲਿਡ ਵੇਸਟ ਦੇ ਵੱਖ-ਵੱਖ ਪਹਿਲੂਆਂ ਜਿਵੇਂ ਕਿ ਡੋਰ ਟੂ ਡੋਰ ਕਲੈਕਸ਼ਨ ਸੈਗਰੀਗੇਸ਼ਨ ਕੱਚਰੇ ਦੀ ਪ੍ਰੋਸੈਸਿੰਗ ਕੱਚਰੇ ਤੋਂ ਖਾਦ ਬਣਾਉਣਾ ਸੁੱਕੇ ਕੱਚਰੇ ਨੂੰ ਰੀਸਾਈਕਲ ਰੀਯੂਜ ਅਤੇ ਰੀਸੇਲ ਕਰਨਾ ਪਲਾਸਟਿਕ ਵੇਸਟ ਮੈਨੇਜਮੈਂਟ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਸਿਹਤ ਅਤੇ ਵਾਤਾਵਰਨ ਸਬੰਧੀ ਖਤਰਨਾਕ ਕਚਰੇ ਦੀ ਨਿਪਟਾਰੇ ਸਬੰਧੀ ਕਚਰੇ ਨੂੰ ਅੱਗ ਲਗਾਉਣ ਸਬੰਧੀ ਸਵੱਛਤਾ ਸਰਵੇਖਣ ਦੇ ਵੱਖ ਵੱਖ ਪਹਿਲੂਆਂ ਸਬੰਧੀ ਪਬਲਿਕ ਟਾਇਲੇਟ, ਐਮ ਆਰ ਐਫ, ਸੁਰੱਖਿਆ ਉਪਕਰਨ ਪਹਿਨਣ ਦੀ ਮਹੱਤਤਾ, ਸਿਹਤ ਅਤੇ ਸੈਨੀਟੇਸ਼ਨ ਵਰਕਰਾਂ ਨੂੰ ਸਫਾਈ ਦੇ ਕੰਮਾਂ ਕਾਰਨ ਹੋਣ ਵਾਲਿਆਂ ਬਿਮਾਰੀਆਂ ਅਤੇ ਉਹਨਾਂ ਦੇ ਬਚਾਓ ਦੇ ਤਰੀਕੇ ਆਦਿ ਤੋਂ ਇਲਾਵਾ ਸਵੱਛਤਾ ਸਬੰਧੀ ਸਫਲ ਕਹਾਣੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਸਿਖਲਾਈ ਕੈਂਪ ਦੇ ਵਿੱਚ ਚੀਫ਼ ਸੈਨਟਰੀ ਇੰਸਪੈਕਟਰ ਗੁਰਿੰਦਰ ਸਿੰਘ,ਡਾ: ਸੁਖਪਾਲ ਸੈਨਟਰੀ ਇੰਸਪੇਕਟਰ , ਡਾ: ਗੀਤਾਅੰਜਲੀ ਅਸਿਸਟੈਂਟ ਪ੍ਰੋਫੈਸਰ ਪੀ ਜੀ ਡਿਪਾਰਟਮੈਂਟ ਬੋਟਨੀ ਦੇਵ ਸਮਾਜ ਕਾਲਜ ਫਾਰ ਵੋਮੈਨ ਫਿਰੋਜਪੁਰ ਸਿਟੀ ਵੱਲੋਂ ਸਿਹਤ ਅਤੇ ਸਫਾਈ ਸਬੰਧੀ ਡਾਕਟਰ ਮੋਕਸ਼ੀ ਹੈਡ ਅਤੇ ਅਸਿਸਟੈਂਟ ਪ੍ਰੋਫੈਸਰ ਯੋਲੋਜੀ ਦੇਵ ਸਮਾਜ ਕਾਲਜ ਫਿਰੋਜਪੁਰ ਸਿਟੀ ਵੱਲੋਂ ਪਲਾਸਟਿਕ ਵੇਸਟ। ਸ੍ਰੀ ਗੁਰਦੇਵ ਸਿੰਘ ਖਾਲਸਾ ਅਤੇ ਸਿਮਰਨਜੀਤ ਸਿੰਘ ਪ੍ਰੋਗਰਾਮ ਕੁਆਡੀਨੇਟਰ ਵੱਲੋਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਅਤੇ ਸਵੱਛਤਾ ਸਰਵੇਖਣ 2024 ਜਾਣਕਾਰੀ ਦਿੱਤੀ ਗਈ । ਇਹਨਾਂ ਰਿਸੋਰਸ ਪਰਸਨਸ ਵੱਲੋਂ ਵੱਖ-ਵੱਖ ਪਹਿਲੂਆਂ ਤੇ ਸਮੂਹ ਸੈਨੀਟੇਸ਼ਨ ਵਰਕਰਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਤੇ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਸਮੂਹ ਸੈਨੀਟੇਸ਼ਨ ਵਰਕਰਾਂ ਲਈ ਸੁਰੱਖਿਆ ਉਪਕਰਨ, ਰਿਫਰੈਸ਼ਮੈਂਟ, ਖਾਣੇ ਆਦਿ ਦਾ ਪ੍ਰਬੰਧ ਕੀਤਾ ਗਿਆ ਅਤੇ ਇਸ ਪ੍ਰੋਗਰਾਮ ਦੌਰਾਨ ਕਿਸੇ ਪ੍ਰਕਾਰ ਦੀ ਸਿੰਗਲ ਯੂਜ ਪਲਾਸਟਿਕ ਪੋਲੀਥੀਨ ਜਾ ਡਿਸਪੋਜ਼ਬਲ ਆਈਟਮ ਦੀ ਵਰਤੋਂ ਨਹੀਂ ਕੀਤੀ ਗਈ ਤਾਂ ਜੋ ਇਸ ਮੁਹਿੰਮ ਰਾਹੀਂ ਸ਼ਹਿਰ ਵਾਸੀਆਂ ਨੂੰ ਇਹ ਸੁਨੇਹਾ ਦਿੱਤਾ ਜਾ ਸਕੇ ਕਿ ਕੋਈ ਵੀ ਪ੍ਰੋਗਰਾਮ ਕੱਚਰਾ ਮੁਕਤ ਕਰਵਾਇਆ ਜਾ ਸਕਦਾ ਹੈ ਸਾਰੇ ਪ੍ਰੋਗਰਾਮ ਅੰਦਰ ਸਟੀਲ ਦੇ ਬਰਤਨਾਂ ਧਾਤੂ ਦੇ ਬਣੇ ਬਰਤਨਾ ਦੀ ਵਰਤੋਂ ਕੀਤੀ ਗਈ।

ਇਸ ਮੌਕੇ ਤੇ ਵੱਖ-ਵੱਖ ਅਦਾਰਿਆਂ ਤੋਂ ਆਏ ਬਤੌਰ ਰਿਸੋਰਸ ਪਰਸਨ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਉਹਨਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਤੇ ਚੀਫ਼ ਸੈਨਟਰੀ ਇੰਸਪੈਕਟਰ ਗੁਰਿੰਦਰ ਸਿੰਘ ਜੀ ਨੇ ਦੱਸਿਆ ਕਿ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਇਹ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ ਹੈ। ਜਿਸ ਦਾ ਸਮੂਹ ਸੈਨੀਟੇਸ਼ਨ ਵਰਕਰਾਂ ਨੂੰ ਲਾਭ ਪ੍ਰਾਪਤ ਹੋਵੇਗਾ ਅਤੇ ਭਵਿੱਖ ਵਿੱਚ ਵੀ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਅਜਿਹੇ ਪ੍ਰੋਗਰਾਮ ਕਰਵਾਉਂਦਾ ਰਹੇਗਾ ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਫਿਰੋਜ਼ਪੁਰ ਸ਼ਹਿਰ ਨੂੰ ਸਾਫ ਸੁੱਥਰਾ ਅਤੇ ਕੱਚਰਾ ਮੁਕਤ ਕਰਨ ਲਈ ਨਗਰ ਕੌਂਸਲ ਫਿਰੋਜ਼ਪੁਰ ਨੂੰ ਆਪਣਾ ਬਣਦਾ ਸਹਿਯੋਗ ਕੀਤਾ ਜਾਵੇ ਤਾਂ ਜੋ ਫਿਰੋਜ਼ਪੁਰ ਸ਼ਹਿਰ ਨੂੰ ਸਾਫ ਸੁਥਰਾ ਅਤੇ ਸਿਹਤਮੰਦ ਬਣਾਇਆ ਜਾ ਸਕੇ।

ਇਸ ਮੌਕੇ ਸਮੂਹ ਸੈਨਟਰੀ ਮੇਟਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button