Ferozepur News

ਨਸ਼ਿਆਂ ਦੇ ਖਾਤਮੇ ਅਤੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਪੁਲਿਸ, ਪ੍ਰੈੱਸ ਤੇ ਪਬਲਿਕ ਦਾ ਸਹਿਯੋਗ ਜ਼ਰੂਰੀ: ਕੰਵਰਦੀਪ ਕੌਰ

ਆਈ.ਪੀ.ਐਸ. ਅਧਿਕਾਰੀ ਕੰਵਰਦੀਪ ਕੌਰ ਨੇ ਐਸ.ਐਸ.ਪੀ. ਫਿਰੋਜ਼ਪੁਰ ਦਾ ਚਾਰਜ ਸੰਭਾਲਿਆ

ਨਸ਼ਿਆਂ ਦੇ ਖਾਤਮੇ ਅਤੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਪੁਲਿਸ, ਪ੍ਰੈੱਸ ਤੇ ਪਬਲਿਕ ਦਾ ਸਹਿਯੋਗ ਜ਼ਰੂਰੀ: ਕੰਵਰਦੀਪ ਕੌਰਨਸ਼ਿਆਂ ਦੇ ਖਾਤਮੇ ਅਤੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਪੁਲਿਸ, ਪ੍ਰੈੱਸ ਤੇ ਪਬਲਿਕ ਦਾ ਸਹਿਯੋਗ ਜ਼ਰੂਰੀ: ਕੰਵਰਦੀਪ ਕੌਰ

ਆਈ.ਪੀ.ਐਸ. ਅਧਿਕਾਰੀ ਕੰਵਰਦੀਪ ਕੌਰ ਨੇ ਐਸ.ਐਸ.ਪੀ. ਫਿਰੋਜ਼ਪੁਰ ਦਾ ਚਾਰਜ ਸੰਭਾਲਿਆ

ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ  ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦਾ ਦਿੱਤਾ ਭਰੋਸਾ

ਫਿਰੋਜ਼ਪੁਰ, 14 ਨਵੰਬਰ, 2022:  ਅੱਜ ਸੀਨੀਅਰ ਆਈ.ਪੀ.ਐਸ. ਅਧਿਕਾਰੀ ਮੈਡਮ ਕੰਵਰਦੀਪ ਕੌਰ (ਬੈਚ 2013) ਨੇ ਬਤੌਰ ਐਸ.ਐਸ.ਪੀ. ਫਿਰੋਜ਼ਪੁਰ ਦਾ ਚਾਰਜ ਸੰਭਾਲਿਆ। ਇਸ ਤੋਂ ਪਹਿਲਾਂ ਉਹ ਮਲੇਰਕੋਟਲਾ, ਕਪੂਰਥਲਾ ਤੇ ਨਵਾਂ ਸ਼ਹਿਰ ਆਦਿ ਜ਼ਿਲ੍ਹਿਆਂ ਦੇ ਐਸ.ਐਸ.ਪੀ. ਵੀ ਰਹਿ ਚੁੱਕੇ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਮੈਡਮ ਕੰਵਰਦੀਪ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਖੇ ਬਤੌਰ ਐਸ.ਐਸ.ਪੀ. ਸੇਵਾਵਾਂ ਦੇਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਅਤੇ ਉਹ ਪਬਲਿਕ, ਪ੍ਰੈੱਸ, ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚੋਂ ਨਸ਼ਿਆਂ, ਲੁੱਟਾਂ ਖੋਹਾਂ ਤੇ ਹੋਰ ਅਪਰਾਧਿਕ ਅਲਾਮਤਾ ਦੇ ਖਾਤਮੇ ਅਤੇ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਤਾੜਨਾ ਕੀਤੀ ਕਿ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਅਤੇ ਗੈਰ ਕਾਨੂੰਨੀ ਕੰਮ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।

ਮੈਡਮ ਕੰਵਰਦੀਪ ਕੌਰ ਨੇ ਕਿਹਾ ਕਿ ਸਰਹੱਦ ਪਾਰ ਤੋਂ ਨਸ਼ਾਂ ਤਸਕਰਾਂ ਅਤੇ ਹੋਰ ਦੇਸ਼ ਵਿਰੋਧੀ ਸਰਾਰਤੀ ਅਨਸਰਾਂ ਨੂੰ ਕਿਸੇ ਕਿਸਮ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਲਈ ਉਨ੍ਹਾਂ ਨੇ ਬੀ.ਐਸ.ਐੱਫ. ਨਾਲ ਮੀਟਿੰਗ ਕੀਤੀ ਹੈ ਅਤੇ ਆਪਸੀ ਤਾਲਮੇਲ ਨਾਲ ਦੇਸ਼ ਵਿਰੋਧੀ ਤਾਕਤਾਂ ਦਾ ਟਾਕਰਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ, ਪ੍ਰੈੱਸ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਅਮਨ ਕਾਨੂੰਨ ਬਰਕਰਾਰ ਰੱਖਣ, ਨਸ਼ਿਆਂ ਦੇ ਖਾਤਮੇ ਆਦਿ ਵਿੱਚ ਪੁਲਿਸ ਨੂੰ ਸਹਿਯੋਗ ਦੇਣ ਅਤੇ ਪੁਲਿਸ 24 ਘੰਟੇ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹੈ।

ਇਸ ਮੌਕੇ ਐਸ.ਪੀ. ਹੈੱਡਕੁਆਟਰ ਸ੍ਰੀ ਸੋਹਨ ਲਾਲ ਤੋਂ ਇਲਾਵਾ ਪੱਤਰਕਾਰ ਸਾਥੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button