ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲਾ ਪਾਊਡਰ ਸਮੇਤ ਦੋ ਗ੍ਰਿਫਤਾਰ
ਫ਼ਿਰੋਜ਼ਪੁਰ 5 ਮਾਰਚ (ਏ. ਸੀ. ਚਾਵਲਾ) ਜ਼ਿਲ•ਾ ਪੁਲਸ ਮੁਖੀ ਹਰਦਿਆਲ ਸਿੰਘ ਮਾਨ ਦੀਆਂ ਹਦਾਇਤਾਂ ਤੇ ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ। ਇਸੇ ਮੁਹਿੰਮ ਦੇ ਤਹਿਤ ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਵੱਖ ਵੱਖ ਥਾਵਾਂ ਤੇ ਨਾਕੇਬੰਦੀ ਅਤੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੇ ਪਾਊਡਰਾਂ ਸਮੇਤ ਗ੍ਰਿਫਤਾਰ ਕਰਕੇ ਉਨ•ਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜ਼ਿਲ•ਾ ਪੁਲਸ ਮੁਖੀ ਹਰਦਿਆਲ ਸਿੰਘ ਮਾਨ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਏ. ਐਸ. ਆਈ. ਤਰਲੋਚਨ ਸਿੰਘ ਦੀ ਅਗਵਾਈ ਵਿਚ ਪੁਲਸ ਪਾਰਟੀ ਬੀਤੀ ਸ਼ਾਮ ਬਸਤੀ ਭੱਟੀਆਂ ਵਾਲਾ ਵਿਖੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਸ ਪਾਰਟੀ ਨੂੰ ਇਕ ਸ਼ੱਕੀ ਵਿਅਕਤੀ ਆਉਂਦਾ ਵਿਖਾਈ ਦਿੱਤਾ, ਜੋ ਪਿੱਛੇ ਨੂੰ ਭੱਜਣ ਲੱਗਾ ਤਾਂ ਉਸ ਨੂੰ ਮੌਕੇ ਤੇ ਹੀ ਗ੍ਰਿਫਤਾਰ ਕਰ ਲਿਆ ਗਿਆ। ਤਰਲੋਚਨ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 260 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਸਖਤੀ ਨਾਲ ਪੁੱਛÎਣ ਤੇ ਉਕਤ ਵਿਅਕਤੀ ਨੇ ਆਪਣਾ ਨਾਂਅ ਸਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਜੋਗਿੰਦਰ ਠੇਕੇਦਾਰ ਵਾਸੀ ਵਾਰਡ ਨੰਬਰ 17 ਬਸਤੀ ਭੱਟੀਆਂ ਵਾਲੀ ਫਿਰੋਜ਼ਪੁਰ ਸ਼ਹਿਰ ਦੱਸਿਆ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਘੱਲ ਖੁਰਦ ਪੁਲਸ ਦੇ ਏ. ਐਸ. ਆਈ. ਬਲਵੀਰ ਸਿੰਘ ਦੀ ਅਗਵਾਈ ਵਿਚ ਪੁਲਸ ਪਾਰਟੀ ਨੇ ਬੀਤੀ ਸ਼ਾਮ ਪਿੰਡ ਫਿਰੋਜ਼ਸ਼ਾਹ ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਪਾਰਟੀ ਨੇ ਸ਼ੱਕ ਦੇ ਤਹਿਤ ਇਕ ਵਿਅਕਤੀ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 1120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਦੱਸਿਆ ਕਿ ਪੁੱਛਗਿੱਛ ਕਰਨ ਤੇ ਉਕਤ ਵਿਅਕਤੀ ਨੇ ਆਪਣਾ ਨਾਂਅ ਅਮਨਦੀਪ ਸਿੰਘ ਉਰਫ ਅਮਨਾ ਪੁੱਤਰ ਮੱਖਣ ਸਿੰਘ ਵਾਸੀ ਫਿਰੋਜ਼ਸ਼ਾਹ ਵਜੋਂ ਕੀਤੀ ਗਈ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।