Ferozepur News

ਨਸ਼ੀਲੀਆਂ ਗੋਲੀਆਂ ਤੇ ਨਸ਼ੀਲੇ ਪਾਊਡਰ ਸਮੇਤ 2 ਗ੍ਰਿਫਤਾਰ

arrest
ਫਿਰੋਜਪੁਰ 22 ਫਰਵਰੀ (ਏ. ਸੀ. ਚਾਵਲਾ) ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਸ਼ਿਕੰਜ਼ਾ ਕੱਸਿਆ ਹੋਇਆ ਹੈ। ਇਸੇ ਮੁਹਿੰਮ ਦੇ ਤਹਿਤ ਸੀ.ਆਈ.ਏ. ਸਟਾਫ ਫਿਰੋਜ਼ਪੁਰ ਅਤੇ ਥਾਣਾ ਅਮੀਰ ਖਾਸ ਦੀ ਪੁਲਸ ਨੇ ਨਾਕੇਬੰਦੀ ਅਤੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕਰਕੇ ਉਨ•ਾਂ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਫਿਰੋਜਪੁਰ ਦੇ ਏ.ਐਸ.ਆਈ. ਤਰਲੋਚਨ ਸਿੰਘ ਨੇ ਦੱਸਿਆ ਕਿ ਬੀਤੀ ਦੁਪਹਿਰ ਉਨ•ਾਂ ਦੀ ਪੁਲਸ ਪਾਰਟੀ ਪਿੰਡ ਫੱਤੂਵਾਲਾ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 260 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਆਪਣਾ ਨਾਂਅ ਸੁਰਜੀਤ ਸਿੰਘ ਉਰਫ ਕਾਲੀ ਪੁੱਤਰ ਰਿਸਾਲ ਸਿੰਘ ਦੱਸਿਆ ਹੈ। ਥਾਨਾ ਅਮੀਰ ਖਾਸ ਦੇ ਏ.ਐਸ.ਆਈ. ਅਮਰ ਸਿੰਘ ਦੀ ਅਗਵਾਈ ਵਿਚ ਪੁਲਸ ਪਾਰਟੀ ਨੇ ਅਮੀਰ ਖਾਸ ਵਿਖੇ ਨਾਕੇਬੰਦੀ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ, ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 600 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਫੜੇ ਗਏ ਵਿਅਕਤੀ ਨੇ ਆਪਣਾ ਨਾਂਅ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਜੱਗਾ ਸਿੰਘ ਦੱਸਿਆ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਵਿਅਕਤੀਆਂ ਖਿਲਾਫ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button