Ferozepur News

ਨਸ਼ੀਲੇ ਪਾਊਡਰ ਸਮੇਤ 2 ਗ੍ਰਿਫਤਾਰ

jailਫਿਰੋਜ਼ਪੁਰ 1 ਮਾਰਚ (ਏ.ਸੀ.ਚਾਵਲਾ): ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ। ਇਸੇ ਮੁਹਿੰਮ ਦੇ ਤਹਿਤ ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਦੋ ਵੱਖ ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਾਕੇਬੰਦੀ ਅਤੇ ਗਸ਼ਤ ਦੌਰਾਨ ਗ੍ਰਿਫਤਾਰ ਕਰਕੇ ਉਨ•ਾਂ ਕੋਲੋਂ ਨਸ਼ੀਲਾ ਪਾਊਡਰ ਬਰਾਮਦ ਕਰਕੇ ਉਨ•ਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਲੱਖੋਕੇ ਬਹਿਰਾਮ ਪੁਲਸ ਦੇ ਏ. ਐਸ. ਆਈ. ਬਲਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਮੱਤੜ ਹਿਠਾੜ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਸ਼ੱਕ ਦੇ ਆਧਾਰ ਤੇ ਇਕ ਵਿਅਕਤੀ ਨੂੰ ਕਾਬੂ ਕੀਤਾ। ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 270 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਆਪਣਾ ਨਾਂਅ ਸੁੱਖਾ ਸਿੰਘ ਪੁੱਤਰ ਗੁਰਬਚਨ ਸਿੰਘ ਦੱਸਿਆ ਹੈ। ਦੂਜੇ ਪਾਸੇ ਥਾਣਾ ਮਮਦੋਟ ਦੀ ਪੁਲਸ ਦੇ ਏ. ਐਸ. ਆਈ. ਪਵਨ ਕੁਮਾਰ ਦੀ ਅਗਵਾਈ ਵਿਚ ਪੁਲਸ ਪਾਰਟੀ ਨੇ ਪਿੰਡ ਜੋਧਪੁਰ ਵਿਖੇ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕੀਤਾ। ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 265 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਦੀਪਕ ਕੁਮਾਰ ਪੁੱਤਰ ਜਵਾਹਰ ਲਾਲ ਵਜੋਂ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button