Ferozepur News

ਨਸ਼ੇੜੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦਾ ਨਸ਼ਾ ਛੁਡਾਉਣ ਲਈ ਸੀਨੀਅਰ ਸਿਟੀਜ਼ਨ ਦਾ ਸਹਿਯੋਗ ਲਿਆ ਜਾਵੇਗਾ

ਕਮਿਸ਼ਨਰ/ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰ/ਬਾਗ਼ਬਾਨ ਦਾ ਦੌਰਾ

ਸਿਵਲ ਹਸਪਤਾਲ ਵਿਖੇ ਮਰੀਜ਼ਾਂ ਦੇ ਇਲਾਜ, ਦਵਾਈਆਂ, ਸਟਾਫ਼ ਦੀ ਹਾਜ਼ਰੀ ਦਾ ਜਾਇਜ਼ਾ ਲਿਆ

ਆਰ.ਟੀ.ਏ. ਦਫਤਰ ਦੇ ਇੱਕ ਹਿੱਸੇ ਵਿੱਚ ਸ਼ੁਰੂ ਹੋਵੇਗੀ ਕਮਿਊਨਿਟੀ ਰਸੋਈ

ਫਿਰੋਜ਼ਪੁਰ 22 ਅਪ੍ਰੈਲ 2017 ( ) ਫਿਰੋਜ਼ਪੁਰ/ਫ਼ਰੀਦਕੋਟ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਵੀ.ਕੇ.ਮੀਨਾ ਆਈ.ਏ.ਐਸ. ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਆਈ.ਏ.ਐਸ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰ ਬਾਗ਼ਬਾਨ ਸਥਿਤ ਜ਼ਿਲ੍ਹਾ ਪੱਧਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਦਾ ਦੌਰਾ ਕੀਤਾ ਗਿਆ ਅਤੇ ਇਸ ਕੇਂਦਰ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਅਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਲੋਕਾਂ ਦਾ ਪਤਾ ਲਗਾਉਣ ਲਈ ਵਾਰਡ ਪੱਧਰ ਤੇ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਜੋ ਕਿ ਉਨ੍ਹਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਇਲਾਜ ਲਈ ਪ੍ਰੇਰਨਗੇ।

ਇਸ ਉਪਰੰਤ ਕਮਿਸ਼ਨਰ ਸ੍ਰੀ ਵੀ.ਕੇ. ਮੀਨਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਵੱਲੋਂ ਸਿਵਲ ਹਸਪਤਾਲ ਦੀਆਂ ਐਮਰਜੈਂਸੀ ਸੇਵਾਵਾਂ, ਵੱਖ-ਵੱਖ ਵਾਰਡਾਂ, ਨਸ਼ਾ ਛੁਡਾਊ ਕੇਂਦਰ, ਆਈ ਹਸਪਤਾਲ ਆਦਿ ਦਾ ਦੌਰਾ ਕਰਕੇ ਸਟਾਫ਼ ਦੀ ਹਾਜ਼ਰੀ, ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ, ਸੇਵਾਵਾਂ, ਸਫ਼ਾਈ ਆਦਿ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕੁਤਾਹੀ ਵਰਤਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਇਲਾਜ ਪ੍ਰਤੀ ਜਾਣਕਾਰੀ ਵੀ ਲਈ। ਇਸ ਉਪਰੰਤ ਉਨ੍ਹਾਂ ਆਰ.ਟੀ.ਏ. ਦਫਤਰ ਦਾ ਦੌਰਾ ਕਰਕੇ ਦੱਸਿਆ ਕਿ ਇਸ ਦੇ ਇੱਕ ਖ਼ਾਲੀ ਹਿੱਸੇ ਵਿੱਚ ਗ਼ਰੀਬ ਲੋਕਾਂ ਲਈ ਮੁਫਤ ਖਾਣਾ ਮੁਹੱਈਆ ਕਰਵਾਉਣ ਲਈ ਕਮਿਊਨਿਟੀ ਰਸੋਈ ਸ਼ੁਰੂ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਡਾ. ਰੇਨੂ ਸਿੰਗਲਾ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਆਸ਼ੂਤੋਸ਼ ਤਲਵਾੜ, ਡਾ. ਗੁਰਮੇਜ ਗੁਰਾਇਆ ਆਦਿ ਵੀ ਹਾਜ਼ਰ ਸਨ। 

Related Articles

Back to top button