Ferozepur News

ਨਹਿਰੂ ਯੁਵਾ ਕੇਂਦਰ ਫਿਰੋਜਪੁਰ ਵੱਲੋਂ ਜ਼ਿਲ•ਾ ਪੱਧਰੀ ਭਾਸ਼ਨ ਪ੍ਰਤੀਯੋਗਤਾ ਦਾ ਆਯੋਜਨ

DSC01227ਫਿਰੋਜ਼ਪੁਰ 22 ਦਸੰਬਰ (ਏ.ਸੀ.ਚਾਵਲਾ) ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਯੁਵਾ ਮਾਮਲੇ ਅਤੇ ਖੇਡ ਵਿਭਾਗ ਭਾਰਤ ਸਰਕਾਰ,  ਜ਼ਿਲ•ਾ ਪ੍ਰਸ਼ਾਸਨ ਫਿਰੋਜਪੁਰ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲ•ਾ ਪੱਧਰੀ ਭਾਸ਼ਣ ਪ੍ਰਤੀਯੋਗਤਾ ਸ.ਸਰਬਜੀਤ ਸਿੰਘ ਬੇਦੀ ਜਿੱਲ•ਾ ਯੂਥ ਕੋਆਰਡੀਨੇਟਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਫਿਰੋਜਪੁਰ ਵਿਖੇ ਕਰਵਾਈ ਗਈ। ਜਿਸ ਵਿਚ ਬਲਾਕ ਪੱਧਰ ਤੇ ਜੇਤੂ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਆਏ ਪ੍ਰਤੀ ਭਾਗੀਆਂ ਨੇ ਹਿੱਸਾ ਲਿਆ। ਜਿਸ ਦਾ ਵਿਸ਼ਾ ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਸੀ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਡਾ.ਸਤਿੰਦਰ ਸਿੰਘ ਲੈਕਚਰਾਰ ਨੇ ਪ੍ਰੋਗਰਾਮ ਵਿਚ ਸ਼ਾਮਲ ਪ੍ਰਤੀ ਭਾਗੀਆਂ, ਦਰਸ਼ਕਾਂ ਅਤੇ ਮਹਿਮਾਨਾਂ ਨੂੰ ਜੀ ਆਇਆ ਕਿਹਾ। ਉਨ•ਾਂ ਕਿਹਾ ਕਿ ਅੱਜ ਦੇ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਵਰਗ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਅਤੇ ਦੇਸ਼ ਪਿਆਰ ਦਾ ਜਜ਼ਬਾ ਪੈਦਾ ਕਰਨਾ ਹੈ। ਇਸ ਮੁਕਾਬਲੇ ਵਿਚ ਪ੍ਰਤੀ ਭਾਗੀਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆ ਦੱਸਿਆ ਕਿ ਭਾਰਤ ਦੇਸ਼ ਵੱਖ ਵੱਖ ਧਰਮਾਂ, ਭਾਸ਼ਾਵਾਂ ਅਤੇ ਵੱਖ ਵੱਖ ਸਭਿਆਚਾਰ ਦਾ ਦੇਸ਼ ਹੋਣ ਦੇ ਬਾਵਜੂਦ ਵੀ ਇੱਕ ਹੈ। ਇਸ ਵਿਸ਼ੇ ਦੇ ਉੱਪਰ ਉਨ•ਾਂ ਨੇ ਵੱਡਮੁੱਲੇ ਵਿਚਾਰ ਦਿੰਦਿਆਂ ਸਰੋਤਿਆ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ। ਇਸ ਸਮਾਗਮ ਨੂੰ ਪ੍ਰਿੰਸੀਪਲ ਹਰਕਿਰਨ ਕੌਰ, ਲੈਕਚਰਾਰ ਪੂਨਮ ਬਾਲਾ, ਹਰੀਸ਼ ਮੋਂਗਾ, ਇੰਦਰਪਾਲ ਸਿੰਘ ਲੈਕਚਰਾਰ ਨੇ ਵੀ ਇਸ ਵਿਸ਼ੇ ਤੇ ਆਪਣੇ ਵਿਚਾਰ ਰੱਖੇ। ਇਸ ਮੁਕਾਬਲੇ ਵਿਚ ਪਹਿਲਾ ਸਥਾਨ ਮਨਜੋਤ ਕੌਰ ਫਿਰੋਜ਼ਪੁਰ, ਦੂਸਰਾ ਸਥਾਨ ਸੁਪਰੀਆ ਉਪਾਧਿਆਏ ਗੁਰੂਹਰਸਹਾਏ ਅਤੇ ਤੀਸਰਾ ਸਥਾਨ ਅਮਨਪ੍ਰੀਤ ਕੌਰ ਜ਼ੀਰਾ ਨੇ ਪ੍ਰਾਪਤ ਕੀਤਾ । ਇਸ ਪ੍ਰੋਗਰਾਮ ਸਟੇਜ ਸਕੱਤਰ ਦੀ ਭੂਮਿਕਾ ਗੁਰਦੇਵ ਸਿੰਘ ਜੋਸ਼ਨ ਲੇਖਾਕਾਰ ਨਹਿਰੂ ਯੁਵਾ ਕੇਂਦਰ ਫਿਰੋਜਪੁਰ ਨੇ ਕੀਤੀ। ਇਸ ਮੁਕਾਬਲੇ ਦੌਰਾਨ ਜੱਜ ਦੀ ਭੂਮਿਕਾ ਡਾ.ਰਾਮੇਸ਼ਵਰ ਸਿੰਘ, ਸ੍ਰੀ ਮਹਿੰਦਰ ਸਿੰਘ ਲੈਕਚਰਾਰ ਅਤੇ ਸ੍ਰੀਮਤੀ ਅਮਨਪ੍ਰੀਤ ਕੌਰ ਲੈਕਚਰਾਰ ਨੇ ਬਾਖ਼ੂਬੀ ਅਤੇ ਇਮਾਨਦਾਰੀ ਨਾਲ ਨਿਭਾਈ। ਸਮਾਗਮ ਦੀ ਸਮਾਪਤੀ ਤੇ  ਸਮਾਰੋਹ ਵਿਚ  ਵਿਸ਼ੇਸ਼ ਤੌਰ ਤੇ ਪਹੁੰਚੇ ਸ.ਅਮਰੀਕ ਸਿੰਘ ਜ਼ਿਲ•ਾ ਲੋਕ ਸੰਪਰਕ ਅਫ਼ਸਰ ਫਿਰੋਜਪੁਰ ਨੇ ਜੇਤੂਆਂ ਨੂੰ ਕ੍ਰਮਵਾਰ 5 ਹਜਾਰ, 2 ਹਜਾਰ ਅਤੇ ਇੱਕ ਹਜਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ ਵੰਡੇ। ਸ.ਸਰਬਜੀਤ ਸਿੰਘ ਬੇਦੀ ਜ਼ਿਲ•ਾ ਯੂਥ ਕੋਆਰਡੀਨੇਟਰ ਨੇ ਆਪਣੇ ਸੰਬੋਧਨ ਦੌਰਾਨ ਨੌਜਵਾਨਾਂ ਨੂੰ ਇਹੋ ਜਿਹੇ ਪ੍ਰੋਗਰਾਮਾਂ ਵਿਚ ਵੱਧ ਚੜ• ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਪ੍ਰੋਗਰਾਮ ਵਿਚ ਸ਼ਾਮਲ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੰਦਿਆਂ ਆਏ ਹੋਏ ਮੈਂਬਰਾਂ ਧੰਨਵਾਦ ਕੀਤਾ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸੁਖਵੰਤ ਸਿੰਘ ਐਨ.ਵਾਈ.ਸੀ, ਮਨਪ੍ਰੀਤ ਸਿੰਘ ਐਨ.ਵਾਈ.ਸੀ, ਮੋਨਿਕਾ ਯਾਦਵ ਲੈਕਚਰਾਰ ਨੇ ਵਿਸ਼ੇਸ਼ ਸਹਿਯੋਗ ਦਿੱਤਾ।

Related Articles

Back to top button