ਨਹਿਰੂ ਯੂਵਾ ਕੇਂਦਰ ਵੱਲੋਂ ਸਰਕਾਰੀ ਸੀਨੀ. ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਅੱਤਵਾਦ ਵਿਰੋਧੀ ਦਿਵਸ ਦਾ ਆਯੋਜਨ
ਫਿਰੋਜ਼ਪੁਰ 21 ਮਈ 2019 (ਹਰੀਸ਼ ਮੌਂਗਾ) ਨਹਿਰੂ ਯੂਵਾ ਕੇਂਦਰ ਫਿਰੋਜ਼ਪੁਰ ਵੱਲੋਂ ਅੱਤਵਾਦ ਵਿਰੋਧੀ ਦਿਵਸ ਦਾ ਆਯੋਜਨ ਸਰਕਾਰੀ ਸੀਨੀ. ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਸਕੂਲ ਦੇ ਸਮੂਹ ਸਟਾਫ਼ ਨੂੰ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ ਕਰਨ ਦਾ ਪ੍ਰਣ ਦਿਵਾ ਕੇ ਕੀਤਾ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੂਵਾ ਕੇਂਦਰ ਸ੍ਰ. ਸਰਬਜੀਤ ਸਿੰਘ ਬੇਦੀ ਅਤੇ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ।
ਇਸ ਮੌਕੇ ਸੈਮੀਨਾਰ, ਭਾਸ਼ਣ, ਗੀਤ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਕੁਮਾਰੀ ਪੂਜਾ ਰਾਣੀ ਨੇ ਪਹਿਲਾ, ਹਰਪ੍ਰੀਤ ਸਿੰਘ ਨੇ ਦੂਜਾ ਅਤੇ ਕੁਮਾਰੀ ਕਾਜਲ ਰਾਣੀ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸ੍ਰ. ਸਰਬਜੀਤ ਸਿੰਘ ਬੇਦੀ ਨੇ ਕਿਹਾ ਕਿ ਅੱਤਵਾਦ ਪੂਰੇ ਸੰਸਾਰ ਦਾ ਮੁੱਖ ਮੁੱਦਾ ਬਣ ਚੁੱਕਾ ਹੈ, ਲੱਗਭਗ ਸਾਰੇ ਹੀ ਦੇਸ਼ ਇਸ ਤੋ ਪੀੜ੍ਹਤ ਹਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਦੇਸ਼ ਵਿਚੋਂ ਅੱਤਵਾਦ ਨੂੰ ਖ਼ਤਮ ਕਰਨ ਲਈ ਪੂਰੀ ਤਨਦੇਹੀ ਨਾਲ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕੀ ਵਿਭਾਗ ਵੱਲੋਂ ਇਸ ਅੱਤਵਾਦ ਦਿਵਸ ਮੌਕੇ ਲੋਕਾਂ ਨੂੰ ਅੱਤਵਾਦ ਦੇ ਖ਼ਾਤਮੇ ਲਈ ਜਾਗਰੂਕ ਕੀਤਾ ਜਾਂਦਾ ਹੈ। ਪ੍ਰੋਗਰਾਮ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਡਾ ਸਤਿੰਦਰ ਸਿੰਘ ਨੇ ਅੱਤਵਾਦ ਤੋ ਹੋਣ ਵਾਲੇ ਪ੍ਰਭਾਵ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਹੋ ਜਿਹੇ ਅੱਤਵਾਦੀ ਵਿਰੋਧੀ ਦਿਵਸ ਤੋਂ ਸਕੂਲਾਂ ਦੇ ਵਿਦਿਆਰਥੀ ਜਾਗਰੂਕ ਹੋ ਕੇ ਸਮਾਜ ਦੇ ਵਿਕਾਸ ਵਿਚ ਵੱਧ ਤੋ ਯੋਗਦਾਨ ਪਾਉਂਦੇ ਹਨ। ਪ੍ਰੋਗਰਾਮ ਨੂੰ ਸਫਲ ਬਣ ਬਣਾਉਣ ਲਈ ਸਕੂਲ ਦੇ ਸਮੁੱਚੇ ਸਟਾਫ਼ ਅਤੇ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਦਾ ਵਿਸ਼ੇਸ਼ ਤੋਰ ਤੇ ਯੋਗਦਾਨ ਹੈ।
ਪ੍ਰੋਗਰਾਮ ਦੇ ਅੰਤ ਵਿਚ ਜੇਤੂਆਂ ਨੂੰ ਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ ਸੁਖਵਿੰਦਰ ਸਿੰਘ, ਸ ਜੋਗਿੰਦਰ ਸਿੰਘ, ਸ੍ਰੀ ਅਰੂਨ ਸ਼ਰਮਾ, ਬਲਜੀਤ ਕੋਰ, ਛਿੰਦਰਪਾਲ ਸਿੰਘ, ਲਖਵਿੰਦਰ ਸਿੰਘ, ਸ਼੍ਰੀ ਰਾਜੇਸ਼ ਕੁਮਾਰ, ਰੂਚੀ ਮਹਿਤਾ, ਸ ਸੁਰਜੀਤ ਸਿੰਘ ਸਮੇਤ ਵੱਖ-ਵੱਖ ਕਲੱਬਾਂ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ।