Ferozepur News

ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫਤਾਰ

arrest
ਫਿਰੋਜ਼ਪੁਰ 27 ਫਰਵਰੀ (ਏ.ਸੀ.ਚਾਵਲਾ) : ਪੁਲਸ ਚੋਂਕੀ ਆਰਿਫਕੇ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਥਾਣਾ ਸਦਰ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋÂੈ ਹੈੱਡਕਾਂਸਟੇਬਲ ਸੁਖਦੀਪ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਹਾਮਦ ਚੱਕ ਵਿਖੇ ਗਸ਼ਤ ਕਰ ਰਹੀ ਸੀ ਤਾਂ ਉਨ•ਾਂ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਰੁਕਨੇਵਾਲਾ ਦਾ ਰਹਿਣ ਵਾਲਾ ਸਾਹਿਬ ਸਿੰਘ ਉਰਫ ਅਮਰਜੀਤ ਸਿੰਘ ਪੁੱਤਰ ਨਛੱਤਰ ਸਿੰਘ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ ਤੇ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਪੁਲਸ ਨੇ ਦੱਸਿਆ ਕਿ ਖਾਸ ਮੁਖਬਰ ਵਲੋਂ ਦਿੱਤੀ ਗਈ ਜਗ•ਾ ਤੇ ਛਾਪੇਮਾਰੀ ਕੀਤੀ ਗਈ ਤਾਂ ਪੁਲਸ ਨੇ ਸਾਹਿਬ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਪੁਲਸ ਨੇ ਦੱਸਿਆ ਕਿ ਸਾਹਿਬ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button