Ferozepur News

ਨਾਜਾਇਜ਼ ਸ਼ਰਾਬ ਸਮੇਤ ਤਿੰਨ ਗ੍ਰਿਫਤਾਰ

ARREST LOGOਫਿਰੋਜ਼ਪੁਰ 28 ਫਰਵਰੀ (ਏ.ਸੀ.ਚਾਵਲਾ) ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਨਾਕੇਬੰਦੀ ਅਤੇ ਗਸ਼ਤ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ•ਾਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੈੱਡਕਾਂਸਟੇਬਲ ਸ਼ਰਮਾ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਦੁਲਚੀਕੇ ਵਿਖੇ ਗਸ਼ਤ ਕਰ ਰਹੇ ਸਨ ਤਾਂ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰਮੇਜ ਸਿੰਘ ਉਰਫ ਗੇਜਾ ਪੁੱਤਰ ਪ੍ਰੀਤਮ ਸਿੰਘ ਵਾਸੀ ਪੱਲਾ ਮੇਘਾ ਨਾਜਾਇਜ਼ ਸ਼ਰਾਬ ਤੁਰ ਫਿਰ ਕੇ ਵੇਚਦਾ ਹੈ ਅਤੇ ਹੁਣ ਉਹ ਪੱਲਾ ਮੇਘਾ ਕੋਲ ਸ਼ਰਾਬ ਰੱਖ ਕੇ ਵੇਚ ਰਿਹਾ ਹੈ। ਪੁਲਸ ਨੇ ਦੱਸਿਆ ਕਿ ਮੁਖਬਰ ਵਲੋਂ ਦਿੱਤੀ ਗਈ ਇਤਲਾਹ ਤੇ ਛਾਪੇਮਾਰੀ ਕੀਤੀ ਤਾਂ ਪੁਲਸ ਨੇ ਗੁਰਮੇਜ ਸਿੰਘ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਮਾਦ ਕੀਤੀ। ਇਸੇ ਹੀ ਥਾਣੇ ਦੇ ਹੈੱਡਕਾਂਸਟੇਬਲ ਗੁਰਨਾਮ ਸਿੰਘ ਦੀ ਅਗਵਾਈ ਵਿਚ ਪੁਲਸ ਪਾਰਟੀ ਨੇ ਬੀਤੀ ਸ਼ਾਮ ਸ਼ਾਹਦੀਨ ਵਾਲਾ ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ਤੇ ਇਕ ਵਿਅਕਤੀ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਖਿਲਾਫ ਮਾਮਲੇ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Back to top button