Ferozepur News

ਨਾਲਸਾ ਦੇ ਐਸਪੀਰੇਸ਼ਨਲ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਰਕਾਰੀ ਸਕੂਲਾਂ ਦੇ ਮੁਕਾਬਲਿਆਂ ਦਾ ਸੰਵਿਧਾਨ ਦਿਵਸ ਮੌਕੇ ਸਨਮਾਨ ਸਮਾਰੋਹ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ

ਨਾਲਸਾ ਦੇ ਐਸਪੀਰੇਸ਼ਨਲ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਰਕਾਰੀ ਸਕੂਲਾਂ ਦੇ ਮੁਕਾਬਲਿਆਂ ਦਾ ਸੰਵਿਧਾਨ ਦਿਵਸ ਮੌਕੇ ਸਨਮਾਨ ਸਮਾਰੋਹ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ

ਨਾਲਸਾ ਦੇ ਐਸਪੀਰੇਸ਼ਨਲ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਰਕਾਰੀ ਸਕੂਲਾਂ ਦੇ ਮੁਕਾਬਲਿਆਂ ਦਾ ਸੰਵਿਧਾਨ ਦਿਵਸ ਮੌਕੇ ਸਨਮਾਨ ਸਮਾਰੋਹ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ

ਫਿਰੋਜ਼ਪੁਰ, 23.11.2022 ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਵੱਲੋਂ ਪੂਰੇ ਭਾਰਤ ਵਿੱਚ 112 ਜ਼ਿਲਿ੍ਹਆਂ ਵਿੱਚੋਂ ਪੰਜਾਬ ਦੇ 2 ਜ਼ਿਲ੍ਹੇ (ਫਿਰੋਜ਼ਪੁਰ ਅਤੇ ਮੋਗਾ) ਐਸਪੀਰੇਸ਼ਨਲ ਜ਼ਿਲ੍ਹੇ ਘੋਸ਼ਿਤ ਕੀਤੇ ਗਏ ਹਨ ।

ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ  ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਰਕਾਰੀ ਸਕੂਲਾਂ (ਹਾਈ ਅਤੇ ਸੀਨੀਅਰ ਸੈਕੰਡਰੀ) ਦੇ ਮੁਕਾਬਲਿਆਂ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ । ਫਿਰੋਜ਼ਪੁਰ ਦੇ ਵੱਖ ਵੱਖ ਪਿੰਡਾਂ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਖੇਤਰੀ ਪੱਧਰ ਦੀ ਗਤੀਵਿਧੀ ਅਤੇ ਕਾਨੂੰਨੀ ਸਾਖਰਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ।

ਇਸ ਤਹਿਤ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਦੇ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਿਛਲੇ ਡੇਢ ਮਹੀਨੇ ਤੋਂ ਵੱਖ ਵੱਖ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 6 ਪ੍ਰਕਾਰ ਦੇ ਵੱਖ ਵੱਖ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਸਲੋਗਨ ਲੇਖਨ, ਗੀਤ ਮੁਕਾਬਲੇ, ਸਟੇਜ, ਡੈਕਲਾਮੇਸ਼ਨ, ਪੋਸਟਰ ਮੇਕਿੰਗ ਅਤੇ ਕੁਇਜ ਮੁਕਾਬਲੇ ਕਰਵਾਏ ਗਏ । ਇਨ੍ਹਾਂ ਵੱਖ ਵੱਖ ਮੁਕਾਬਲਿਆਂ ਵਿੱਚੋਂ ਫਿਰੋਜ਼ਪੁਰ ਦੇ 6 ਬਲਾਕਾਂ ਵਿੱਚੋਂ ਇੱਕ ਇੱਕ ਟੀਮ ਨੂੰ ਜੇਤੂ ਟੀਮ ਵਜੋਂ ਚੁਣਿਆ ਗਿਆ ਅਤੇ ਅੱਜ ਸੰਵਿਧਾਨ ਦਿਵਸ ਨੂੰ ਮਨਾਉਣ ਦੇ ਸਬੰਧ ਵਿੱਚ 6 ਬਲਾਕਾਂ ਦੀਆਂ 6 ਟੀਮਾਂ ਵਿਚਕਾਰ ਕੁਇਜ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਅਤੇ ਇਸ ਵਿੱਚੋਂ ਜੇਤੂ ਪਹਿਲੀਆਂ 3 ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਟੀਮਾਂ ਦਾ ਸਨਮਾਨ ਕੀਤਾ ਗਿਆ ਅਤੇ ਇਸੇ ਤਰ੍ਹਾਂ ਹੀ ਬਾਕੀ ਦੀਆਂ 5 ਗਤੀਵਿਧੀਆਂ ਦੇ ਜੇਤੂ ਟੀਮ/ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ ।

ਇਹ ਸਮਾਰੋਹ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਚਮਕੌਰ ਸਿੰਘ ਸਰਾਂ ਜੀਆਂ ਦੇ ਸਹਿਯੋਗ ਨਾਲ ਸ਼੍ਰੀ ਰਾਕੇਸ਼ ਸ਼ਰਮਾ ਜੀਆਂ ਦੇ ਸ਼੍ਰੀ ਗੁਰਦਾਸ ਰਾਮ ਮੈਮੋਰੀਅਲ ਸਕੂਲ (ਲੜਕੀਆਂ) ਜੀਰਾ ਵਿਖੇ ਕਰਵਾਇਆ ਗਿਆ । ਇਸ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ । ਇਸ ਤੋਂ ਇਲਾਵਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮਿਸ ਏਕਤਾ ਉੱਪਲ ਜੱਜ ਸਾਹਿਬ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਵੱਖ ਵੱਖ ਸਕੂਲਾਂ ਤੇ ਸਾਰੇ ਜੇਤੂ ਵਿਦਿਆਰਥੀ ਆਪਣੇ ਆਪਣੇ ਸਕੂਲ ਦੇ ਇੰਚਾਰਜ ਸਾਹਿਬਾਨਾਂ ਸਮੇਤ ਪਹੁੰਚੇ । ਜੱਜ ਸਾਹਿਬ ਵੱਲੋਂ ਸਕੂਲ ਦਾ ਦੌਰਾ ਕੀਤਾ ਗਿਆ ਅਤੇ ਇੱਥੇ ਬਣੇ ਬਾਕਸਿੰਗ ਰਿੰਗ ਦਾ ਵਿਸ਼ੇਸ਼ ਦੌਰਾ ਕੀਤਾ ਗਿਆ । ਇਸ ਦੌਰਾਨ ਬੱਚਿਆਂ ਨੇ ਬਾਕਸਿੰਗ ਮੁਕਾਬਲੇ ਦੇ ਵੀ ਜੌਹਰ ਦਿਖਾਏ । ਇਸ ਮੌਕੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਇੱਕ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਮੇਜਬਾਨ ਸਕੂਲ ਵੱਲੋਂ ਜੱਜ ਸਾਹਿਬਾਨ ਲਈ ਸਵਾਗਤੀ ਗੀਤ ਗਾਇਆ ਗਿਆ । ਸਕੂਲ ਦੇ ਵਿਦਿਆਰਥੀਆਂ ਵੱਲੋਂ ਜੱਜ ਸਾਹਿਬ ਨੂੰ ਬੈਂਡ ਨਾਲ ਸਵਾਗਤ ਕਰਕੇ ਸਨਮਾਨ ਸਮਾਰੋਹ ਵਿੱਚ ਪਹੁੰਚਾਇਆ ਗਿਆ । ਇਸ ਤੋਂ ਬਾਅਦ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਐਡਵੋਕੇਟ ਸ਼੍ਰੀ ਜਸਦਪੀ ਬਜਾਜ ਰਾਹੀਂ ਕੁਇਜ਼ ਮੁਕਾਬਲਾ ਕਰਵਾਇਆ ਗਿਆ । ਇਸ ਵਿੱਚ ਵੱਖ ਵੱਖ ਸਕੂਲਾਂ ਤੋਂ ਆਏ ਬੱਚਿਆਂ ਨੂੰ ਸੰਵਿਧਾਨ ਨਾਲ ਸਬੰਧਤ ਸਵਾਲ ਪੁੱਛੇ ਗਏ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਦਿਲਚਸਪੀ ਨਾਲ ਜਵਾਬ ਦਿੱਤੇ ।

ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਵੀਰਇੰਦਰ ਅਗਰਵਾਲ ਜੀ ਨੇ ਇਸ ਮੌਕੇ ਬੋਲਦਿਆਂ ਦੱਸਿਆ ਕਿ ਕਿਸ ਤਰ੍ਹਾਂ ਭਾਰਤ ਦਾ ਸੰਵਿਧਾਨ ਬਣਾਇਆ ਗਿਆ । ਇਸ ਦੇ ਨਾਲ ਨਾਲ ਉਨ੍ਹਾਂ ਭਾਰਤ ਦੇ ਸਾਰੇ ਨਾਗਰਿਕਾਂ ਦੇ ਮੌਲਿਕ ਫਰਜ਼ਾਂ ਅਤੇ ਅਧਿਕਾਰਾਂ ਬਾਰੇ ਵਿਸਥਾਰ ਸਹਿਤ ਦੱਸਿਆ ਅਤੇ ਇਨ੍ਹਾਂ ਅਧਿਕਾਰਾਂ ਤੋਂ ਪਹਿਲਾਂ ਆਪਣੇ ਮੌਲਿਕ ਫਰਜ਼ਾਂ ਨੂੰ ਜ਼ਰੂਰੀ ਤੌਰ ਤੇ ਨਿਭਾਉਣ ਦਾ ਸੰਦੇਸ਼ ਦਿੱਤਾ । ਜੱਜ ਸਾਹਿਬ ਨੇ ਇਹ ਵੀ ਦੱਸਿਆ ਕਿ ਸੰਵਿਧਾਨ ਦਿਵਸ ਮਿਤੀ 26 ਨਵੰਬਰ ਨੁੰ ਮਨਾਇਆ ਜਾਂਦਾ ਹੈ ਪਰ ਬੱਚਿਆਂ ਦੇ ਪੇਪਰਾਂ ਨੁੰ ਧਿਆਨ ਵਿੱਚ ਰੱਖਦੇ ਹੋਏ ਇਹ ਦਿਵਸ ਅੱਜ ਹੀ ਮਨਾਉਣ ਦੀ ਤਜਵੀਜ ਰੱਖੀ ਗਈ ਸੀ । ਇਸ ਕਰਕੇ ਇਹ ਸਨਮਾਨ ਸਮਾਰੋਹ ਸੰਵਿਧਾਨ ਦਿਵਸ ਨੂੰ ਮਨਾੳੋੁਣ ਦੇ ਇਵਜ਼ ਵਿੱਚ ਰੱਖਿਆ ਗਿਆ ਹੈ । ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਨੇ ਦੱਸਿਆ ਕਿ ਐਸਪੀਰੇਸ਼ਨਲ ਜ਼ਿਲ੍ਹੇ ਵਜੋਂ ਫਿਰੋਜ਼ਪੁਰ ਵਿੱਚ ਨਾਲਸਾ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਸਮੇਂ ਸਮੇਂ ਸਿਰ ਕੀਤਾ ਜਾਂਦਾ ਰਹੇਗਾ । ਇਸ ਤੋਂ ਬਾਅਦ ਮਿਸ ਏਕਤਾ ਉੱਪਲ ਜੀਆਂ ਵੱਲੋਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਦੇ ਆਪਣੇ ਦਫ਼ਤਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਵਿਆਖਿਅਤ ਕੀਤਾ ।

ਇਸ ਮੌਕੇ ਜੱਜ ਸਾਹਿਬ ਦੇ ਦਫ਼ਤਰ ਤੋਂ ਮਿਸ ਹੇਮਾ ਤਲਵਾਰ ਪੈਨਲ ਐਡਵੋਕੇਟ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀ ਲਖਵਿੰਦਰ ਸਿੰਘ ਵੀ ਹਾਜ਼ਰ ਸਨ ।

ਅੰਤ ਵਿੱਚ ਇਸ ਸਕੂਲ ਵਿੱਚ ਪਹੁੰਚੇ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਸਕੂਲਾਂ ਤੋਂ ਆਏ ਜੇਤੂ ਵਿਦਿਾਰਥੀਆਂ ਨੁੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਨਾਲ ਆਏ ਇੰਚਾਰਜ ਅਧਿਆਪਕ ਸਾਹਿਬਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ । ਇਸ ਤੋਂ ਬਾਅਦ ਅੰਤ ਵਿੱਚ ਸਕੂਲ ਪ੍ਰਬੰਧਨ ਵੱਲੋਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਮੁੱਖ ਮਹਿਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ।

Related Articles

Leave a Reply

Your email address will not be published. Required fields are marked *

Back to top button